ਜਿੱਤ ਦੇ ਕਰੀਬ ਪਹੁੰਚੀ 'ਆਪ', ਜਲੰਧਰ ਦੀਆਂ ਸੜਕਾਂ 'ਤੇ ਜਸ਼ਨ, ਢੋਲ ਦੀ ਥਾਪ 'ਤੇ ਪੈ ਰਹੇ ਭੰਗੜੇ (ਵੀਡੀਓ)

Saturday, May 13, 2023 - 01:07 PM (IST)

ਜਿੱਤ ਦੇ ਕਰੀਬ ਪਹੁੰਚੀ 'ਆਪ', ਜਲੰਧਰ ਦੀਆਂ ਸੜਕਾਂ 'ਤੇ ਜਸ਼ਨ, ਢੋਲ ਦੀ ਥਾਪ 'ਤੇ ਪੈ ਰਹੇ ਭੰਗੜੇ (ਵੀਡੀਓ)

ਜਲੰਧਰ (ਵੈੱਬ ਡੈਸਕ)- ਜਲੰਧਰ ਜ਼ਿਮਨੀ ਚੋਣ ਲਈ ਲਗਾਤਾਰ ਵੋਟਾਂ ਦੀ ਗਿਣਤੀ ਜਾਰੀ ਹੈ। ਰੁਝਾਨਾਂ ਵਿਚ ਸੱਤਾਧਾਰੀ ਪਾਰਟੀ ਅਤੇ ਕਾਂਗਰਸ ਦੀ ਪਾਰਟੀ ਵਿਚ ਜ਼ਬਰਦਸਤ ਮੁਕਾਬਲਾ ਚੱਲ ਰਿਹਾ ਹੈ। ਸੁਸ਼ੀਲ ਕੁਮਾਰ ਰਿੰਕੂ ਲਗਾਤਾਰ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਨਾਲੋਂ ਅੱਗੇ ਚੱਲ ਰਹੇ ਹਨ। ਆਮ ਆਦਮੀ ਪਾਰਟੀ ਲਗਾਤਾਰ ਜਿੱਤ ਵੱਲ ਅੱਗੇ ਵੱਧ ਰਹੇ ਹਨ। ਹੁਣ ਤੱਕ 6 ਲੱਖ ਤੋਂ ਵਧੇਰੇ ਵੋਟਾਂ ਦੀ ਗਿਣਤੀ ਹੋ ਚੁੱਕੀ ਹੈ। ਉਥੇ ਹੀ ਹੁਣ ਤੋਂ ਹੀਰ ਜਲੰਧਰ ਦੀਆਂ ਸੜਕਾਂ 'ਤੇ ਆਮ ਆਦਮੀ ਪਾਰਟੀ ਦਾ ਜਸ਼ਨ ਸ਼ੁਰੂ ਹੋ ਗਿਆ ਹੈ। ਢੋਲ ਦੀ ਥਾਪ 'ਤੇ ਭੰਗੜੇ ਪੈਣੇ ਵੀ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਪਟਾਕੇ ਵੀ ਚਲਾਏ ਜਾ ਰਹੇ ਹਨ। ਸੁਸ਼ੀਲ ਕੁਮਾਰ ਰਿੰਕੂ ਦੇ ਘਰ ਦੇ ਬਾਹਰ ਵੀ ਜਸ਼ਨ ਦਾ ਮਾਹੌਲ ਬਣਿਆ ਹੋਇਆ ਹੈ। 

PunjabKesari

ਇਥੇ ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਸਬੰਧੀ ਵੋਟਾਂ ਦੀ ਗਿਣਤੀ 8 ਵਜੇ ਦੇ ਕਰੀਬ ਡਾਇਰੈਕਟਰ ਲੈਂਡ ਰਿਕਾਰਡ ਦਫ਼ਤਰ ਅਤੇ ਸਪੋਰਟਸ ਕਾਲਜ ਕੰਪਲੈਕਸ ਕਪੂਰਥਲਾ ਰੋਡ ਵਿਖੇ ਸ਼ੁਰੂ ਹੋਈ। ਇਥੇ ਇਹ ਵੀ ਦੱਸਣਯੋਗ ਹੈ ਕਿ ਪੋਸਟਲ ਬੈਲਟ ਵੋਟਾਂ ਦੀ ਗਿਣਤੀ ਸਵੇਰੇ 7.30 ਵਜੇ ਦੇ ਕਰੀਬ ਸ਼ੁਰੂ ਹੋਈ, ਜਦਕਿ ਈ. ਵੀ. ਐੱਮਜ਼ ਤੋਂ ਪਈਆਂ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ। ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਾਂ ਦੀ ਗਿਣਤੀ ਕਰਵਾਉਣ ਲਈ ਪੂਰੀ ਤਿਆਰੀਆਂ ਕਰਦੇ ਹੋਏ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਦੇ ਨਾਲ ਹੀ ਉਮੀਦਵਾਰਾਂ ਦੀਆਂ ਧੜਕਨਾਂ ਵੀ ਵੱਧ ਗਈਆਂ ਹਨ।  ਸ਼ੁਰੂਆਤੀ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਨਾਲੋਂ ਅੱਗੇ ਚੱਲ ਰਹੇ ਹਨ। ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚ ਫਸਵਾਂ ਮੁਕਾਬਲ ਚੱਲ ਰਿਹਾ ਹੈ। 

PunjabKesari

 

ਹੁਣ ਤੱਕ ਦੇ ਰੁਝਾਨ 
ਸੁਸ਼ੀਲ ਰਿੰਕੂ (ਆਪ)- 291433 ਵੋਟਾਂ 
ਕਰਮਜੀਤ ਕੌਰ ਚੌਧਰੀ (ਕਾਂਗਰਸ)- 234025
ਸੁਖਵਿੰਦਰ ਸੁਖੀ (ਅਕਾਲੀ ਦਲ)- 151136
ਇੰਦਰ ਇਕਬਾਲ ਅਟਵਾਲ (ਭਾਜਪਾ)- 132438

ਇਨ੍ਹਾਂ ਉਮੀਦਵਾਰਾਂ ਵਿਚ ਹੈ ਮੁੱਖ ਮੁਕਾਬਲਾ 
ਦੱਸਣਯੋਗ ਹੈ ਕਿ ਜਲੰਧਰ ਜ਼ਿਮਨੀ ਚੋਣ ਲਈ ਮੁੱਖ ਮੁਕਾਬਲਾ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ, ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ, ਅਕਾਲੀ ਦਲ-ਬਸਪਾ ਦੇ ਉਮੀਦਵਾਰ ਸੁਖਵਿੰਦਰ ਕੁਮਾਰ ਸੁਖੀ ਅਤੇ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਵਿਚਾਲੇ ਹੋ ਰਿਹਾ ਹੈ। PunjabKesari

 

ਜਾਣੋ ਕਿਹੜੇ-ਕਿਹੜੇ ਹਲਕੇ ਵਿਚ ਕਿੰਨੇ ਫ਼ੀਸਦੀ ਹੋਈ ਸੀ ਪੋਲਿੰਗ 
ਇਥੇ ਦੱਸਣਯੋਗ ਹੈ ਕਿ 10 ਮਈ ਨੂੰ ਜਲੰਧਰ ਜ਼ਿਮਨੀ ਚੋਣ ਵਿਚ ਜਲੰਧਰ ਵਿਚ ਕੁੱਲ 54.4 ਫ਼ੀਸਦੀ ਵੋਟਿੰਗ ਹੋਈ ਸੀ। ਜੇਕਰ 9 ਹਲਕਿਆਂ ਮੁਤਾਬਕ ਗੱਲ ਕੀਤੀ ਜਾਵੇ ਤਾਂ ਕਰਤਾਰਪੁਰ ਹਲਕੇ ਵਿਚ 57.40, ਜਲੰਧਰ ਕੈਂਟ ਵਿਚ 49.70 ਫ਼ੀਸਦੀ, ਆਦਮਪੁਰ ਵਿਚ 54 ਫ਼ੀਸਦੀ, ਜਲੰਧਰ ਕੇਂਦਰੀ 48.90 ਫ਼ੀਸਦੀ, ਜਲੰਧਰ ਉੱਤਰੀ 54.40 ਫ਼ੀਸਦੀ, ਜਲੰਧਰ ਪੱਛਮੀ 56.50 ਫ਼ੀਸਦੀ, ਨਕੋਦਰ 55.90 ਫ਼ੀਸਦੀ, ਫਿਲੌਰ 55.80 ਫ਼ੀਸਦੀ, ਸ਼ਾਹਕੋਟ 57.40 ਫ਼ੀਸਦੀ ਪੋਲਿੰਗ ਹੋਈ ਸੀ। 

PunjabKesari

ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਮਗਰੋਂ ਖਾਲੀ ਹੋਈ ਸੀ ਸੀਟ
ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਦਾ ਜਨਵਰੀ ਵਿਚ ਰਾਹੁਲ ਗਾਂਧੀ ਦੀ ਭਾਰਤ ਜੋੜੇ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੇ ਦਿਹਾਂਤ ਮਗਰੋਂ ਹੀ ਜਲੰਧਰ ਲੋਕ ਸਭਾ ਦੀ ਸੀਟ ਖਾਲੀ ਹੋਈ ਸੀ। ਇਸੇ ਕਰਕੇ ਇਥੇ 10 ਮਈ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਕਰਵਾਉਣੀ ਪਈ ਸੀ। ਹਲਕੇ ਵਿੱਚ ਕੁੱਲ 16,21,800 ਵੋਟਰ ਹਨ, ਜਿਨ੍ਹਾਂ ਵਿੱਚ 8,44,904 ਪੁਰਸ਼ ਅਤੇ 7,76,855 ਔਰਤਾਂ ਅਤੇ 41 ਟਰਾਂਸਜੈਂਡਰ ਹਨ। ਜਲੰਧਰ ਲੋਕ ਸਭਾ ਸੀਟ ਅਧੀਨ 9 ਹਲਕੇ ਆਉਂਦੇ ਹਨ। ਇਨ੍ਹਾਂ 'ਚ ਫਿਲੌਰ, ਨਕੋਦਰ, ਸ਼ਾਹਕੋਟ, ਕਰਤਾਰਪੁਰ, ਜਲੰਧਰ ਪੱਛਮੀ, ਜਲੰਧਰ ਕੇਂਦਰੀ, ਜਲੰਧਰ ਉੱਤਰੀ, ਜਲੰਧਰ ਕੈਂਟ ਅਤੇ ਆਦਮਪੁਰ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ - ਜਲੰਧਰ ਜ਼ਿਮਨੀ ਚੋਣ LIVE : ਜਿੱਤ ਦੇ ਕਰੀਬ ਆਮ ਆਦਮੀ ਪਾਰਟੀ, ਸੁਸ਼ੀਲ ਰਿੰਕੂ 43679 ਵੋਟਾਂ ਨਾਲ ਅੱਗੇ

PunjabKesari

PunjabKesari

PunjabKesari

 

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

ਇਹ ਖ਼ਬਰ ਵੀ ਪੜ੍ਹੋ - 
 ਜਲੰਧਰ ਜ਼ਿਮਨੀ ਚੋਣ : ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਮਿਲੀ ਵੱਡੀ ਲੀਡ, 38 ਹਜ਼ਾਰ ਤੋਂ ਵਧ ਵੋਟਾਂ ਨਾਲ ਅੱਗੇ


author

shivani attri

Content Editor

Related News