ਚੱਬੇਵਾਲ ਤੋਂ ''ਆਪ'' ਦੇ ਉਮੀਦਵਾਰ ਡਾ. ਇਸ਼ਾਂਕ ਕੁਮਾਰ ਨੇ ਭਰਿਆ ਨਾਮਜ਼ਦਗੀ ਪੱਤਰ
Thursday, Oct 24, 2024 - 06:08 PM (IST)
ਹੁਸ਼ਿਆਰਪੁਰ/ਚੱਬੇਵਾਲ (ਅਮਰੀਕ)- ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਅੱਜ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਸੀ। ਮੀਡੀਆ ਗੱਲਬਾਤ ਦੌਰਾਨ ਡਾ. ਇਸ਼ਾਂਕ ਨੇ ਕਿਹਾ ਕਿ ਚੱਬੇਵਾਲ ਲਈ ਉਹ ਵੱਡੇ ਪੱਧਰ 'ਤੇ ਕੰਮ ਕਰਨਗੇ ਅਤੇ ਹਲਕਾ ਵਾਸੀਆਂ ਦੀ ਸੇਵਾ ਕਰਨਗੇ। ਉਥੇ ਹੀ ਡਾ. ਰਾਜ ਕੁਮਾਰ ਚੱਬੇਵਾਲ ਵੀ ਉਨ੍ਹਾਂ ਨਾਲ ਮੌਜੂਦ ਸਨ, ਜਿਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੁੱਤ ਹੁਣ ਲੋਕਾਂ ਦੀ ਸੇਵਾ ਕਰੇਗਾ।
ਜ਼ਿਕਰਯੋਗ ਹੈ ਕਿ ਚੱਬੇਵਾਲ ਵਿਧਾਨ ਸਭਾ ਹਲਕੇ ਵਿਚ 205 ਪੋਲਿੰਗ ਬੂਥਾਂ ਲਈ ਸਟਾਫ਼ ਦਾ ਡਾਟਾ ਮਿਕਸਿੰਗ ਕਰਕੇ ਜ਼ਿਮਨੀ ਚੋਣ ਲਈ ਪੋਲਿੰਗ ਸਟਾਫ਼ ਦੀ ਡਿਊਟੀ ਲਗਾਈ ਗਈ ਹੈ। ਵਿਧਾਨ ਸਭਾ ਹਲਕੇ ਲਈ 1232 ਪੋਲਿੰਗ ਸਟਾਫ਼ ਦੀ ਡਿਊਟੀ ਲਗਾਈ ਗਈ ਹੈ, ਜਿਸ ਵਿਚ 308 ਪੀ. ਆਰ. ਓ. ਅਤੇ 616 ਪੀ. ਓ. ਸ਼ਾਮਲ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਅਕਾਲੀ ਦਲ ਛੱਡਣ ਵਾਲੇ ਸੋਹਣ ਸਿੰਘ ਠੰਡਲ ਨੂੰ ਭਾਜਪਾ ਨੇ ਐਲਾਨਿਆ ਉਮੀਦਵਾਰ
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 13 ਨਵੰਬਰ 2024 ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ 2024 ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖਰੀ ਮਿਤੀ 25 ਅਕਤੂਬਰ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਵਾਪਸ ਲੈਣ ਦੀ ਮਿਤੀ 30 ਅਕਤੂਬਰ 2024 ਹੈ।
ਇਹ ਵੀ ਪੜ੍ਹੋ- ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 3 ਮਹੀਨਿਆਂ ਦੇ ਬੱਚੇ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ