ਵੋਟਿੰਗ ਦੌਰਾਨ 'ਆਪ' ਉਮੀਦਵਾਰ ਇਸ਼ਾਂਕ ਚੱਬੇਵਾਲ ਦਾ ਵੱਡਾ ਬਿਆਨ

Wednesday, Nov 20, 2024 - 01:20 PM (IST)

ਵੋਟਿੰਗ ਦੌਰਾਨ 'ਆਪ' ਉਮੀਦਵਾਰ ਇਸ਼ਾਂਕ ਚੱਬੇਵਾਲ ਦਾ ਵੱਡਾ ਬਿਆਨ

ਹੁਸ਼ਿਆਰਪੁਰ (ਵੈੱਬ ਡੈਸਕ)- ਪੰਜਾਬ ਵਿਚ ਹਲਕਾ ਚੱਬੇਵਾਲ ਸਮੇਤ ਚਾਰ ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸਵੇਰ ਤੋਂ ਜਾਰੀ ਹੈ। ਇਸ ਦੌਰਾਨ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ ਨੇ ਰਿਕਾਰਡ ਤੋੜ ਜਿੱਤ ਹਾਸਲ ਕਰਨ ਦਾ ਵੱਡਾ ਬਿਆਨ ਦਿੱਤਾ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਇਸ਼ਾਂਕ ਚੱਬੇਵਾਲ ਨੇ ਕਿਹਾ ਕਿ ਰਾਜਨੀਤੀ ਵਿਚ ਸ਼ੁਰੂਆਤ ਹੋਣਾ ਇਕ ਬਹੁਤ ਹੀ ਵਧੀਆ ਸਫ਼ਰ ਹੈ।

ਉਨ੍ਹਾਂ ਕਿਹਾ ਕਿ ਡਾਕਟਰੀ ਲਾਈਨ ਵਿਚ ਵੀ ਮੈਂ ਸੇਵਾ ਦੇ ਭਾਵ ਨਾਲ ਹੀ ਗਿਆ ਸੀ ਅਤੇ ਰਾਜਨੀਤੀ  ਵਿਚ ਵੀ ਲੋਕਾਂ ਦੀ ਸੇਵਾ ਦੇ ਭਾਵ ਨਾਲ ਹੀ ਆਇਆ ਹਾਂ। ਉਨ੍ਹਾਂ ਕਿਹਾ ਕਿ ਮੈਂ ਸਮਝਦਾ ਹਾਂ ਕਿ ਮੈਨੂੰ ਬਹੁਤ ਹੀ ਵੱਡੇ ਪੱਧਰ 'ਤੇ ਲੋਕਾਂ ਦੀ ਸੇਵਾ ਕਰਨ ਦਾ ਇਕ ਸੁਨਹਿਰੀ ਮੌਕਾ ਮਿਲਿਆ ਹੈ, ਜਿਸ ਲਈ ਮੈਂ ਦਿਲੋਂ ਧੰਨਵਾਦੀ ਹਾਂ। 

ਇਹ ਵੀ ਪੜ੍ਹੋ- ਜਲੰਧਰ ਤੋਂ ਵੱਡੀ ਖ਼ਬਰ, ਜਿਮ ਦੇ ਬਾਹਰ ਚੱਲੀ ਗੋਲ਼ੀ, ਬਣਿਆ ਦਹਿਸ਼ਤ ਦਾ ਮਾਹੌਲ

ਉਨ੍ਹਾਂ ਕਿਹਾ ਕਿ ਮੇਰੇ ਪਿਤਾ ਡਾ. ਰਾਜ ਕੁਮਾਰ ਚੱਬੇਵਾਲ ਕਈ ਸਾਲਾਂ ਤੋਂ ਰਾਜਨੀਤੀ ਵਿਚ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜਨੀਤੀ ਵਿਚ ਆਉਣਾ ਅਤੇ ਚੋਣ ਲੜਨ ਦੀ ਮੇਰੀ ਇੱਛਾ ਸੀ ਅਤੇ ਰਾਜਨੀਤੀ ਵਿਚ ਆਉਣ ਦਾ ਮੇਰਾ ਆਪਣਾ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਅੱਜ ਅਸੀਂ ਚੋਣ ਲੜ ਵੀ ਰਹੇ ਹਾਂ ਅਤੇ ਜਿੱਤ ਵੀ ਹਾਸਲ ਕਰਾਂਗੇ। ਲੋਕਾਂ ਵਿਚ ਬੇਹੱਦ ਭਰਵਾਂ ਹੁੰਗਾਰਾ ਵੇਖਣ ਨੂੰ ਮਿਲ ਰਿਹਾ ਹੈ। ਆਮ ਆਦਮੀ ਪਾਰਟੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਲੋਕਾਂ ਦੇ ਮੁੱਦੇ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣਗੇ। ਇਸ ਦੌਰਾਨ ਉਨ੍ਹਾਂ ਵੱਲੋਂ ਰਿਕਾਰਡ ਤੋੜ ਜਿੱਤ ਹਾਸਲ ਕਰਨ ਦਾ ਦਾਅਵਾ ਕੀਤਾ ਗਿਆ। 


ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਲਈ ਖ਼ੁਸ਼ਖ਼ਬਰੀ, ਦਿੱਤੀ ਗਈ ਵੱਡੀ ਰਾਹਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News