ਜਲੰਧਰ ਜ਼ਿਮਨੀ ਚੋਣ: 'ਆਪ' ਉਮੀਦਵਾਰ ਮੋਹਿੰਦਰ ਭਗਤ ਨੇ ਭਰਿਆ ਨਾਮਜ਼ਦਗੀ ਪੱਤਰ
Friday, Jun 21, 2024 - 01:36 PM (IST)
ਜਲੰਧਰ (ਸੋਨੂੰ)- ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਅੱਜ ਨਾਮਜ਼ਦਗੀ ਪੱਤਰ ਭਰਨ ਦਾ ਆਖ਼ਰੀ ਦਿਨ ਹੈ। ਆਖ਼ਰੀ ਦਿਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਮੰਤਰੀ ਹਰਪਾਲ ਚੀਮਾ, ਮੰਤਰੀ ਅਮਨ ਅਰੋੜਾ, ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਸਮੇਤ ਹੋਰ ਸੀਨੀਅਰ ਆਗੂ ਮੌਜੂਦ ਸਨ। ਮੋਹਿੰਦਰ ਭਗਤ ਨੇ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪਿਤਾ ਸਾਬਕਾ ਮੰਤਰੀ ਚੁੰਨੀ ਲਾਲ ਆਸ਼ਿਰਵਾਦ ਲਿਆ ਅਤੇ ਫਿਰ ਭਾਰਗੋ ਕੈਂਪ ਵਿਚ ਸਥਿਤ ਕਬੀਰ ਮੰਦਿਰ ਵਿਚ ਮੱਥਾ ਵੀ ਟੇਕਿਆ।
ਵੈਸਟ ਵਿਧਾਨ ਸਭਾ ਹਲਕਾ ਦੀ ਜ਼ਿਮਨੀ ਚੋਣ ਲਈ ਵੀਰਵਾਰ 6 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਧਿਕਾਰੀ ਨੂੰ ਦਾਖ਼ਲ ਕਰਵਾਏ ਸਨ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਤੌਰ ’ਤੇ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਦੇ ਤੌਰ ’ਤੇ ਸਰਬਜੀਤ ਸਿੰਘ, ਬਸਪਾ ਦੇ ਉਮੀਦਵਾਰ ਦੇ ਤੌਰ ’ਤੇ ਬਿੰਦਰ ਕੁਮਾਰ ਲੱਖਾ ਅਤੇ ਰਾਸ਼ਟਰੀ ਏਕਤਾ ਪਾਰਟੀ ਦੇ ਉਮੀਦਵਾਰ ਦੇ ਤੌਰ ’ਤੇ ਇਕਬਾਲ ਚੰਦ ਨੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ।
ਇਹ ਵੀ ਪੜ੍ਹੋ- ਜਲੰਧਰ 'ਚ ਮਨਾਇਆ ਗਿਆ ਕੌਮਾਂਤਰੀ ਯੋਗ ਦਿਵਸ, ਵੇਖੋ ਤਸਵੀਰਾਂ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਆਜ਼ਾਦ ਉਮੀਦਵਾਰਾਂ ਦੇ ਤੌਰ ’ਤੇ ਅਜੈ ਕੁਮਾਰ ਭਗਤ ਅਤੇ ਨੀਟੂ ਸ਼ਟਰਾਂ ਵਾਲੇ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ। ਇਸ ਤੋਂ ਪਹਿਲਾਂ 3 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ, ਜਿਸ ਦੇ ਨਾਲ ਹੁਣ ਤਕ 9 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਕਾਗਜ਼ ਜਮ੍ਹਾ ਕਰਵਾ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅੰਜੂ ਅੰਗੁਰਾਲ ਨੇ ਭਾਰਤੀ ਜਨਤਾ ਪਾਰਟੀ ਦੇ ਕਵਰਿੰਗ ਉਮੀਦਵਾਰ ਦੇ ਤੌਰ ’ਤੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਹਨ। ਉਨ੍ਹਾਂ ਦੱਸਿਆ ਕਿ 21 ਜੂਨ ਨਾਮਜ਼ਦਗੀ ਕਾਗਜ਼ ਦਾਖਲ ਕਰਵਾਉਣ ਦੀ ਆਖ਼ਰੀ ਤਾਰੀਖ਼ ਹੈ। ਦੱਸਣਯੋਗ ਹੈ ਕਿ ਸ਼ੀਤਲ ਅੰਗੁਰਾਲ ਵੱਲੋਂ ਵਿਧਾਇਕੀ ਦੇ ਤੌਰ 'ਤੇ ਅਸਤੀਫ਼ਾ ਦੇਣ ਮਗਰੋਂ ਜਲੰਧਰ ਵੈਸਟ ਹਲਕੇ ਦੀ ਸੀਟ ਖ਼ਾਲੀ ਹੋਈ ਸੀ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।