ਟਾਂਡਾ 'ਚ ਬਲਾਕ ਸੰਮਤੀ ਚੋਣਾਂ 'ਚ 'ਆਪ' ਨੇ ਖੋਲ੍ਹਿਆ ਖਾਤਾ, ਜ਼ੋਨ ਭੂਲਪੁਰ ਤੋਂ ਉਮੀਦਵਾਰ ਵਰਿੰਦਰ ਸਿੰਘ ਜੇਤੂ
Wednesday, Dec 17, 2025 - 05:55 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਟਾਂਡਾ ਵਿਖੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੱਲ ਰਹੀਆਂ ਵੋਟਾਂ ਦੀ ਗਿਣਤੀ ਦੌਰਾਨ ਟਾਂਡਾ 'ਚ ਜਿੱਥੇ ਪਹਿਲਾਂ ਤਿੰਨ ਸੀਟਾਂ ਕਾਂਗਰਸ ਦੀ ਝੋਲੀ ਵਿੱਚ ਪਈਆਂ ਸਨ, ਉੱਥੇ ਹੀ ਹੁਣ ਪ੍ਰਾਪਤ ਹੋਏ ਚੌਥੇ ਨਤੀਜੇ ਵਿੱਚ ਆਮ ਆਦਮੀ ਪਾਰਟੀ ਨੇ ਆਪਣਾ ਖਾਤਾ ਖੋਲ੍ਹਦੇ ਹੋਏ ਇਕ ਸੀਟ 'ਤੇ ਜਿੱਤ ਪ੍ਰਾਪਤ ਕੀਤੀ। ਸਰਪੰਚ ਵਰਿੰਦਰ ਸਿੰਘ 300 ਵੱਧ ਵੋਟਾਂ ਨਾਲ ਜਿੱਤੇ ਹਨ। ਹੁਣ ਫਿਰ ਦੂਜੀ ਜਿੱਤ ਆਮ ਆਦਮੀ ਪਾਰਟੀ ਦੀ ਝੋਲੀ ਪਈ ਹੈ। ਜ਼ੋਨ ਜਲਾਲਪੁਰ ਤੋਂ 'ਆਪ' ਉਮੀਦਵਾਰ ਲਖਵਿੰਦਰ ਸਿੰਘ ਸੇਠੀ ਜੇਤੂ ਰਹੇ ਹਨ। ਹੁਣ ਆਮ ਆਦਮੀ ਪਾਰਟੀ ਨੇ ਤੀਜੀ ਜਿੱਤ ਹਾਸਲ ਕਰਦੇ ਹੋਏ ਬਲਾਕ ਸੰਮਤੀ ਜ਼ੋਨ ਟਾਹਲੀ ਤੋਂ 'ਆਪ' ਉਮੀਦਵਾਰ ਹਰਜਿੰਦਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ 442 ਵੋਟਾਂ ਦੇ ਫਰਕ ਨਾਲ ਹਰਾਇਆ ਹੈ ਜਦਕਿ ਕਾਂਗਰਸ ਪਾਰਟੀ ਦਾ ਉਮੀਦਵਾਰ ਤੀਜੇ ਸਥਾਨ 'ਤੇ ਰਿਹਾ ਹੈ। ਆਮ ਆਦਮੀ ਪਾਰਟੀ ਨੇ ਹੁਣ ਕਾਂਗਰਸ ਦੇ ਬਰਾਬਰ ਤਿੰਨ ਸੀਟਾਂ ਤੇ ਜਿੱਤ ਹਾਸਲ ਕਰ ਲਈ ਹੈ ਜਦਕਿ ਅਜੇ ਤੱਕ 16 ਬਲਾਕ ਸੰਮਤੀ ਜ਼ੋਨਾਂ ਦੇ ਨਤੀਜੇ ਆਉਣੇ ਬਾਕੀ ਹਨ। ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਅਤੇ ਬੀ. ਜੇ. ਪੀ. ਨੇ ਹਲੇ ਜੇਤੂ ਖਾਤਾ ਨਹੀਂ ਖੋਲ੍ਹਿਆ।
ਇਹ ਵੀ ਪੜ੍ਹੋ: ਜਲੰਧਰ 'ਚ ਫਿਰ ਸ਼ਰਮਨਾਕ ਕਾਰਾ! ਚਾਚੇ ਨੇ ਭਤੀਜੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

ਆਮ ਆਦਮੀ ਪਾਰਟੀ ਦੇ ਉਮੀਦਵਾਰ ਵਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਉਮੀਦਵਾਰ ਨੂੰ ਹਰਾ ਕੇ ਇਹ ਜਿੱਤ ਹਾਸਲ ਕੀਤੀ ਹੈ। ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਿਆਣੀ ਜਿੱਥੇ ਆਮ ਆਦਮੀ ਪਾਰਟੀ ਦੇ ਰਜਿੰਦਰ ਸਿੰਘ ਮਾਰਸ਼ਲ ਅਤੇ ਕਾਂਗਰਸ ਪਾਰਟੀ ਦੇ ਸਨੀ ਮਿਆਣੀ ਵਿੱਚ ਕਾਂਟੇ ਦੀ ਟੱਕਰ ਚੱਲ ਰਹੀ ਹੈ ਅਤੇ ਦੋਵੇਂ ਹੀ ਪਾਰਟੀਆਂ ਵੱਲੋਂ ਇਸ ਨਤੀਜੇ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਚੱਲ ਗਈਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਸਹਿਮੇ ਲੋਕ
