ਪੰਜਾਬ ਵਿਧਾਨ ਸਭਾ ਚੋਣਾਂ ਲਈ ਭਲਕੇ 12 ਵਜੇ ਆਵੇਗੀ ''ਆਪ'' ਉਮੀਦਵਾਰਾਂ ਦੀ ਪਹਿਲੀ LIST: CM ਮਾਨ
Friday, Oct 30, 2026 - 02:59 PM (IST)
ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਭਲਕੇ 12 ਵਜੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਞੁਦ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਦਰਅਸਲ, ਅੱਜ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਬਾਰੇ ਚਰਚਾ ਕਰਨ ਲਈ ਦਿੱਲੀ ਵਿਚ ਮੀਟਿੰਗ ਰੱਖੀ ਸੀ। ਇਸ ਵਿਚ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਏ। ਦੱਸਿਆ ਜਾ ਰਿਹਾ ਹੈ ਕਿ ਕੱਲ੍ਹ ਫ਼ਿਰ ਤੋਂ ਦਿੱਲੀ ਵਿਚ ਇਕ ਮੀਟਿੰਗ ਹੋਵੇਗੀ, ਜਿਸ ਤੋਂ ਬਾਅਦ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।
