ਆਮ ਆਦਮੀ ਪਾਰਟੀ ਪੰਜਾਬ ਵੱਲੋਂ ਉਮੀਦਵਾਰਾਂ ਦਾ ਐਲਾਨ, ਵੇਖੋ ਪੂਰੀ LIST
Wednesday, Dec 03, 2025 - 06:14 PM (IST)
ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਇਹ ਚੋਣਾਂ ਆਪਣੇ ਚੋਣ ਨਿਸ਼ਾਨ 'ਤੇ ਲੜੀਆਂ ਜਾਣਗੀਆਂ। ਇਸ ਤੋਂ ਪਹਿਲਾਂ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਸੀ ਤੇ ਹੁਣ ਕੁੱਲ 622 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ਅਕਾਊਂਟ 'ਤੇ ਉਮੀਦਾਵਾਰਾਂ ਦੀ ਲਿਸਟ ਸਾਂਝੀ ਕੀਤੀ ਗਈ ਹੈ।
ਆਮ ਆਦਮੀ ਪਾਰਟੀ ਪੰਜਾਬ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੀ ਤੀਜੀ ਸੂਚੀ ਦਾ ਐਲਾਨ ਕਰਦੀ ਹੈ।
— AAP Punjab (@AAPPunjab) December 3, 2025
ਸਾਰੇ ਉਮੀਦਵਾਰਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ। pic.twitter.com/dDnqRiIgxh
