‘ਆਪ’ ਨੇ ਸਾਰੇ 117 ਵਿਧਾਨ ਸਭਾ ਹਲਕਿਆਂ ’ਚ ਖੂਨਦਾਨ ਕੈਂਪ ਲਗਾ ਕੇ ਮਨਾਇਆ CM ਮਾਨ ਦਾ 50ਵਾਂ ਜਨਮ ਦਿਨ

Wednesday, Oct 18, 2023 - 08:42 AM (IST)

‘ਆਪ’ ਨੇ ਸਾਰੇ 117 ਵਿਧਾਨ ਸਭਾ ਹਲਕਿਆਂ ’ਚ ਖੂਨਦਾਨ ਕੈਂਪ ਲਗਾ ਕੇ ਮਨਾਇਆ CM ਮਾਨ ਦਾ 50ਵਾਂ ਜਨਮ ਦਿਨ

ਸੰਗਰੂਰ/ਚੀਮਾ ਮੰਡੀ/ਜਲੰਧਰ/ਚੰਡੀਗੜ੍ਹ (ਸਿੰਗਲਾ, ਸਿੰਧਵਾਨੀ, ਗੋਇਲ, ਧਵਨ, ਰਮਨਜੀਤ ਸਿੰਘ) – ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ 50 ਸਾਲ ਦੇ ਹੋ ਗਏ। ਉਨ੍ਹਾਂ ਦੇ ਜਨਮ ਦਿਨ ਦਾ ਉਤਸਵ ਮਨਾਉਣ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿਚ ਖੂਨਦਾਨ ਕੈਂਪ ਦਾ ਆਯੋਜਨ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਵਿਚ ਆਪਣਾ ਜਨਮ ਦਿਨ ਵੱਡੀ ਗਿਣਤੀ ਵਿਚ ਨੌਜਵਾਨਾਂ ਦੇ ਖੂਨਦਾਨ ਕੈਂਪ ਵਿਚ ਹਿੱਸਾ ਲੈ ਕੇ ਮਨਾਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਖੂਨਦਾਨ ਨੂੰ ਸਭ ਤੋਂ ਵੱਡੀ ਸੇਵਾ ਦੱਸਦੇ ਹੋਏ ਕਿਹਾ ਕਿ ਇਸ ਕੋਸ਼ਿਸ਼ ਵਿਚ ਹਰੇਕ ਵਿਅਕਤੀ ਆਪਣਾ ਯੋਗਦਾਨ ਦੇ ਸਕਦਾ ਹੈ, ਜਿਸ ਨਾਲ ਕੀ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੇ ਹਰੇਕ ਖੇਤਰ ਵਿਚ ਸ਼ਾਨਦਾਰ ਕੰਮ ਕੀਤਾ ਹੈ ਜਿਸ ਕਾਰਨ ਖੂਨਦਾਨ ਕਰਨ ਵਿਚ ਵੀ ਨੌਜਵਾਨਾਂ ਦੇ ਪਿੱਛੇ ਰਹਿ ਜਾਣ ਦਾ ਕੋਈ ਕਾਰਨ ਨਹੀਂ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨਾ ਮਨੁੱਖਤਾ ਦੀ ਸੱਚੀ ਸੇਵਾ ਹੈ। ਹਰ ਖੂਨਦਾਨੀ ਇਕ ਨਾਇਕ ਹੈ ਇਸ ਕਾਰਣ ਉਨ੍ਹਾਂ ਨੂੰ ਸਮੇਂ-ਸਮੇਂ ਤੇ ਖੂਨ ਦਨ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: ਇਜ਼ਰਾਈਲ ਦੇ ਜ਼ਮੀਨੀ ਹਮਲੇ ਦੇ ਡਰ ਵਿਚਕਾਰ ਗਾਜ਼ਾ ਪੱਟੀ 'ਚ 10 ਲੱਖ ਲੋਕਾਂ ਨੇ ਛੱਡੇ ਆਪਣੇ ਘਰ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਫ਼ਤਹਿਗੜ੍ਹ ਸਾਹਿਬ, ਪਟਿਆਲਾ ਅਤੇ ਰਾਜਪੁਰਾ ਦੇ ਸਿਵਲ ਹਸਪਤਾਲਾਂ ਵਿਚ ਪਹੁੰਚੇ ਜਿੱਥੇ ਵਿਧਾਨ ਸਭਾ ਪੱਧਰੀ ਟੀਮਾਂ ਵਲੋਂ ਖੂਨਦਾਨ ਕੈਂਪ ਲਗਾਏ ਗਏ। ਮੰਤਰੀ ਹਰਭਜਨ ਸਿੰਘ ਈ.ਟੀ.ਓ. ਸਿਵਲ ਹਸਪਤਾਲ ਅੰਮ੍ਰਿਤਸਰ, ਕੁਲਦੀਪ ਸਿੰਘ ਧਾਲੀਵਾਲ ਸਿਵਲ ਹਸਪਤਾਲ ਅਜਨਾਲਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਿਵਲ ਹਸਪਤਾਲ ਆਨੰਦਪੁਰ ਸਾਹਿਬ, ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਹੁਸ਼ਿਆਰਪੁਰ ਦੇ ਸਤਨਾਮ ਹਸਪਤਾਲ ਅਤੇ ਮੰਤਰੀ ਬਲਜੀਤ ਕੌਰ ਚੰਡੀਗੜ੍ਹ ਸੈਕਟਰ 44 ਦੇ ਸ਼ਹੀਦ ਊਧਮ ਸਿੰਘ ਭਵਨ ਵਿਚ ਹਾਜ਼ਰ ਸਨ। ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਆਈ ਹਸਪਤਾਲ-ਸੋਹਾਣਾ ਵਿਖੇ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਿੜ੍ਹਬਾ ਅਤੇ ਸਤੌਜ ਖੂਨਦਾਨ ਕੈਂਪ ਵਿਚ ਸ਼ਾਮਲ ਹੋਏ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਜਲੰਧਰ ਵਿਚ ਖੂਨਦਾਨ ਕੈਂਪ ਵਿਚ ਪੁੱਜੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕਾਂ ਨੇ ਵੀ ਆਪਣੇ ਹਲਕੇ ਵਿਚ ਇਹ ਕੈਂਪ ਲਗਾਉਣ ਵਿਚ ਮਦਦ ਕੀਤੀ ਅਤੇ ਖੂਨਦਾਨ ਕੀਤਾ।

ਇਹ ਵੀ ਪੜ੍ਹੋ: ਹਮਾਸ ਦੇ ਹਮਲੇ ਨੂੰ ਰੋਕਣ 'ਚ ਅਸਫ਼ਲ ਰਹੀ ਇਜ਼ਰਾਈਲੀ ਸੁਰੱਖਿਆ ਏਜੰਸੀ ਦੇ ਮੁਖੀ ਨੇ ਤੋੜੀ ਚੁੱਪੀ, ਦਿੱਤਾ ਵੱਡਾ ਬਿਆਨ

ਇਸ ਮੌਕੇ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹਰ ਵਿਧਾਨ ਸਭਾ ਹਲਕੇ ਦੇ ਸਿਵਲ ਹਸਪਤਾਲਾਂ ਵਿਚ ਕੈਂਪ ਲਗਾਏ ਗਏ ਹਨ ਪਰ ਖੂਨ ਸਟੋਰ ਕਰਨ ਲਈ ਪੀ.ਜੀ.ਆਈ., ਰੈੱਡ ਕਰਾਸ ਅਤੇ ਪ੍ਰਾਈਵੇਟ ਹਸਪਤਾਲਾਂ ਦਾ ਸਹਿਯੋਗ ਲਿਆ ਗਿਆ ਤਾਂ ਜੋ ਦਾਨ ਕੀਤੇ ਖੂਨ ਦੀ ਇਕ-ਇਕ ਬੂੰਦ ਸੰਭਾਲੀ ਜਾਵੇ। ਜਲੰਧਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਉਤੇ ਵਿਰਸਾ ਵਿਹਾਰ ਵਿਚ ਇਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਖੂਨਦਾਨ ਕੀਤਾ। ਰਿੰਕੂ ਨੇ ਕਿਹਾ ਕਿ ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ ਕਿਉਂਕਿ ਇਹ ਜ਼ਿੰਦਗੀ ਅਤੇ ਮੌਤ ਨਾਲ ਜੂਝ ਰਹੇ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾ ਸਕਦਾ ਹੈ।

ਇਹ ਵੀ ਪੜ੍ਹੋ: ਇਜ਼ਰਾਈਲ-ਹਮਾਸ ਯੁੱਧ: ਅਮਰੀਕੀ ਰਾਸ਼ਟਰਪਤੀ ਬਾਈਡੇਨ ਭਲਕੇ ਕਰਨਗੇ ਇਜ਼ਰਾਈਲ ਅਤੇ ਜਾਰਡਨ ਦਾ ਦੌਰਾ

ਖੂਨਦਾਨ ਕੈਂਪਾਂ ਦਾ ਵੇਰਵਾ

ਜ਼ਿਲ੍ਹਾ ਗਿਣਤੀ ਇਕੱਤਰਤ ਖੂਨ
ਅੰਮ੍ਰਿਤਸਰ 19 544
ਬਰਨਾਲਾ 02 31
ਬਠਿੰਡਾ 09 435
ਫਰੀਦਕੋਟ 06 184
ਫਤਿਹਗੜ੍ਹ ਸਾਹਿਬ 01 55
ਫਾਜ਼ਿਲਕਾ 03 166
ਫਿਰੋਜ਼ਪੁਰ 03 226
ਗੁਰਦਾਸਪੁਰ 03 285
ਹੁਸ਼ਿਆਰਪੁਰ 06 247
ਜਲੰਧਰ 18 787
ਕਪੂਰਥਲਾ 03 135
ਲੁਧਿਆਣਾ 21 1159
ਮਾਨਸਾ 01 43
ਮੋਗਾ 03 194
ਮੁਕਤਸਰ 01 45
ਪਠਾਨਕੋਟ 04 213
ਪਟਿਆਲਾ 13 519
ਰੂਪਨਗਰ 03 168
ਸਾਹਿਬਜ਼ਾਦਾ ਅਜੀਤ ਸਿੰਘ ਨਗਰ 10 380
ਸੰਗਰੂਰ 04 275
ਸ਼ਹੀਦ ਭਗਤ ਸਿੰਘ ਨਗਰ 03 69
ਤਰਨਤਾਰਨ 02 154
ਪੰਜਾਬ 138 6324

ਮੁੱਖ ਮੰਤਰੀ ਨੇ ਪਤਨੀ ਸਮੇਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜਨਮ ਦਿਨ ’ਤੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਦੇ ਨਾਲ ਆਪਣੇ ਜੱਦੀ ਪਿੰਡ ਸਤੌਜ ਪਹੁੰਚ ਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਅਮਨ- ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਗੁਰਦੁਆਰਾ ਸਾਹਿਬ ਵਿਖੇ ਸੰਗਤ ਦਰਮਿਆਨ ਜਾ ਕੇ ਬੈਠ ਗਏ ਅਤੇ ਸੰਗਤਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਲੰਗਰ ਵੀ ਛਕਿਆ। ਹਰ ਸਾਲ ਉਹ ਆਪਣੇ ਜਨਮ ਦਿਨ ’ਤੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਂਦੇ ਹਨ।

ਇਹ ਵੀ ਪੜ੍ਹੋ: ਡੋਨਾਲਡ ਟਰੰਪ ਦਾ ਵੱਡਾ ਬਿਆਨ, ਹਮਾਸ ਦੇ ਸਮਰਥਕਾਂ ਨੂੰ ਅਮਰੀਕਾ 'ਚ ਨਹੀਂ ਮਿਲੇਗੀ ਐਂਟਰੀ

ਪ੍ਰਧਾਨ ਮੰਤਰੀ ਮੋਦੀ ਅਤੇ ਕੇਜਰੀਵਾਲ ਨੇ ਦਿੱਤੀ ਜਨਮ ਦਿਨ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਉਨ੍ਹਾਂ ਦੇ ਜਨਮ ਦਿਨ ’ਤੇ ਵਧਾਈ ਦਿੰਦੇ ਹੋਏ, ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਨੇ ਵੀ ਮੁੱਖ ਮੰਤਰੀ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਪੰਜਾਬ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੇ ਵੀ ਮੁੱਖ ਮੰਤਰੀ ਦੀ ਲੰਬੀ ਉਮਰ ਅਤੇ ਤੰਦਰੁਸਤੀ ਦੀ ਕਾਮਨਾ ਕੀਤੀ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਗ੍ਰਿਫ਼ਤਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News