‘ਆਪ’ ਨੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਕਮਿਸ਼ਨ ਕੋਲ ਦਰਜ ਕਰਵਾਈ ਸ਼ਿਕਾਇਤ, ਪੜ੍ਹੋ ਪੂਰਾ ਮਾਮਲਾ
Wednesday, Apr 10, 2024 - 08:25 AM (IST)
ਚੰਡੀਗੜ੍ਹ/ਜਲੰਧਰ (ਤਾਂਗੜੀ, ਧਵਨ )- ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਇਹ ਸ਼ਿਕਾਇਤ ‘ਆਪ’ ਦੇ ਸੀਨੀਅਰ ਆਗੂ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਰਜ ਕਰਵਾਈ ਹੈ।
ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਸੁਖਬੀਰ ਬਾਦਲ ਲਈ ਅਗਨੀ ਪ੍ਰੀਖਿਆ ਬਣੀਆਂ ਇਹ 2 ਸੀਟਾਂ, ਪਾਰਟੀ ਦੇ ਵੱਡੇ ਲੀਡਰਾਂ 'ਚ ਫਸਿਆ ਪੇਚ
ਭਾਰਤੀ ਚੋਣ ਕਮਿਸ਼ਨ ਤੇ ਮੁੱਖ ਚੋਣ ਅਧਿਕਾਰੀ ਪੰਜਾਬ ਸਿਬਿਨ ਸੀ. ਨੂੰ ਲਿਖੇ ਪੱਤਰ ’ਚ ‘ਆਪ’ ਆਗੂ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੀ ‘ਪੰਜਾਬ ਬਚਾਓ’ ਯਾਤਰਾ ਦੌਰਾਨ ਸਿਆਸੀ ਮੁਹਿੰਮ ਲਈ ਇਕ ਬੱਚੇ ਦੀ ਵਰਤੋਂ ਕੀਤੀ। ਚੀਮਾ ਦੀ ਅਗਵਾਈ ’ਚ ਹਰਚੰਦ ਸਿੰਘ ਬਰਸਟ, ਡਾ. ਸੰਨੀ ਆਹਲੂਵਾਲੀਆ, ਮਾਲਵਿੰਦਰ ਸਿੰਘ ਕੰਗ ਤੇ ਤਰੁਨਪ੍ਰੀਤ ਸਿੰਘ ਸੌਂਧ ਸਣੇ ‘ਆਪ’ ਦਾ ਵਫ਼ਦ ਚੰਡੀਗੜ੍ਹ ਦੇ ਸੈਕਟਰ 17 ਸਥਿਤ ਪੰਜਾਬ ਦੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ’ਚ ਸ਼ਿਕਾਇਤ ਦਰਜ ਕਰਵਾਉਣ ਲਈ ਪਹੁੰਚਿਆ।
ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ 2024: ਦੇਵੇਂਦਰ ਯਾਦਵ ਨੇ ਸੱਦੀ ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ
ਪੱਤਰ ’ਚ ਕਿਹਾ ਗਿਆ ਹੈ ਕਿ 6 ਅਪ੍ਰੈਲ ਨੂੰ ਸੁਖਬੀਰ ਸਿੰਘ ਬਾਦਲ ਨੇ ਰਾਏਕੋਟ ਵਿਖੇ ਆਪਣੀ ‘ਪੰਜਾਬ ਬਚਾਓ’ ਯਾਤਰਾ ਦੌਰਾਨ ਇਕ ਬੱਚੇ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਤੇ ਅਕਾਲੀ ਦਲ ਨੂੰ ਵੋਟ ਦੇ ਨਾਅਰੇ ਲਾਉਣ ਲਈ ਕਿਹਾ। ਪਾਰਟੀ ਨੇ ਘਟਨਾ ਦੇ ਵੀਡੀਓ ਸਬੂਤ ਵੀ ਸੌਂਪੇ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਬੱਚੇ ਨੂੰ ਮਾਈਕ ਦਿੱਤਾ ਅਤੇ ਉਸ ਨੂੰ ਇਕੱਠ ਨੂੰ ਸੰਬੋਧਨ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰ ਕੇ ਮਿਸਾਲ ਕਾਇਮ ਕਰਨੀ ਚਾਹੀਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8