ਪੰਚਾਇਤੀ ਚੋਣਾਂ ਨੂੰ ਲੈ ਕੇ ''ਆਪ'' ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
Tuesday, Oct 01, 2024 - 01:35 PM (IST)
ਚੰਡੀਗੜ੍ਹ (ਵੈੱਬ ਡੈਸਕ): ਅੱਜ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਵਿਚ ਕੁਝ ਥਾਵਾਂ 'ਤੇ ਸਰਪੰਚੀ ਦੀ ਬੋਲੀ ਲਗਾਏ ਜਾਣ ਦੀਆਂ ਘਟਨਾਵਾਂ ਦੀ ਜਾਂਚ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦਾ ਵਫ਼ਦ ਰਾਜ ਚੋਣ ਕਮਿਸ਼ਨ ਨੂੰ ਮਿਲਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਪਿੰਡਾਂ 'ਚ ਲੱਗੀ ਸਰਪੰਚੀ ਦੀ ਬੋਲੀ, 60 ਲੱਖ ਤੋਂ 2 ਕਰੋੜ ਤਕ ਪਿਆ ਮੁੱਲ
ਚੋਣ ਕਮਿਸ਼ਨ ਨੂੰ ਮੰਗ ਪੱਤਰ ਸੌਂਪਣ ਮਗਰੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਨੂੰ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਿਆ ਕਿ ਕੁਝ ਲੋਕ ਪੈਸੇ ਦੇ ਜ਼ੋਰ 'ਤੇ ਪੰਚੀ-ਸਰਪੰਚੀ ਖਰੀਦਣੀ ਚਾਹੁੰਦੇ ਹਨ। ਉਂਝ ਤਾਂ ਅਜਿਹੀਆਂ ਇੱਕਾ-ਦੁੱਕਾ ਘਟਨਾਵਾਂ ਹੀ ਸਾਹਮਣੇ ਆਈਆਂ ਹਨ, ਪਰ ਲੋਕਤੰਤਰ ਵਿਚ ਅਜਿਹਾ ਬਿਲਕੁੱਲ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅਸੀਂ ਮੰਗ ਕੀਤੀ ਹੈ ਕਿ ਇਨ੍ਹਾਂ ਮਾਮਲਿਆਂ ਦੀ ਤੁਰੰਤ ਜਾਂਚ ਕਰਵਾਈ ਜਾਵੇ ਤੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਅਜਿਹੀਆਂ ਘਟਨਾਵਾਂ ਦੀ ਕੋਈ ਥਾਂ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ - 'ਔਰਤਾਂ ਨੂੰ ਮਿਲਣਗੇ 1100 ਰੁਪਏ ਤੇ ਸੂਟ!', ਮਹਿਲਾਵਾਂ ਨੂੰ ਲੱਗਣਗੀਆਂ ਮੌਜਾਂ
ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਾਫ਼ ਸੁਥਰੀ ਅਤੇ ਪਾਰਦਰਸ਼ੀ ਚੋਣ ਚਾਹੁੰਦੀ ਹੈ, ਇਸ ਲਈ ਅਸੀਂ ਅਜਿਹੀਆਂ ਘਟਨਾਵਾਂ ਦੇ ਖ਼ਿਲਾਫ਼ ਹਾਂ। ਉਨ੍ਹਾਂ ਕਿਹਾ ਕਿ ਅਸੀਂ ਮੰਗ ਕੀਤੀ ਹੈ ਕਿ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਜਿਹੜੇ ਯੋਗ ਵਿਅਕਤੀ ਨੇ ਉਨ੍ਹਾਂ ਨੂੰ ਸਮੇਂ ਸਿਰ NOC ਜਾਰੀ ਹੋਵੇ ਤੇ ਕਾਗਜ਼ਾਂ ਵਿਚ ਕੋਈ ਦਿੱਕਤ ਨਾ ਆਵੇ। ਇਸ ਦੇ ਨਾਲ ਹੀ ਸੰਵੇਦਨਸ਼ੀਲ ਬੂਥਾਂ ਅਤੇ ਵੋਟਾਂ ਦੀ ਗਿਣਤੀ ਵੇਲੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਇਸ ਦੇ ਨਾਲ ਵੋਟਰਾਂ ਲਈ ਜਾਗਰੂਕਤਾ ਮੁਹਿੰਮ ਚਲਾਉਣ ਦੀ ਵੀ ਅਪੀਲ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਮਹਿੰਗਾ ਹੋਇਆ LPG Gas Cylinder, ਨਵੇਂ ਰੇਟ ਜਾਰੀ
ਵਿੱਤ ਮੰਤਰੀ ਨੇ ਕਿਹਾ ਕਿ ਸਾਨੂੰ ਭਰੋਸਾ ਦੁਆਇਆ ਗਿਆ ਹੈ ਕਿ ਉਕਤ ਮਾਮਲਿਆਂ ਸਬੰਧੀ ਜਾਂਚ ਮਗਰੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਸੁਰੱਖਿਆ ਨੂੰ ਲੈ ਕੇ ਪੰਜਾਬ ਦੇ ਡੀ.ਜੀ.ਪੀ. ਨਾਲ ਮੀਟਿੰਗ ਕਰ ਕੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8