''ਆਪ'' ਵੱਲੋਂ ਚੰਨੀ ਨੂੰ ਵਧਾਈ, ਸਾਰੇ ਵਾਅਦੇ ਪੂਰੇ ਕਰਨ ਦੀ ਕੀਤੀ ਮੰਗ

Sunday, Sep 19, 2021 - 08:40 PM (IST)

''ਆਪ'' ਵੱਲੋਂ ਚੰਨੀ ਨੂੰ ਵਧਾਈ, ਸਾਰੇ ਵਾਅਦੇ ਪੂਰੇ ਕਰਨ ਦੀ ਕੀਤੀ ਮੰਗ

ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਨੇ ਸੱਤਾਧਾਰੀ ਕਾਂਗਰਸ ਵੱਲੋਂ ਨਿਯੁਕਤ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਹੈ। ਐਤਵਾਰ ਨੂੰ ਪਾਰਟੀ ਹੈਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਨੇ ਸਮੁੱਚੀ ਪਾਰਟੀ ਲੀਡਰਸ਼ਿਪ ਵੱਲੋਂ ਸੂਬੇ ਦਾ ਮੁੱਖ ਮੰਤਰੀ ਬਣਨ ਉੱਤੇ ਨਿੱਘੀ ਵਧਾਈ ਦਿੱਤੀ ਹੈ।

ਇਹ ਵੀ ਪੜ੍ਹੋ :ਦੁਨੀਆ ਭਰ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਆਈ ਕਮੀ : WHO

'ਆਪ' ਨੇ ਉਮੀਦ ਕੀਤੀ ਕਿ ਚਰਨਜੀਤ ਸਿੰਘ ਚੰਨੀ ਆਪਣੀ ਚਾਰ-ਪੰਜ ਮਹੀਨਿਆਂ ਦੀ ਪਾਰਟੀ ਦੌਰਾਨ ਕਾਂਗਰਸ ਵੱਲੋਂ 2017 ਦੀਆਂ ਚੋਣਾਂ ਮੌਕੇ ਕੀਤੇ ਸਾਰੇ ਵਾਅਦੇ ਪੂਰੇ ਕਰਨਗੇ, ਕਿਉਂਕਿ ਲੰਘੇ ਸਾਢੇ ਚਾਰ ਸਾਲਾਂ 'ਚ ਸੱਤਾਧਾਰੀ ਕਾਂਗਰਸ ਆਪਣਾ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ।'ਆਪ' ਨੇ ਕਿਹਾ ਕਿ ਕਾਂਗਰਸ 'ਚ ਪਿਛਲੇ ਸਾਢੇ ਚਾਰ ਸਾਲ ਤੋਂ 'ਕੁਰਸੀ ਖੋਹਣ ਅਤੇ ਕੁਰਸੀ ਬਣਾਉਣ' ਲਈ ਜਾਰੀ ਘਟੀਆ ਦਰਜੇ ਦੀ ਲੜਾਈ ਨੇ ਪੰਜਾਬ ਦੇ ਸਮੁੱਚੇ ਸਰਕਾਰੀ ਤੰਤਰ ਨੂੰ ਮਲੀਆਮੇਟ ਕਰ ਦਿੱਤਾ ਅਤੇ ਲੋਕਾਂ ਨੂੰ ਭਾਰੀ ਕੀਮਤ ਚੁਕਾਉਣੀ ਪਈ ਹੈ। ਆਮ ਆਦਮੀ ਪਾਰਟੀ ਆਸ ਕਰਦੀ ਹੈ ਕਿ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਵੱਲੋਂ ਕੀਤੇ ਸਾਰੇ ਵਾਅਦੇ ਪੂਰੇ ਕਰਨਗੇ।

ਇਹ ਵੀ ਪੜ੍ਹੋ : ਭਰਾ ਬਣ ਗਿਆ CM, ਟੀ.ਵੀ. ਤੋਂ ਲੱਗਿਆ ਪਤਾ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News