'ਆਪ' ਕੌਂਸਲਰ ਦੇ ਮੁੰਡੇ ਦੀ ਗੁੰਡਾਗਰਦੀ! ਡੈਅਰੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਘਟਨਾ ਸੀਸੀਟੀਵੀ 'ਚ ਕੈਦ

Wednesday, Feb 25, 2026 - 10:29 PM (IST)

'ਆਪ' ਕੌਂਸਲਰ ਦੇ ਮੁੰਡੇ ਦੀ ਗੁੰਡਾਗਰਦੀ! ਡੈਅਰੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਘਟਨਾ ਸੀਸੀਟੀਵੀ 'ਚ ਕੈਦ

ਮੰਡੀ ਗੋਬਿੰਦਗੜ੍ਹ (ਬਿਪਿਨ ਭਾਰਦਵਾਜ) : ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਦੇ ਇਕਬਾਲ ਨਗਰ ਚੌਕ ਵਿੱਚ ਸਥਿਤ 'ਮਾਸੀ ਦੀ ਡੈਅਰੀ' 'ਤੇ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਦੀ ਸਾਰੀ ਵਾਰਦਾਤ ਉੱਥੇ ਲੱਗੇ ਸੀਸੀਟੀਵੀ (CCTV) ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਵਿੱਚ ਹਮਲਾਵਰ ਸ਼ਰੇਆਮ ਹਥਿਆਰ ਲਹਿਰਾਉਂਦੇ ਹੋਏ ਦੁਕਾਨ 'ਤੇ ਹਮਲਾ ਕਰਦੇ ਦਿਖਾਈ ਦੇ ਰਹੇ ਹਨ।

ਡੈਅਰੀ ਦੇ ਮਾਲਕ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਮੌਜੂਦਾ ਕੌਂਸਲਰ ਵਨੀਤ ਬਿੱਟੂ ਦੇ ਲੜਕੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਹ ਹਮਲਾ ਕੀਤਾ ਹੈ। ਮਾਲਕ ਅਨੁਸਾਰ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਹਨ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਪਹਿਲਾਂ ਵੀ ਉਨ੍ਹਾਂ 'ਤੇ ਹਮਲਾ ਹੋ ਚੁੱਕਾ ਹੈ, ਪਰ ਕੌਂਸਲਰ ਦਾ ਪੁੱਤਰ ਹੋਣ ਕਾਰਨ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ।

ਦੂਜੇ ਪਾਸੇ, ਕੌਂਸਲਰ ਵਨੀਤ ਬਿੱਟੂ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਜਦੋਂ ਉਨ੍ਹਾਂ ਦਾ ਬੇਟਾ ਉੱਥੋਂ ਲੰਘ ਰਿਹਾ ਸੀ ਤਾਂ ਡੈਅਰੀ ਮਾਲਕ ਨੇ ਉਸ ਨਾਲ ਗਾਲੀ-ਗਲੋਚ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਡੈਅਰੀ ਵਾਲਾ ਪਹਿਲਾਂ ਵੀ ਉਨ੍ਹਾਂ ਦੇ ਬੇਟੇ ਨਾਲ ਅਜਿਹਾ ਮਾੜਾ ਵਿਵਹਾਰ ਕਰ ਚੁੱਕਾ ਹੈ।

ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅੰਮ੍ਰਿਤਵੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੋ ਵੀ ਵਿਅਕਤੀ ਇਸ ਘਟਨਾ ਲਈ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News