'ਆਪ' ਨੇ ਡਿਫਾਲਟਰ ਕਾਰਪੋਰੇਟ ਫਰਮਾਂ ਦੇ ਬੈਂਕ ਕਰਜ਼ੇ ਮੁਆਫ ਕਰਨ ਲਈ ਕੇਂਦਰ ਸਰਕਾਰ ਦੀ ਕੀਤੀ ਆਲੋਚਨਾ

08/03/2022 8:17:30 PM

ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਨੇ ਪਿਛਲੇ ਪੰਜ ਸਾਲਾਂ 'ਚ ਬੈਂਕਾਂ ਨਾਲ ਧੋਖਾਧੜੀ ਕਰਨ ਵਾਲੀਆਂ ਕਾਰਪੋਰੇਟ ਕੰਪਨੀਆਂ ਦੇ 10 ਲੱਖ ਕਰੋੜ ਰੁਪਏ ਦੇ ਕਰਜ਼ ਮੁਆਫ਼ ਕਰਨ ਲਈ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਅਤੇ ਕਿਹਾ ਕਿ ਭਾਜਪਾ ਦਾ ਇਹ ਕਦਮ ਉਸ ਦੇ ਦੋਹਰੇ ਮਾਪਦੰਡ ਅਤੇ 'ਗਰੀਬ ਵਿਰੋਧੀ' ਹੋਣ ਦਾ ਪੁਖਤਾ ਸਬੂਤ ਹੈ। ਬੁੱਧਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ 'ਆਪ' ਪੰਜਾਬ ਦੇ ਮੁਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਜਿਹੇ ਸਮੇਂ 'ਚ ਜਦ ਦੇਸ਼ 'ਚ ਮਹਿੰਗਾਈ ਦਰ ਲਗਾਤਾਰ ਵਧ ਰਹੀ ਹੈ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਗਰੀਬੀ ਨਾਲ ਜੂਝ ਰਹੇ ਆਮ ਆਦਮੀ ਨੂੰ ਵਿੱਤੀ ਰਾਹਤ ਦੇਣ ਦੀ ਥਾਂ ਕਾਰਪੋਰੇਟ ਫਰਮਾਂ ਦਾ ਕਰਜ਼ ਮੁਆਫ਼ ਕੀਤਾ ਹੈ।

ਇਹ ਵੀ ਪੜ੍ਹੋ : ਚੀਨ 'ਚ 'ਕਿੰਡਰਗਾਰਟਨ' 'ਤੇ ਹਮਲਾ, 3 ਦੀ ਮੌਤ ਤੇ 6 ਜ਼ਖਮੀ

ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਮੋਦੀ ਸਰਕਾਰ ਨੇ ਭਗੋੜਾ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੀ ਕੰਪਨੀ ਗੀਤਾਂਜਲੀ ਜੇਮਸ ਦੇ 7,110 ਕਰੋੜ ਰੁਪਏ ਅਤੇ ਏਰ ਇੰਫਰਾ ਇੰਜੀਨੀਅਰਿੰਗ ਦੇ 5,879 ਕਰੋੜ ਰੁਪਏ ਦੇ ਨਾਲ-ਨਾਲ ਕਈ ਹੋਰ ਵੱਡੀਆਂ ਡਿਫਾਲਟਰ ਕਾਰਪੋਰੇਟ ਕੰਪਨੀਆਂ ਦਾ ਕਰਜ਼ ਮੁਆਫ ਕਰ ਦਿੱਤਾ ਹੈ। ਪਰ ਜਦ ਕਿਸਾਨਾਂ ਦਾ ਕਰਜ਼ ਮੁਆਫ ਕਰਨ ਦੀ ਵਾਰੀ ਆਈ ਤਾਂ ਸਰਕਾਰ ਉਦਾਸੀਨ ਰਵੱਈਆ ਦਿਖਾ ਰਹੀ ਹੈ। ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਐਲਾਨ ਕੀਤਾ ਹੈ ਕਿ ਜਲਦ ਗੰਨਾ ਕਿਸਾਨਾਂ ਨੂੰ ਉਨ੍ਹਾਂ ਦੇ 195.60 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਰਾਸ਼ਟਰਮੰਡਲ ਖੇਡਾਂ : ਮੁੱਕੇਬਾਜ਼ ਨੀਤੂ ਗੰਘਾਸ ਸੈਮੀਫਾਈਨਲ 'ਚ ਪਹੁੰਚੀ, ਭਾਰਤ ਦਾ ਤਮਗਾ ਪੱਕਾ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਖੇਤੀ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਸਾਰੀਆਂ ਐੱਫ.ਆਈ.ਆਰ. ਰੱਦ ਕਰਨ ਦਾ ਵੀ ਫੈਸਲਾ ਕੀਤਾ ਹੈ ਜਦਕਿ ਕੇਂਦਰ ਸਰਕਾਰ ਐੱਮ.ਐੱਸ.ਪੀ. ਅਤੇ ਕਰਜ਼ ਮੁਆਫੀ ਦੇ ਭਰੋਸੇ ਸਮੇਤ ਕਿਸਾਨਾਂ ਨਾਲ ਕੀਤੇ ਗਏ ਆਪਣੇ ਵਾਅਦਿਆਂ ਨੂੰ ਪੂਰਾ ਕਰਨ 'ਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਨੇ ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਸਰਾਵਾਂ 'ਤੇ ਜੀ.ਐੱਸ.ਟੀ. ਲਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਦੀ ਵੀ ਨਿੰਦਾ ਕੀਤੀ।

ਇਹ ਵੀ ਪੜ੍ਹੋ : ਅਮਰੀਕਾ ਨੇ ਪੁਤਿਨ ਦੀ ਕਥਿਤ ਗਰਲਫ੍ਰੈਂਡ 'ਤੇ ਲਾਈਆਂ ਨਵੀਆਂ ਪਾਬੰਦੀਆਂ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Karan Kumar

Content Editor

Related News