ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ ‘ਆਪ’ ਦਾ ਵਫ਼ਦ

09/17/2020 8:59:53 AM

ਚੰਡੀਗੜ੍ਹ, (ਰਮਨਜੀਤ) : ਖੇਤੀ ਬਿੱਲਾਂ ਦੇ ਮੁੱਦਿਆਂ ’ਤੇ ਆਮ ਆਦਮੀ ਪਾਰਟੀ ਦਾ ਵਫ਼ਦ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਦੀ ਅਗਵਾਈ 'ਚ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਮਿਲੇਗਾ।

ਇਹ ਵੀ ਪੜ੍ਹੋ : ਖੇਤੀ ਬਿੱਲਾਂ 'ਤੇ ਕੈਪਟਨ ਦੀ ਚਿੰਤਾ, ''ਪੰਜਾਬ ਦੀ ਸ਼ਾਂਤੀ ਲਈ ਘਾਤਕ ਸਿੱਧ ਹੋਣਗੇ, ਪਾਕਿਸਤਾਨ ਚੁੱਕੇਗਾ ਫਾਇਦਾ''

ਇਸ ਸਬੰਧ 'ਚ ਰਾਜਪਾਲ ਦੇ ਦਫ਼ਤਰ ਤੋਂ ਸਮਾਂ ਮੰਗਿਆ ਗਿਆ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਦੀ ਇੱਥੇ ਖੇਤੀ ਆਰਡੀਨੈਂਸ ਪੰਜਾਬ ਦੀ ਆਰਥਿਕਤਾ ਅਤੇ ਕਿਸਾਨਾਂ ਲਈ ਬਰਬਾਦੀ ਦਾ ਕਾਰਣ ਬਣੇਗੀ, ਉੱਥੇ ਹੀ ਇਨ੍ਹਾਂ ਆਰਡੀਨੈਂਸਾਂ ਦੇ ਨਾਂ ’ਤੇ ਕਾਂਗਰਸ ਅਤੇ ਅਕਾਲੀ-ਭਾਜਪਾ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

ਇਹ ਵੀ ਪੜ੍ਹੋ : ਕਿਸਾਨ ਜੱਥੇਬੰਦੀਆਂ ਵਲੋਂ 25 ਨੂੰ ‘ਪੰਜਾਬ-ਬੰਦ’ ਦਾ ਐਲਾਨ, ਆਵਾਜਾਈ 'ਤੇ ਮੁਕੰਮਲ ਰੋਕ

ਉਧਰ ‘ਆਪ’ ਵਿਧਾਇਕਾਂ ਕੁਲਵੰਤ ਸਿੰਘ ਪੰਡੋਰੀ, ਜੈ ਸਿੰਘ ਰੋੜੀ ਅਤੇ ਮੀਤ ਹੇਅਰ ਨੇ ਵੀ ਖੇਤੀ ਆਰਡੀਨੈਂਸਾਂ ਦੇ ਵਿਸ਼ੇ 'ਤੇ ਗੱਲਬਾਤ ਕਰਨ ਲਈ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਹੈ।
ਇਹ ਵੀ ਪੜ੍ਹੋ : ਖੇਤੀ ਬਿੱਲਾਂ ਖ਼ਿਲਾਫ਼ ਵੋਟ ਪਾਵੇਗਾ 'ਅਕਾਲੀ ਦਲ', ਨਰੇਸ਼ ਗੁਜਰਾਲ ਨੇ ਜਾਰੀ ਕੀਤਾ 'ਵਿੱਪ੍ਹ'


Babita

Content Editor

Related News