‘ਆਪ’ ਵਫਦ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਡੀ.ਜੀ.ਪੀ. ਨੂੰ ਮਿਲਿਆ

Thursday, Feb 14, 2019 - 01:10 AM (IST)

‘ਆਪ’ ਵਫਦ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਡੀ.ਜੀ.ਪੀ. ਨੂੰ ਮਿਲਿਆ

ਚੰਡੀਗਡ਼੍ਹ, (ਰਮਨਜੀਤ)-ਸੂਬੇ ਦੀ ਨਿਘਰਦੀ ਕਾਨੂੰਨ ਵਿਵਸਥਾ ਅਤੇ ਔਰਤਾਂ ਦੇ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਉਪ ਨੇਤਾ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਵਿਚ ਪੰਜਾਬ ਦੇ ਡੀ.ਜੀ.ਪੀ. ਨਾਲ ਮੁਲਾਕਾਤ ਕੀਤੀ।

ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਾਣੂੰਕੇ ਨੇ ਕਿਹਾ ਕਿ ਸੂਬੇ ਵਿਚ ਅੌਰਤਾਂ ਬਿਲਕੁੱਲ ਸੁਰੱਖਿਅਤ ਨਹੀਂ ਹਨ ਅਤੇ ਹਾਲ ਹੀ ਵਿਚ ਅੰਮ੍ਰਿਤਸਰ ਅਤੇ ਲੁਧਿਆਣਾ ਵਿਚ ਹੋਏ ਜਬਰ-ਜ਼ਨਾਹ ਨੇ ਸੂਬੇ ਦੀ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਆਪ‘ ਦੇ ਵਫ਼ਦ ਨੇ ਡੀ.ਜੀ.ਪੀ. ਨੂੰ ਸੂਬੇ ਵਿਚ ਅੌਰਤਾਂ ਦੀ ਸੁਰੱਖਿਆ ਲਈ ਯਤਨ ਕਰਨ ਲਈ ਕਿਹਾ ਹੈ ਅਤੇ ਸੂਬੇ ਵਿਚ ਅਪਰਾਧ ਲਈ ਬਦਨਾਮ ਥਾਵਾਂ ਦੀ ਘੋਖ ਕਰਕੇ ਇਨ੍ਹਾਂ ਥਾਵਾਂ ਉਤੇ ਪੁਲਸ ਦੀ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰੁਪਿੰਦਰ ਕੌਰ ਰੂਬੀ, ਕੁਲਵੰਤ ਪੰਡੋਰੀ ਅਤੇ ਮੀਤ ਹੇਅਰ ਵੀ ਮੌਜੂਦ ਸਨ।


author

DILSHER

Content Editor

Related News