ਰਾਜਪਾਲ ਨੂੰ ਮਿਲਿਆ ‘ਆਪ’ ਦਾ ਵਫ਼ਦ, ਕੈਪਟਨ ਸਰਕਾਰ ਦਾ ਫਲੋਰ ਟੈਸਟ ਕਰਵਾਉਣ ਦੀ ਕੀਤੀ ਮੰਗ

08/27/2021 8:39:31 PM

ਚੰਡੀਗੜ੍ਹ : ਅੱਜ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ’ਚ ‘ਆਪ’ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਤੇ ਕਿਹਾ ਕਿ ਕੈਪਟਨ ਸਰਕਾਰ ਲੋਕਾਂ, ਵਿਧਾਇਕਾਂ ਤੇ ਆਪਣੀ ਕੈਬਨਿਟ ਦਾ ਸਮਰਥਨ ਗੁਆ ਚੁੱਕੀ ਹੈ, ਇਸ ਲਈ ਵਿਸ਼ੇਸ਼ ਸੈਸ਼ਨ ਬੁਲਾ ਕੇ ਸਰਕਾਰ ਦਾ ਫਲੋਰ ਟੈਸਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸਪੱਸ਼ਟ ਤੌਰ ’ਤੇ ਦੋਫਾੜ ਹੋ ਚੁੱਕੀ ਹੈ ਤੇ ਮੁੱਖ ਮੰਤਰੀ ਆਪਣੇ ਬਹੁਤੇ ਕਾਂਗਰਸੀ ਵਿਧਾਨਕਾਰਾਂ ਦਾ ਭਰੋਸਾ ਗੁਆ ਚੁੱਕੇ ਹਨ।

PunjabKesari

ਇਹ ਵੀ ਪੜ੍ਹੋ : ਕਦੇ ਜੇਬ ’ਚ ਨਹੀਂ ਸੀ ਬੱਸ ਦਾ ਕਿਰਾਇਆ, ਅੱਜ ਦੁਬਈ ’ਚ 9 ਕੰਪਨੀਆਂ ਦਾ ਮਾਲਕ ਹੈ ਹਰਮੀਕ ਸਿੰਘ

ਪੰਜਾਬ ਦੀ ਸੱਤਾਧਾਰੀ ਕਾਂਗਰਸ ਵਿਧਾਨਕਾਰਾਂ ਦੀ ਗਿਣਤੀ ਅਨੁਸਾਰ ਸਰਕਾਰ ਚਲਾਉਣ ਤੇ ਬਰਕਰਾਰ ਰੱਖਣ ਦਾ ਬਹੁਮਤ ਗੁਆ ਚੁੱਕੀ ਹੈ ਤੇ ਦੋਵੇਂ ਧੜੇ ਵਿਧਾਇਕਾਂ ਦੀ ਗਿਣਤੀ ਨੂੰ ਲੈ ਕੇ ਸ਼ਕਤੀ ਪ੍ਰਦਰਸ਼ਨ ਕਰ ਰਹੇ ਹਨ। ਵਿਰੋਧੀ ਧਿਰ ਦੇ ਆਗੂ ਨੇ ਰਾਜਪਾਲ ਨੂੰ ਕਿਹਾ ਕਿ ਮੁੱਖ ਵਿਰੋਧੀ ਧਿਰ ਹੋਣ ਕਾਰਨ ਅਸੀਂ ਪੰਜਾਬ ਦੀ ਜਨਤਾ ਵੱਲੋਂ ਮੰਗ ਕਰਦੇ ਹਾਂ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਸਦਨ ਦੇ ਫਲੋਰ ’ਤੇ ਬਹੁਮਤ ਸਾਬਤ ਕਰਨ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਰਦੇਸ਼ ਦਿੱਤੇ ਜਾਣ।  


Manoj

Content Editor

Related News