'ਆਪ' ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕੇਂਦਰ ਸਰਕਾਰ ਨੂੰ ਦਿੱਤੀ ਚਿਤਾਵਨੀ (ਵੀਡੀਓ)

Thursday, Nov 06, 2025 - 01:37 PM (IST)

'ਆਪ' ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕੇਂਦਰ ਸਰਕਾਰ ਨੂੰ ਦਿੱਤੀ ਚਿਤਾਵਨੀ (ਵੀਡੀਓ)

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਮਾਮਲੇ ਸਬੰਧੀ ਕੈਬਨਿਟ ਮੰਤਰੀ ਹਰਪਾਲ ਚੀਮਾ ਦੀ ਅਗਵਾਈ 'ਚ ਅੱਜ ਆਮ ਆਦਮੀ ਪਾਰਟੀ ਦੇ ਵਫ਼ਦ ਵਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ। ਵਫ਼ਦ ਨੇ ਯੂਨੀਵਰਸਿਟੀ ਦੇ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦੇ ਮੁੱਦੇ 'ਤੇ ਗੱਲਬਾਤ ਕੀਤੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਲੋਕਤੰਤਰੀ ਸਿਸਟਮ ਨੂੰ ਤਬਾਹ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਨਵੇਂ ਰਾਸ਼ਨ ਡਿਪੂ ਲੈਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਜਲਦ ਜਾਰੀ ਕਰੇਗੀ ਹੁਕਮ

ਇਸ ਨਾਲ ਲੱਖਾਂ ਦੀ ਗਿਣਤੀ 'ਚ ਵਿਦਿਆਰਥੀ ਪ੍ਰਭਾਵਿਤ ਹੋਏ ਹਨ। ਇਸ ਨਾਲ ਪੰਜਾਬ ਦੇ 200 ਕਾਲਜਾਂ ਨੂੰ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਦਿਲੋਂ ਨਫ਼ਰਤ ਕਰਦੀ ਹੈ। ਹਰਪਾਲ ਚੀਮਾ ਨੇ ਕਿਹਾ ਕਿ ਪਹਿਲਾਂ ਕੇਂਦਰ ਨੇ ਬੀ. ਬੀ. ਐੱਮ. ਬੀ. 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਹੁਣ ਯੂਨੀਵਰਸਿਟੀਆਂ ਨੂੰ ਪੈ ਗਏ। ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਰਲ ਕੇ ਇਹ ਲੜਾਈ ਲੜੇਗੀ।

ਇਹ ਵੀ ਪੜ੍ਹੋ : ਪੰਜਾਬ ਦੇ IPS ਤੇ IAS ਅਫ਼ਸਰ ਵੱਡੀ ਮੁਸੀਬਤ 'ਚ! ਹੁਣ CBI ਦੀ ਰਾਡਾਰ 'ਤੇ...

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਨਾਲ ਪੰਜਾਬੀ ਬਹੁਤ ਭਾਵਨਾਤਮਕ ਤੌਰ 'ਤੇ ਜੁੜੇ ਹੋਏ ਹਨ ਪਰ ਫਿਰ ਵੀ ਗੈਰ-ਸੰਵਿਧਾਨਕ ਤਰੀਕੇ ਨਾਲ ਇਸ ਨੂੰ ਹਥਿਆਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਹਰ ਵਾਰ ਇਸ ਤਰ੍ਹਾਂ ਦਾ ਵਿਤਕਰਾ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕੇਂਦਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਵਾਰ-ਵਾਰ ਪੰਜਾਬ ਨੂੰ ਟੈਸਟ ਕਰਨਾ ਬੰਦ ਕਰ ਦਿਓ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News