ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰੇਗੀ ਆਮ ਆਦਮੀ ਪਾਰਟੀ
Tuesday, Oct 01, 2024 - 12:06 PM (IST)
ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ ਤੇ ਇਸ ਨਾਲ ਸਿਆਸਤ ਵੀ ਗਰਮਾਈ ਹੋਈ ਹੈ। ਇਸ ਵਾਰ ਭਾਵੇਂ ਸਰਕਾਰ ਨੇ ਚੋਣਾਂ ਬਿਨਾਂ ਕਿਸੇ ਪਾਰਟੀ ਦੇ ਚੋਣ ਨਿਸ਼ਾਨ ਤੋਂ ਕਰਵਾਉਣ ਦਾ ਫ਼ੈਸਲਾ ਲਿਆ ਹੈ, ਪਰ ਫ਼ਿਰ ਵੀ ਸਿਆਸੀ ਪਾਰਟੀਆਂ ਵਿਚਾਲੇ ਚੋਣਾਂ ਨੂੰ ਲੈ ਕੇ ਖਿੱਚੋਤਾਣ ਜਾਰੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਪਿੰਡਾਂ 'ਚ ਲੱਗੀ ਸਰਪੰਚੀ ਦੀ ਬੋਲੀ, 60 ਲੱਖ ਤੋਂ 2 ਕਰੋੜ ਤਕ ਪਿਆ ਮੁੱਲ
ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਪੰਚਾਇਤੀ ਚੋਣਾਂ ਵਿਚ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਾਂਦਲੀ ਕਰਨ ਦੇ ਦੋਸ਼ ਲਗਾਏ ਗਏ ਹਨ। ਇਸ ਵਿਰੁੱਧ ਸ਼ਿਕਾਇਤ ਕਰਨ ਲਈ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੇ ਵਫ਼ਦ ਵੱਲੋਂ ਰਾਜ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਮਹਿੰਗਾ ਹੋਇਆ LPG Gas Cylinder, ਨਵੇਂ ਰੇਟ ਜਾਰੀ
ਜਾਣਕਾਰੀ ਮੁਤਾਬਕ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦਾ ਵਫ਼ਦ ਤਕਰੀਬਨ 12.30 ਵਜੇ ਰਾਜ ਚੋਣ ਕਮਿਸ਼ਨ ਨੂੰ ਮਿਲਣ ਜਾ ਰਿਹਾ ਹੈ। ਵਫ਼ਦ ਵੱਲੋਂ ਕਮਿਸ਼ਨ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਚ ਮੁਲਾਕਾਤ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਵੱਲੋਂ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਚਾਇਤੀ ਚੋਣਾਂ ਵਿਚ ਧਾਂਦਲੀ ਕਰਨ ਦੀ ਸ਼ਿਕਾਇਤ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8