ਲੱਗਦੈ ‘ਆਪ ’ ਨੂੰ ਖਤਰੇ ਦਾ ਅਹਿਸਾਸ ਹੋ ਗਿਆ, ਜੋ ਕੇਂਦਰ ਤੋਂ ਵਾਧੂ ਬਲਾਂ ਦੀ ਮੰਗ ਕੀਤੀ : ਕੈਪਟਨ

Wednesday, May 18, 2022 - 12:40 PM (IST)

ਚੰਡੀਗੜ੍ਹ (ਹਰੀਸ਼ਚੰਦਰ) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਰਾਜ ਦੇ ਸਾਹਮਣੇ ਸਖ਼ਤ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਾਧੂ ਕੇਂਦਰੀ ਸੁਰੱਖਿਆ ਬਲਾਂ ਦੀ ਮੰਗ ਦਾ ਸਵਾਗਤ ਕੀਤਾ ਹੈ ਪਰ ਉਨ੍ਹਾਂ ਨੇ ਨਾਲ ਹੀ ਆਮ ਆਦਮੀ ਪਾਰਟੀ ਨੂੰ ਯਾਦ ਦਿਵਾਇਆ ਕਿ ਜਦੋਂ ਕੇਂਦਰ ਸਰਕਾਰ ਨੇ ਬੀਤੇ ਸਾਲ ਸੀਮਾ ਸੁਰੱਖਿਆ ਬਲਾਂ ਦੇ ਕਾਰਜ ਖੇਤਰ ਨੂੰ 15 ਤੋਂ 50 ਕਿਲੋਮੀਟਰ ਤੱਕ ਵਧਾਉਣ ਦਾ ਫੈਸਲਾ ਕੀਤਾ ਸੀ ਤਾਂ ਕਿਵੇਂ ਆਮ ਆਦਮੀ ਪਾਰਟੀ ਨੇ ਉਸ ਫੈਸਲੇ ਦਾ ਤਿੱਖਾ ਵਿਰੋਧ ਕੀਤਾ ਸੀ। ਅਮਰਿੰਦਰ ਨੇ ਇੱਥੇ ਜਾਰੀ ਬਿਆਨ ’ਚ ਕਿਹਾ ਕਿ ਉਸ ਸਮੇਂ ਆਪ ਅਤੇ ਕਾਂਗਰਸ ਦੇ ਨੇਤਾ ਕੇਂਦਰ ਦੇ ਫੈਸਲੇ ਦਾ ਸਖ਼ਤ ਵਿਰੋਧ ਕਰ ਰਹੇ ਸਨ ਪਰ ਇਹ ਚੰਗਾ ਹੈ ਕਿ ਆਪ ਹੁਣ ਘੱਟ ਤੋਂ ਘੱਟ ਉਸ ਫੈਸਲੇ ਦੀ ਲੋੜ ਅਤੇ ਮਹੱਤਵ ਨੂੰ ਸਮਝਦੀ ਹੈ। ਉਨ੍ਹਾਂ ਆਪਣੀ ਚੇਤਾਵਨੀ ਦੁਹਰਾਈ ਕਿ ਪੰਜਾਬ ਸੀਮਾ ਪਾਰ ਤੋਂ ਗੰਭੀਰ ਸੁਰੱਖਿਆ ਖਤਰਿਆਂ ਦਾ ਸਾਹਮਣਾ ਕਰ ਰਿਹਾ ਹੈ।

PunjabKesari

ਹੁਣ ਤੱਕ ਆਪ ਸਰਕਾਰ ਨੇ ਅਜਿਹੀ ਕਿਸੇ ਵੀ ਗੱਲ ਤੋਂ ਇਨਕਾਰ ਕੀਤਾ ਹੈ ਪਰ ਹੁਣ ਅਜਿਹਾ ਲੱਗਦਾ ਹੈ ਕਿ ਉਨ੍ਹਾਂ ਨੂੰ ਖਤਰੇ ਦੀ ਗੰਭੀਰਤਾ ਦਾ ਅਹਿਸਾਸ ਹੋ ਗਿਆ ਹੈ ਅਤੇ ਉਨ੍ਹਾਂ ਨੇ ਕੇਂਦਰ ਤੋਂ ਵਾਧੂ ਬਲਾਂ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਸਿਵਲ ਹਸਪਤਾਲ ਦੇ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ

ਸਾਬਕਾ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਪੰਜਾਬ ਨੂੰ ਚੁਣੌਤੀ ਦੇਣ ਵਾਲੇ ਸਾਰੇ ਸੁਰੱਖਿਆ ਅਤੇ ਹੋਰ ਮੁੱਦਿਆਂ ਨੂੰ ਸੁਲਝਾਉਣ ਲਈ ਰਾਜ ਸਰਕਾਰ ਕੇਂਦਰ ਸਰਕਾਰ ਦੇ ਨਾਲ ਸਹਿਯੋਗ ਅਤੇ ਤਾਲਮੇਲ ਕਰੇਗੀ ਨਾ ਕਿ ਟਕਰਾਅ ਦਾ ਰਵੱਈਆ ਅਪਨਾਏਗੀ। ਉਨ੍ਹਾਂ ਕਿਹਾ ‘ਮੈਂ ਹਮੇਸ਼ਾ ਕੇਂਦਰ ਦੇ ਨਾਲ ਟਕਰਾਅ ਦੀ ਬਜਾਏ ਤਾਲਮੇਲ ਦੀ ਲੋੜ ’ਤੇ ਜ਼ੋਰ ਦਿੱਤਾ ਹੈ ਅਤੇ ਸ਼ੁਕਰ ਹੈ ਕਿ ਆਮ ਆਦਮੀ ਪਾਰਟੀ ਨੂੰ ਇਹ ਅਹਿਸਾਸ ਹੋਇਆ ਹੈ, ਹਾਲਾਂਕਿ ਹੁਣ ਬਹੁਤ ਦੇਰ ਹੋ ਚੁੱਕੀ ਹੈ।’ ਕੈਪਟਨ ਅਮਰਿੰਦਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਯਾਦ ਰੱਖਣ ਕਿ ਪੰਜਾਬ ਨੂੰ ਦੇਸ਼ ਦਾ ਸਭ ਤੋਂ ਚੰਗਾ ਪੁਲਸ ਬਲ ਹੋਣ ’ਤੇ ਮਾਣ ਹੈ, ਜਿਸ ਨੇ ਬਹੁਤ ਕੁਰਬਾਨੀਆਂ ਦਿੱਤੀਆਂ ਹਨ ਅਤੇ ਨਾਲ ਹੀ ਨਾਲ ਬਹੁਤ ਭਰੋਸੇਮੰਦ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਤੁਸੀ ਆਪਣੀ ਪੁਲਸ ਫੋਰਸ ’ਤੇ ਭਰੋਸਾ ਰੱਖੋ। ਕੇਂਦਰ ਵਲੋਂ ਇਹ ਸਹਾਇਤਾ ਸਥਾਈ ਹੱਲ ਨਹੀਂ ਹੋਣਾ ਚਾਹੀਦਾ।

ਇਹ ਵੀ ਪੜ੍ਹੋ : ਪੰਜਾਬ ’ਚ ਲੂ ਦਾ ਕਹਿਰ, ਗਰਮੀ ਦੀ ਤਪਸ਼ ਨਾਲ 8 ਸਾਲ ਮਾਸੂਮ ਦੀ ਮੌਤ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
 


Anuradha

Content Editor

Related News