''ਸੁਪਰੀਮ ਕੋਰਟ ਦੀਆਂ ਟਿੱਪਣੀਆਂ ਗੰਭੀਰ! ਅਸਤੀਫ਼ਾ ਦੇਣ ਅਮਿਤ ਸ਼ਾਹ''

Saturday, Sep 14, 2024 - 02:10 PM (IST)

ਚੰਡੀਗੜ੍ਹ (ਵੈੱਬ ਡੈਸਕ): ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੀਤੇ ਦਿਨੀਂ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਇਸ ਮਗਰੋਂ ਆਮ ਆਦਮੀ ਪਾਰਟੀ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। 'ਆਪ' ਮੁਤਾਬਕ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਵੇਲੇ ਸੁਪਰੀਮ ਕੋਰਟ ਵੱਲੋਂ ਦਿੱਤੇ ਹੁਕਮਾਂ ਵਿਚ ਕਈ ਅਹਿਮ ਟਿੱਪਣੀਆਂ ਹਨ, ਜਿਸ ਤੋਂ ਭਾਜਪਾ ਦੀ ਸਾਜ਼ਿਸ਼ ਬੇਨਕਾਬ ਹੁੰਦੀ ਹੈ, ਇਸ ਲਈ ਅਮਿਤ ਸ਼ਾਹ ਨੂੰ ਆਪਣੇ ਅਹੁਦੇ 'ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ। 

ਇਹ ਖ਼ਬਰ ਵੀ ਪੜ੍ਹੋ - ਔਰਤਾਂ ਲਈ Good News: ਬੈਂਕ ਖ਼ਾਤਿਆਂ 'ਚ ਅੱਜ ਹੀ ਆਉਣਗੇ ਹਜ਼ਾਰ-ਹਜ਼ਾਰ ਰੁਪਏ

ਪ੍ਰੈੱਸ ਕਾਨਫ਼ਰੰਸ ਦੌਰਾਨ 'ਆਪ' ਵਿਧਾਇਕ ਅਤੇ ਬੁਲਾਰੇ ਦਿਨੇਸ਼ ਚੱਢਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੀ ਦੀ ਜ਼ਮਾਨਤ ਦਾ ਫ਼ੈਸਲਾ ਭਾਰਤੀ ਲੋਕਤੰਤਰ ਅਤੇ ਨਿਆਂਪਾਲਿਕਾ ਦਾ ਇਤਿਹਾਸਕ ਫ਼ੈਸਲਾ ਹੈ। ਇਹ ਸਿਰਫ਼ ਜ਼ਮਾਨਤ ਦਾ ਹੁਕਮ ਨਹੀਂ, ਇਹ ਆਪਣੇ ਆਪ ਵਿਚ ਹੀ ਬੜਾ ਕੁਝ ਕਹਿ ਰਿਹਾ ਹੈ। ਇਸ ਹੁਕਮ ਵਿਚ ਇਹ ਗੱਲ ਸਪਸ਼ਟ ਹੋ ਗਈ ਹੈ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਨੂੰ ਜੇਲ੍ਹ ਵਿਚ ਡੱਕ ਕੇ ਰੱਖਣਾ ਬਹੁਤ ਵੱਡੀ ਸਾਜ਼ਿਸ਼ ਸੀ। ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀ ਦੇ ਸਮੇਂ ਨੂੰ ਲੈ ਕੇ ਸੀ.ਬੀ.ਆਈ. 'ਤੇ ਗੰਭੀਰ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਇਹ ਸਾਜ਼ਿਸ਼ ਬੇਨਕਾਬ ਹੋਣ ਤੋਂ ਬਾਅਦ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। 

ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਦੇ ਚਾਚੇ ਘਰੋਂ ਕੀ ਕੁਝ ਹੋਇਆ ਬਰਾਮਦ?

ਦਿਨੇਸ਼ ਚੱਢਾ ਨੇ ਕਿਹਾ ਕਿ ਅਦਾਲਤ ਨੇ ਇਸ ਹੁਕਮ ਵਿਚ ਸਪੱਸ਼ਟ ਲਿਖਿਆ ਹੈ ਕਿ ਜਦੋਂ CBI ਨੂੰ 22 ਮਹੀਨਿਆਂ ਤੋਂ ਕੇਜਰੀਵਾਲ ਦੀ ਲੋੜ ਸੀ ਤਾਂ ਜਦੋਂ ਉਹ ਪਹਿਲਾਂ ਹੀ ਗ੍ਰਿਫ਼ਤ ਵਿਚ ਸੀ ਤਾਂ ਉਦੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਕਿਉਂ ਨਹੀਂ ਕੀਤੀ ਗਈ। ED ਵਾਲੇ ਮਾਮਲੇ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਹੀ CBI ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਲਈ ਕਿਉਂ ਦੌੜੀ। ਇਹ ਸਿਰਫ ਇਕ ਵੱਡੀ ਸਾਜ਼ਿਸ਼ ਸੀ। ਭਾਜਪਾ ਇਹ ਚਾਹੁੰਦੀ ਸੀ ਕਿ ਕੇਜਰੀਵਾਲ ਗ੍ਰਿਫ਼ਤਾਰ ਤੇ ਉਨ੍ਹਾਂ ਮਗਰੋਂ ਇਹ ਲੋਕ ਦਿੱਲੀ, ਪੰਜਾਬ ਤੇ ਚੰਡੀਗੜ੍ਹ ਵਿਚ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਖ਼ਰੀਦੋ-ਫਰੋਖ਼ਤ ਕਰ ਸਕਣ। ਭਾਜਪਾ ਨੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਪਾਰਟੀ ਦੇ ਨੁਮਾਇੰਦਿਆਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ, ਪਰ ਆਮ ਆਦਮੀ ਪਾਰਟੀ ਦੇ ਲੀਡਰ ਤੇ ਸਿਪਾਹੀ ਡਟੇ ਰਹੇ ਤੇ ਭਾਜਪਾ ਇਸ ਸਾਜ਼ਿਸ਼ ਵਿਚ ਪੂਰੀ ਤਰ੍ਹਾਂ ਅਸਫ਼ਲ ਹੋਈ ਹੈ। 

ਇਹ ਖ਼ਬਰ ਵੀ ਪੜ੍ਹੋ - ਡਾਕਟਰਾਂ ਦੀ ਹੜਤਾਲ ਨੂੰ ਲੈ ਕੇ ਐਕਸ਼ਨ ’ਚ CM ਮਾਨ! ਅੱਜ ਖੁੱਲ੍ਹੇਗੀ OPD

ਆਮ ਆਦਮੀ ਪਾਰਟੀ ਦੇ ਬੁਲਾਰੇ ਨੇ ਅੱਗੇ ਕਿਹਾ ਕਿ ਭਾਜਪਾ ਹੁਣ ਇਹ ਝੂਠ ਬੋਲ ਰਹੀ ਹੈ ਕਿ ਕੇਜਰੀਵਾਲ ਮੁੱਖ ਮੰਤਰੀ ਵਜੋਂ ਕੰਮ ਨਹੀਂ ਕਰ ਸਕਦੇ ਤੇ ਕਿਸੇ ਫ਼ਾਈਲ 'ਤੇ ਦਸਤਖ਼ਤ ਨਹੀਂ ਕਰ ਸਕਦੇ। ਪਰ ਦਿਨੇਸ਼ ਚੱਢਾ ਨੇ ਇਹ ਸਾਫ਼ ਕੀਤਾ ਕਿ ਅਰਵਿੰਦ ਕੇਜਰੀਵਾਲ ਕੋਲ ਕੋਲ ਕੋਈ ਮਹਿਕਮਾ ਨਹੀਂ ਹੈ। ਉਨ੍ਹਾਂ ਕੋਲੋਂ ਹਰ ਫ਼ਾਈਲ LG ਕੋਲ ਹੀ ਜਾਣੀ ਹੁੰਦੀ ਹੈ ਤੇ ਇਨ੍ਹਾਂ ਫ਼ਾਈਲਾਂ 'ਤੇ ਉਹ ਅੱਜ ਵੀ ਦਸਤਖ਼ਤ ਕਰ ਸਕਦੇ ਹਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News