AAP ਦਾ ਪਹਿਲਾ ਬਜਟ: ਆਬਕਾਰੀ ਨੀਤੀ ਤੇ ਲੋਕ ਲੁਭਾਊ ਗਾਰੰਟੀਆਂ ਲਾਗੂ ਕਰਨਾ ਸਰਕਾਰ ਲਈ ਚੁਣੌਤੀ
Friday, Jun 24, 2022 - 10:03 PM (IST)
ਪਠਾਨਕੋਟ (ਸ਼ਾਰਦਾ) : ਪੰਜਾਬ ਦੀ ਸਿਆਸਤ ਲਈ ਜੂਨ ਦਾ ਮਹੀਨਾ ਕਾਫੀ ਅਹਿਮ ਸਾਬਿਤ ਹੋ ਰਿਹਾ ਹੈ। ਜਿੱਥੇ ਇਕ ਪਾਸੇ 3 ਹਫਤਿਆਂ ਤੱਕ ਸੰਗਰੂਰ ਜ਼ਿਮਨੀ ਚੋਣਾਂ ਨੇ ਪੰਜਾਬ ਦੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ, ਉੱਥੇ ਹੀ ਹੁਣ ਪੰਜਾਬ ਦੇ ਲੋਕਾਂ ਦੀਆਂ ਨਜ਼ਰਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਹਿਲੇ ਬਜਟ 'ਤੇ ਟਿਕੀਆਂ ਹੋਈਆਂ ਹਨ ਕਿਉਂਕਿ ਸਾਰੀਆਂ ਪਾਰਟੀਆਂ ਨੇ ਚੋਣਾਂ 'ਚ ਲੁਭਾਉਣੇ ਵਾਅਦੇ ਕੀਤੇ ਸਨ ਪਰ ਪੰਜਾਬ ਦੇ ਲੋਕ ਜੋ ਬਦਲਾਅ ਲਿਆਉਣਾ ਚਾਹੁੰਦੇ ਸਨ, ਉਨ੍ਹਾਂ 'ਚ ਸਿਰਫ਼ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਵਾਅਦਿਆਂ 'ਤੇ ਹੀ ਯਕੀਨ ਕੀਤਾ। ਹੁਣ ਜਨਤਾ ਸਰਕਾਰ ਵੱਲ ਟਿਕਟਿਕੀ ਲਗਾ ਕੇ ਦੇਖ ਰਹੀ ਹੈ ਕਿ ਉਹ ਹੁਣ ਸਰਕਾਰ ਨੂੰ ਕਿਵੇਂ ਚਲਾਉਂਦੀ ਹੈ ਅਤੇ ਸੂਬੇ ਦੀ ਕਾਇਆਕਲਪ ਕਰਦੀ ਹੈ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਲਾਈਵ ਸਟ੍ਰੀਮ ਕਰਨ ਲਈ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਵਧਾਈ ਦਿੱਤੀ ਜਾਣੀ ਚਾਹੀਦੀ ਹੈ ਤਾਂ ਕਿ ਪੰਜਾਬ ਦੇ ਲੋਕ ਆਪਣੇ ਵਿਧਾਇਕਾਂ ਦੀ ਕਾਰਗੁਜ਼ਾਰੀ ਦੇਖ ਸਕਣ।
ਖ਼ਬਰ ਇਹ ਵੀ : ਪੁਲਸ ਮੁਲਾਜ਼ਮਾਂ ’ਤੇ ਫਾਇਰਿੰਗ, ਉਥੇ ਮੂਸੇਵਾਲਾ ਕਤਲ ਮਾਮਲੇ ’ਚ ਗਾਇਕ ਮਨਕੀਰਤ ਨੂੰ ਮਿਲੀ ਕਲੀਨ ਚਿੱਟ, ਪੜ੍ਹੋ TOP 10
ਜਿੱਥੇ ਵਿਰੋਧੀ ਧਿਰ ਸਰਕਾਰ ਦੀਆਂ ਕਮੀਆਂ ਨੂੰ ਲੋਕਾਂ ਦੇ ਸਾਹਮਣੇ ਲਿਆਉਣ ਲਈ ਜ਼ੋਰ-ਸ਼ੋਰ ਨਾਲ ਯਤਨ ਕਰ ਰਹੀ ਹੈ, ਉੱਥੇ ਹੀ ਸਰਕਾਰ ਆਪਣੇ 92 ਵਿਧਾਇਕਾਂ ਨਾਲ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਣ ਵਿੱਚ ਲੱਗੀ ਹੋਈ ਹੈ। ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਗਈ ਜੰਗ ਨੂੰ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਲੋਕ ਦੱਬੀ ਭਾਸ਼ਾ ਵਿੱਚ ਇਸ ਦੀ ਸ਼ਲਾਘਾ ਕਰ ਰਹੇ ਹਨ ਪਰ ਮਾਨ ਸਰਕਾਰ ਲਾਅ ਐਂਡ ਆਰਡਰ ਤੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਬੈਕਫੁੱਟ 'ਤੇ ਹੈ। ਲੋਕਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਜੇਕਰ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਈ ਗਈ ਸੀ ਤਾਂ ਇਸ ਨੂੰ ਸੋਸ਼ਲ ਮੀਡੀਆ 'ਤੇ ਪ੍ਰਚਾਰਨ ਦੀ ਕੀ ਲੋੜ ਸੀ।
ਇਹ ਵੀ ਪੜ੍ਹੋ : ਅਕਾਲੀ ਦਲ ਨੇ ਮੁੱਖ ਮੰਤਰੀ ਕੋਲੋਂ ਰਾਜਾ ਵੜਿੰਗ ਵੱਲੋਂ ਕੀਤੇ 60 ਕਰੋੜ ਦੇ ਘੋਟਾਲੇ ਦੀ ਜਾਂਚ CBI ਨੂੰ ਸੌਂਪਣ ਦੀ ਕੀਤੀ ਮੰਗ
ਅਗਲੇ ਹੀ ਦਿਨ ਸਿੱਧੂ ਮੂਸੇਵਾਲਾ ਦਾ ਕਤਲ ਹੋ ਜਾਂਦਾ ਹੈ, ਜਿਸ ਦਾ ਦੇਸ਼-ਵਿਦੇਸ਼ ਦੇ ਲੋਕਾਂ 'ਤੇ ਡੂੰਘਾ ਅਸਰ ਪਿਆ ਹੈ। ਸਰਕਾਰ ਹੁਣ ਤੇਜ਼ੀ ਨਾਲ ਕਾਨੂੰਨ ਵਿਵਸਥਾ ਨੂੰ ਕਵਰ ਕਰ ਰਹੀ ਹੈ। ਜਦੋਂ ਵੀ ਕੋਈ ਘਟਨਾ ਵਾਪਰਦੀ ਹੈ ਤਾਂ ਜ਼ਿਲ੍ਹੇ ਦੇ ਐੱਸ.ਐੱਸ.ਪੀ., ਪੁਲਸ ਕਮਿਸ਼ਨਰ ਉਸ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹਨ ਅਤੇ ਉਸ ਨੂੰ ਹੱਲ ਕਰਨ ਵਿੱਚ ਜੁੱਟ ਜਾਂਦੇ ਹਨ ਤੇ ਜਦੋਂ ਤੱਕ ਦੋਸ਼ੀਆਂ ਨੂੰ ਫੜਿਆ ਨਹੀਂ ਜਾਂਦਾ, ਉਦੋਂ ਤੱਕ ਚੁੱਪ ਨਹੀਂ ਬੈਠਦੇ, ਜਿਸ ਕਾਰਨ ਲੋਕਾਂ ਵਿੱਚ ਪੁਲਸ ਪ੍ਰਤੀ ਭਰੋਸੇ ਦੀ ਭਾਵਨਾ ਪੈਦਾ ਹੁੰਦੀ ਹੈ ਪਰ ਸਾਰੀਆਂ ਵਿਰੋਧੀ ਪਾਰਟੀਆਂ ਅੰਦਰੋਂ-ਅੰਦਰੀ ਇਹ ਮਹਿਸੂਸ ਕਰ ਰਹੀਆਂ ਹਨ ਕਿ ਸੰਗਰੂਰ ਲੋਕ ਸਭਾ ਚੋਣਾਂ ਵਿੱਚ ਸਿਰਫ਼ 45 ਫੀਸਦੀ ਵੋਟਾਂ ਹੀ ਪਈਆਂ ਹਨ, ਜੋ ਮੌਜੂਦਾ ਸਰਕਾਰ ਲਈ ਖ਼ਤਰੇ ਦੀ ਘੰਟੀ ਹੈ। ਇੰਨੀਆਂ ਵੋਟਾਂ ਨਾਲ ਸਰਕਾਰ ਨੇ ਵਿਧਾਨ ਸਭਾ ਚੋਣਾਂ ਵਿੱਚ ਜੋ ਲੀਡ ਹਾਸਲ ਕੀਤੀ ਸੀ, ਉਹ ਕਿਸੇ ਵੀ ਹਾਲਤ ਵਿੱਚ ਮਿਲਦੀ ਨਜ਼ਰ ਨਹੀਂ ਆ ਰਹੀ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੇ ਵਿਧਾਨ ਸਭਾ 'ਚ ਚੁੱਕੇ ਪੰਜਾਬ ਯੂਨੀਵਰਸਿਟੀ ਤੇ ਮੱਤੇਵਾੜਾ ਜੰਗਲ ਦੇ ਮੁੱਦੇ
ਹੁਣ ਜੇਕਰ ਸਰਕਾਰ ਤਸੱਲੀਬਖਸ਼ ਲੀਡ ਲੈ ਕੇ ਇਹ ਸੀਟ ਜਿੱਤ ਲੈਂਦੀ ਹੈ ਤਾਂ ਇਹ ਉਸ ਲਈ ਵੱਡੀ ਪ੍ਰਾਪਤੀ ਹੋਵੇਗੀ ਪਰ ਇਸ ਤਰ੍ਹਾਂ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਮਾਨ ਨੂੰ ਨੌਜਵਾਨਾਂ ਵੱਲੋਂ ਖੁੱਲ੍ਹ ਕੇ ਹੁੰਗਾਰਾ ਮਿਲਿਆ ਹੈ, ਜਿਸ ਤੋਂ ਸਿਆਸੀ ਵਿਸ਼ਲੇਸ਼ਕ ਵੀ ਕਾਫੀ ਹੈਰਾਨ ਹਨ। ਕੀ ਉਹ ਸਰਕਾਰ ਨੂੰ ਪਟਕਣੀ ਦੇਣ ਦੀ ਸਥਿਤੀ ਵਿੱਚ ਹਨ, ਇਹ ਐਤਵਾਰ ਨੂੰ ਪਤਾ ਲੱਗੇਗਾ। ਪੰਜਾਬ ਦਾ ਬਜਟ 27 ਜੂਨ ਨੂੰ ਪੇਸ਼ ਕੀਤਾ ਜਾਣਾ ਹੈ, ਜਿਸ ਵਿੱਚ ਪੰਜਾਬ ਦੇ ਲੋਕਾਂ ਨੂੰ ਇਸ ਸਾਲ ਦੇ ਬਾਕੀ ਬਚੇ ਮਹੀਨਿਆਂ ਲਈ ਸਰਕਾਰ ਦੀਆਂ ਯੋਜਨਾਵਾਂ ਬਾਰੇ ਪਤਾ ਲੱਗੇਗਾ। ਆਬਕਾਰੀ ਸ਼ਰਾਬ ਨੀਤੀ ਇਸ ਜੂਨ ਮਹੀਨੇ ਵਿੱਚ ਲਾਗੂ ਹੋਣ ਜਾ ਰਹੀ ਹੈ, ਇਹ ਕਿੰਝ ਕਾਮਯਾਬ ਹੁੰਦੀ ਹੈ, ਇਸ 'ਤੇ ਵੀ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।ਸਰਕਾਰ ਨੇ ਇਸ ਵਿੱਚ 40 ਫੀਸਦੀ ਵਿਰੋਧ ਕਰਨ ਦੀ ਯੋਜਨਾ ਬਣਾਈ ਹੈ ਅਤੇ ਪੰਜਾਬ ਵਿੱਚ ਸ਼ਰਾਬ ਦੇ ਰੇਟ ਘਟਾਉਣ ਦੀ ਵੀ ਯੋਜਨਾ ਹੈ। ਸਰਕਾਰ ਨੂੰ ਮਾਈਨਿੰਗ ਪਾਲਿਸੀ ਵੀ ਲਿਆਉਣੀ ਪਵੇਗੀ ਕਿਉਂਕਿ ਪੰਜਾਬ ਵਿੱਚ ਰੇਤਾ-ਬੱਜਰੀ ਦੇ ਰੇਟ ਅਸਮਾਨ ਨੂੰ ਛੂਹ ਰਹੇ ਹਨ। ਇਸ ਤਰ੍ਹਾਂ ਇਹ ਜੂਨ ਮਹੀਨਾ ਸਰਕਾਰ ਦੀਆਂ ਭਵਿੱਖੀ ਯੋਜਨਾਵਾਂ ਨੂੰ ਅਮਲੀ ਜਾਮਾ ਪਹਿਨਾਉਣ ਵਾਲਾ ਹੋਵੇਗਾ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ