ਵੱਡੀ ਖ਼ਬਰ: 'ਆਪ' ਵੱਲੋਂ ਨਗਰ ਨਿਗਮ ਚੋਣਾਂ ਲਈ ਸਕਰੀਨਿੰਗ ਕਮੇਟੀਆਂ ਦਾ ਗਠਨ
Sunday, Dec 08, 2024 - 02:46 PM (IST)
ਜਲੰਧਰ- ਪੰਜਾਬ ਵਿਚ ਨਿਗਮ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਪੰਜਾਬ ਵਿਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਅਤੇ ਨਗਰ ਕੌਂਸਲ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਅੱਜ ਤਾਰੀਖ਼ ਦਾ ਐਲਾਨ ਹੋਣ ਮਗਰੋਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਸਕਰੀਨਿੰਗ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।
ਪੰਜਾਬ ਦੀਆਂ ਚਾਰ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਫਗਵਾੜਾ ਅਤੇ ਪਟਿਆਲਾ ਲਈ ਪਾਰਟੀ ਵੱਲੋਂ ਕੈਬਨਿਟ ਮੰਤਰੀ, ਐੱਮ. ਪੀ, ਵਿਧਾਇਕ ਸਮੇਤ ਹੋਰਨਾਂ ਆਗੂਆਂ ਨੂੰ ਕਮੇਟੀਆਂ ਦੇ ਮੈਂਬਰ ਬਣਾਇਆ ਗਿਆ ਹੈ। ਪੰਜਾਬ ਦੇ ਐੱਨ. ਆਰ. ਆਈ. ਮਾਮਲੇ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਨਗਰ ਨਿਗਮ ਅੰਮ੍ਰਿਤਸਰ ਦੀ ਸਕਰੀਨਿੰਗ ਕਮੇਟੀ ਦਾ ਮੰਤਰੀ ਇੰਚਾਰਜ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਨਿਗਮ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ
ਇਹ ਵੀ ਪੜ੍ਹੋ- PU ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਸੁਰੱਖਿਆ ਨੂੰ ਲੈ ਕੇ ਚੁੱਕਿਆ ਵੱਡਾ ਕਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8