ਕੈਪਟਨ ਨੂੰ ਚੋਣਾਂ ’ਚ ਉਤਾਰ ਕੇ ਮੋਦੀ ਕਰ ਰਹੇ ਹਨ ‘ਆਪ’ ਦੀ ਸਰਕਾਰ ਬਣਨ ਤੋਂ ਰੋਕਣ ਦਾ ਯਤਨ: ਚੱਢਾ

Wednesday, Oct 20, 2021 - 08:40 PM (IST)

ਚੰਡੀਗੜ੍ਹ(ਰਮਨਜੀਤ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਵਲੋਂ ਕਾਂਗਰਸ ਪਾਰਟੀ ਤੋਂ ਵੱਖ ਹੋ ਕੇ ਆਪਣੀ ਵੱਖਰੀ ਨਵੀਂ ਪਾਰਟੀ ਬਣਾਉਣ ਦਾ ਐਲਾਨ ’ਤੇ ਪ੍ਰਤੀਕਿਰਿਆ ਦਿੰਦਿਆ ਆਪ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਅਜਿਹਾ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ’ਚ ਆਪ ਦੀ ਸਰਕਾਰ ਬਣਨ ਤੋਂ ਰੋਕਣ ਦਾ ਯਤਨ ਕਰ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ- ਕਾਂਗਰਸੀ ਵਿਧਾਇਕ ਨੇ ਜਗਰਾਤੇ ’ਚ ਨੌਜਵਾਨ ਨੂੰ ਸ਼ਰੇਆਮ ਜੜ੍ਹੇ ਥੱਪੜ, ਵੀਡੀਓ ਵਾਇਰਲ

ਚੱਢਾ ਨੇ ਕਿਹਾ ਕਿ ਜਦੋਂ ਤਿੰਨੇ ਪਾਰਟੀਆਂ ਭਾਰਤੀ ਜਨਤਾ ਪਾਰਟੀ, ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਆਗਾਮੀ ਪੰਜਾਬ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਬਣਨ ਦੇਣ ਦੇ ਮਕਸਦ ਨਾਲ ਮੈਦਾਨ ਵਿਚ ਉਤਾਰਿਆ ਸੀ, ਕਿਉਂਕਿ ਇਨ੍ਹਾਂ ਪਾਰਟੀਆਂ ਦਾ ਰਿਮੋਟ ਕੰਟ੍ਰੋਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੋਲ ਹੈ। ਜਦੋਂ ਇਹ ਤਿਨੋਂ ਪਾਰਟੀਆਂ ਪਿਛਲੇ 5-6 ਮਹੀਨਿਆਂ ਤੋਂ ਮਿਹਨਤ ਕਰਕੇ ਥੱਕ ਗਈਆਂ ਅਤੇ ਇਨ੍ਹਾਂ ਨੇ ਗੋਡੇ ਟੇਕ ਦਿੱਤੇ ਤਾਂ ਪ੍ਰਧਾਨ ਮੰਤਰੀ ਮੋਦੀ ਨੂੰ ਸਮਝ ਆ ਗਿਆ ਕਿ ਇਹ ਪਾਰਟੀਆਂ ਮਿਲ ਕੇ ਵੀ 2022 ਦੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਨੂੰ ਪੰਜਾਬ ’ਚ ਸਰਕਾਰ ਬਣਾਉਣ ਤੋਂ ਰੋਕ ਨਹੀਂ ਸਕਦੀਆਂ। ਇਸ ਕਾਰਣ ਮੋਦੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚੌਥੀ ਪਾਰਟੀ ਬਣਾਉਣ ਦਾ ਥਾਪੜਾ ਦੇ ਦਿੱਤਾ ਹੈ ਅਤੇ ਇਨ੍ਹਾਂ ਚਾਰੇ ਪਾਰਟੀਆਂ ਦਾ ਇਕੋ-ਇਕ ਏਜੰਡਾ ਹੈ ਕਿ ਪੰਜਾਬ ’ਚ ‘ਆਪ’ ਦੀ ਸਰਕਾਰ ਨਹੀਂ ਬਣਨ ਦੇਣੀ।

ਪੜ੍ਹੋ ਇਹ ਵੀ ਖ਼ਬਰ- ਹਰੀਸ਼ ਰਾਵਤ ਦਾ ਧਮਾਕੇਦਾਰ ਟਵੀਟ, ਕਿਹਾ ‘ਪੰਜਾਬ ਕਾਂਗਰਸ ਇੰਚਾਰਜ ਦੇ ਅਹੁਦੇ ਤੋਂ ਹੋਣਾ ਚਾਹੁੰਦੇ ਨੇ ਲਾਂਭੇ’

‘ਆਪ’ ਆਗੂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਹਾਨੂੰ ਯਾਦ ਹੋਵੇਗਾ 2017 ’ਚ ਵੀ ‘ਆਪ’ ਦੀ ਸਰਕਾਰ ਰੋਕਣ ਲਈ ਬੀ.ਜੇ.ਪੀ. ਅਤੇ ਅਕਾਲੀ ਦਲ ਬਾਦਲ ਨੇ ਆਪਣੇ ਵਰਕਰਾਂ ਦੀਆਂ ਸਾਰੀਆਂ ਵੋਟਾਂ ਕਾਂਗਰਸ ਪਾਰਟੀ ਨੂੰ ਪਵਾਈਆਂ ਸਨ। ਪਰ ਇਸ ਵਾਰ ਲੋਕਾਂ ਦੀ ਇੱਛਾ ਖੁਸ਼ਹਾਲ ਪੰਜਾਬ ਬਣਾਉਣ ਦੀ ਹੈ।


Bharat Thapa

Content Editor

Related News