AAP ਨੇ ਭਾਜਪਾ ਤੇ ਅਕਾਲੀ ਦਲ 'ਚ ਲਾਈ ਸੰਨ੍ਹ! CM ਮਾਨ ਨੇ ਪਾਰਟੀ 'ਚ ਸ਼ਾਮਲ ਕੀਤੇ ਇਹ ਆਗੂ

Saturday, Apr 27, 2024 - 02:59 PM (IST)

AAP ਨੇ ਭਾਜਪਾ ਤੇ ਅਕਾਲੀ ਦਲ 'ਚ ਲਾਈ ਸੰਨ੍ਹ! CM ਮਾਨ ਨੇ ਪਾਰਟੀ 'ਚ ਸ਼ਾਮਲ ਕੀਤੇ ਇਹ ਆਗੂ

ਜਲੰਧਰ: ਜਿਉਂ-ਜਿਉਂ ਲੋਕ ਸਭਾ ਚੋਣਾਂ ਦੇ ਦਿਨ ਨੇੜੇ ਆਉਂਦੇ ਜਾ ਰਹੇ ਹਨ, ਪਾਰਟੀਆਂ ਵੱਲੋਂ ਜੋੜ-ਤੋੜ ਦਾ ਦੌਰ ਵੀ ਵੱਧਦਾ ਜਾ ਰਿਹਾ ਹੈ। ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿਚ ਰੋਡ ਸ਼ੋਅ ਕਰਨ ਲਈ ਆਏ ਸਨ ਤੇ ਅੱਜ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚ ਸੰਨ੍ਹ ਲਗਾ ਦਿੱਤੀ ਹੈ। CM ਮਾਨ ਨੇ ਅੱਜ ਭਾਜਪਾ ਆਗੂ ਕੁਲਦੀਪ ਸਿੰਘ ਸ਼ੈਂਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੁਰਦਰਸ਼ਨ ਲਾਲ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅਦਾਲਤ ਤੇ ਮਿੰਨੀ ਸਕੱਤਰੇਤ ਦੀਆਂ ਕੰਧਾਂ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਕੁਲਦੀਪ ਸਿੰਘ ਸ਼ੈਂਟੀ ਭਾਜਪਾ OBC ਮੋਰਚਾ ਦੇ ਸਕੱਤਰ ਸਨ। ਉੱਥੇ ਹੀ ਗੁਰਦਰਸ਼ਨ ਲਾਲ ਸ਼੍ਰੋਮਣੀ ਅਕਾਲੀ ਦਲ ਦੇ SC ਵਿੰਗ ਦੇ ਦੋਆਬਾ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦੋਹਾਂ ਆਗੂਆਂ ਦਾ ਪਾਰਟੀ ਵਿਚ ਆਉਣ 'ਤੇ ਸਵਾਗਤ ਕੀਤਾ। ਇਸ ਮੌਕੇ ਪਾਰਟੀ ਦੇ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਵੀ ਮੌਜੂਦ ਰਹੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News