‘ਆਪ’ ਨੇ ਜਲੰਧਰ ’ਚ ਭਾਜਪਾ ਅਤੇ ਕਾਂਗਰਸ ਨੂੰ ਦਿੱਤਾ ਵੱਡਾ ਝਟਕਾ, ਸਾਬਕਾ ਡਿਪਟੀ ਮੇਅਰ ਹੋਏ ‘ਆਪ’ ’ਚ ਸ਼ਾਮਲ
Tuesday, Jul 02, 2024 - 03:45 AM (IST)
ਜਲੰਧਰ (ਧਵਨ)– ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੋਮਵਾਰ ਨੂੰ ਜਲੰਧਰ ਵਿਚ ਭਾਜਪਾ ਤੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਸਾਬਕਾ ਡਿਪਟੀ ਮੇਅਰ ਪ੍ਰਵੇਸ਼ ਤਾਂਗੜੀ, ਸਾਬਕਾ ਪੀ.ਐੱਸ.ਐੱਸ.ਸੀ. ਡਾਇਰੈਕਟਰ ਅਤੇ ਵਾਰਡ ਨੰਬਰ 78 ਤੋਂ ਸਾਬਕਾ ਕੌਂਸਲਰ ਜਗਦੀਸ਼ ਰਾਮ ਸਮਰਾਏ ਤੇ ਰਾਜ ਕੁਮਾਰ ਰਾਜੂ ਭਾਜਪਾ ਤੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਪਾਰਟੀ ਵਿਚ ਰਸਮੀ ਤੌਰ ’ਤੇ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਅਸੀਂ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿਚ ਭਾਰੀ ਅੰਤਰ ਨਾਲ ਜਿੱਤ ਦਰਜ ਕਰਾਂਗੇ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਪੰਜਾਬ ਹਿਤੈਸ਼ੀ ਸਾਰੇ ਲੋਕਾਂ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਭਾਜਪਾ ਅਤੇ ਕਾਂਗਰਸ ਨੂੰ ਪੂਰੀ ਤਰ੍ਹਾਂ ਨਾਲ ਨਕਾਰ ਦਿੱਤਾ ਹੈ। ਉਨ੍ਹਾਂ ਦੇ ਆਗੂ ਲਗਾਤਾਰ ‘ਆਪ’ ਵਿਚ ਸ਼ਾਮਲ ਹੋ ਰਹੇ ਹਨ।
ਇਹ ਵੀ ਪੜ੍ਹੋ- 'ਜੰਗ ਦੇ ਮੈਦਾਨ ਤੋਂ ਲੈ ਕੇ ਖੇਡ ਦੇ ਮੈਦਾਨ ਤੱਕ ਪੰਜਾਬੀ ਸਭ ਤੋਂ ਅੱਗੇ, ਫ਼ਿਰ ਪੰਜਾਬ ਨਾਲ ਮਤਰੇਆਂ ਵਾਲਾ ਵਤੀਰਾ ਕਿਉਂ ?
ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਪੱਛਮੀ ਤੋਂ ‘ਆਪ’ ਉਮੀਦਵਾਰ ਮਹਿੰਦਰ ਭਗਤ ਇਕ ਈਮਾਨਦਾਰ ਅਤੇ ਵੱਕਾਰੀ ਆਗੂ ਹਨ। ਲੋਕ ਉਨ੍ਹਾਂ ਨੂੰ ਭਾਰੀ ਵੋਟਾਂ ਨਾਲ ਜਿੱਤ ਦਿਵਾਉਣਗੇ। ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੰਤਰੀ ਅਮਨ ਅਰੋੜਾ, ਵਿਧਾਇਕ ਰਮਨ ਅਰੋੜਾ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਵਿਧਾਇਕ ਬਰਿੰਦਰ ਗੋਇਲ ਮੌਜੂਦ ਸਨ।
ਇਹ ਵੀ ਪੜ੍ਹੋ- ਮਿਡ-ਡੇ ਮੀਲ ਸਕੀਮ ਦੇ ਮੈਨਿਊ 'ਚ ਹੋਇਆ ਬਦਲਾਅ, ਜਾਣੋ ਹੁਣ ਕਿਸ ਦਿਨ ਕੀ-ਕੀ ਬਣੇਗਾ ?
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e