‘ਆਪ’ ਸਰਕਾਰ ਭਲਕੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰੇਗੀ ਸਮਰਪਿਤ : ਜੌੜਾਮਾਜਰਾ

08/14/2022 8:33:28 PM

ਮੋਹਾਲੀ (ਪਰਦੀਪ) : ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 15 ਅਗਸਤ ਆਜ਼ਾਦੀ ਦਿਹਾੜੇ ਮੌਕੇ ਪੰਜਾਬ ’ਚ 75 ਆਮ ਆਦਮੀ ਕਲੀਨਿਕ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਸ ਦੌਰਾਨ ਜੌੜਾਮਾਜਰਾ ਨੇ ਦੱਸਿਆ ਕਿ 25 ਹੋਰ ਆਮ ਆਦਮੀ ਕਲੀਨਿਕ ਤਿਆਰ ਹਨ, ਜੋ ਬਾਅਦ ’ਚ ਸ਼ੁਰੂ ਕਰ ਦਿੱਤੇ ਜਾਣਗੇ। ਇਹ ਪਹਿਲੀ ਸਰਕਾਰ ਹੈ, ਜਿਸ ਨੇ 5 ਮਹੀਨਿਆਂ ਵਿਚ ਹੀ ਇਕ ਵੱਡੀ ਪੁਲਾਂਘ ਪੁੱਟੀ ਹੈ ਅਤੇ ਸਹੀ ਮਾਅਨਿਆਂ ’ਚ ਲੋਕਾਂ ਲਈ ਕਿਸੇ ਵੱਡੇ ਕੰਮ ਦੀ ਸ਼ੁਰੂਆਤ ਕੀਤੀ ਹੈ। ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵਿਚਲੇ 15 ਆਮ ਆਦਮੀ ਕਲੀਨਿਕਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਉਹ ਖ਼ੁਦ ਦੌਰਾ ਕਰ ਚੁੱਕੇ ਹਨ। ਮੋਹਾਲੀ ਵਾਲੇ ਆਮ ਆਦਮੀ ਕਲੀਨਿਕ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਖ਼ੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ ਸਨ ।

ਇਹ ਖਬਰ ਵੀ ਪੜ੍ਹੋ : ਚੰਡੀਗੜ੍ਹ ਦੇ ਰਸਤੇ ’ਤੇ ਜਲੰਧਰ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਵਧਾਏਗੀ ਮੁਸੀਬਤ, ਸਿੱਧਾ ਘਰ ਪੁੱਜੇਗਾ ਚਲਾਨ

ਪੰਜਾਬ ਦੇ ਸਿਹਤ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਮੈਡੀਕਲ ਨਾਲ ਸਬੰਧਤ ਪੜ੍ਹਾਈ ਕਰਨ ਲਈ ਵਿਦੇਸ਼ਾਂ ਵਿਚ ਨਾ ਜਾਣਾ ਪਵੇ, ਇਸ ਲਈ ਪੰਜਾਬ ’ਚ ਹੀ 16 ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ, ਜਿਸ ਦੀ ਸ਼ੁਰੂਆਤ ਮੋਹਾਲੀ, ਸੰਗਰੂਰ, ਕਪੂਰਥਲਾ ਅਤੇ ਹੁਸ਼ਿਆਰਪੁਰ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਦੇ ਖੇਤਰ ’ਚ ਸੀਟਾਂ ਵਧਾਉਣ ਦੀ ਵੀ ਪ੍ਰਕਿਰਿਆ ’ਤੇ ਅਮਲ ਕੀਤਾ ਜਾ ਰਿਹਾ ਹੈ, ਜੋ ਜਲਦ ਹੀ ਸਭ ਦੇ ਸਾਹਮਣੇ ਆ ਜਾਵੇਗਾ। ਅਜਿਹੀ ਹਾਲਤ ’ਚ ਪੰਜਾਬ ਦੇ ਵਿਦਿਆਰਥੀ ਪੰਜਾਬ ’ਚ ਹੀ ਮੈਡੀਕਲ ਨਾਲ ਸਬੰਧਿਤ ਸਿੱਖਿਆ ਪ੍ਰਾਪਤ ਕਰ ਸਕਣਗੇ, ਜਿਸ ਦੇ ਚੱਲਦਿਆਂ ਇਨ੍ਹਾਂ ਵਿਦਿਆਰਥੀਆਂ ’ਚ ਸੂਬੇ ਪ੍ਰਤੀ ਸੇਵਾ ਕਰਨ ਦੀ ਭਾਵਨਾ ਵਧੇਰੇ ਪ੍ਰਫੁੱਲਿਤ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਸਮੀ ਤੌਰ ’ਤੇ ਜ਼ਿਲ੍ਹਾ ਸੰਗਰੂਰ ਵਿਖੇ ਸ੍ਰੀ ਮਸਤੂਆਣਾ ਸਾਹਿਬ   ਵਿਖੇ ਨੀਂਹ ਪੱਥਰ ਰੱਖ ਕੇ ਮੈਡੀਕਲ ਕਾਲਜ ਦੀ ਸ਼ੁਰੂਆਤ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਮਾਨ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਕੀਤਾ ਐਲਾ 

ਆਮ ਆਦਮੀ ਕਲੀਨਿਕਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਪੰਜਾਬ ਦੇ ਸਿਹਤ ਮੰਤਰੀ ਜੌੜਾਮਾਜਰਾ ਨੇ ਸਪੱਸ਼ਟ ਕਿਹਾ ਕਿ  ਕੋਈ ਵੀ ਵਿਅਕਤੀ ਇਲਾਜ ਕਰਵਾਉਣ ਤੋਂ ਵਾਂਝਾ ਨਾ ਰਹਿ ਜਾਵੇ ਅਤੇ ਨੇਡ਼ੇ-ਤੇਡ਼ੇ ਹੀ ਉਸ ਦਾ ਮੁੱਢਲੇ ਤੌਰ ’ਤੇ ਇਲਾਜ ਸੰਭਵ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ’ਚ 41 ਤਰ੍ਹਾਂ ਦੇ ਟੈਸਟ ਹੋ ਸਕਣਗੇ ਅਤੇ ਦਵਾਈਆਂ ਵੀ ਮਰੀਜ਼ਾਂ ਨੂੰ ਮੁਫ਼ਤ ਮਿਲਣਗੀਆਂ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਦੌਰ ’ਚ ਬੇਸ਼ੱਕ 15 ਅਗਸਤ ਨੂੰ 75 ਆਮ ਆਦਮੀ ਕਲੀਨਿਕਾਂ ਦੀ ਰਸਮੀ ਤੌਰ ’ਤੇ ਸ਼ੁਰੂਆਤ ਹੋ ਰਹੀ ਹੋਣ ਜਾ ਰਹੀ ਹੈ ਪਰ ਸਾਡਾ ਟੀਚਾ 117 ਵਿਧਾਨ ਸਭਾ ਹਲਕਿਆਂ ਤਕ ਪੁੱਜਣ ਦਾ ਹੈ ਅਤੇ ਹੋਰ ਵੀ ਜਿੱਥੇ-ਜਿੱਥੇ ਜ਼ਰੂਰਤ ਮਹਿਸੂਸ ਕੀਤੀ ਜਾਵੇਗੀ, ਉਥੇ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣਗੇ। ਜੌੜਾਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਦੋਂ ਤਕ ਚੈਨ ਨਾਲ ਨਹੀਂ ਬੈਠੇਗੀ, ਜਦੋਂ ਤੱਕ ਲੋਕ ਪੰਜਾਬ ਦੇ ਸਿਹਤ ਪ੍ਰਬੰਧਾਂ ’ਤੇ ਤਸੱਲੀ ਨਹੀਂ ਪ੍ਰਗਟਾਉਂਦੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਡੇ ਹਸਪਤਾਲਾਂ ’ਚ ਜ਼ਰੂਰੀ ਲੋੜੀਂਦੇ ਸਾਮਾਨ ਨੂੰ ਪੂਰਾ ਕੀਤਾ ਜਾਵੇਗਾ। 
 


Manoj

Content Editor

Related News