‘ਆਪ’ ਸਰਕਾਰ ਨੇ ਪੰਜਾਬ ’ਚ ਕੰਮ ਕਰਦੇ ਹਿਮਾਚਲ ਦੇ ਵੋਟਰਾਂ ਲਈ ਛੁੱਟੀ ਦਾ ਕੀਤਾ ਐਲਾਨ

Saturday, Nov 12, 2022 - 05:41 AM (IST)

‘ਆਪ’ ਸਰਕਾਰ ਨੇ ਪੰਜਾਬ ’ਚ ਕੰਮ ਕਰਦੇ ਹਿਮਾਚਲ ਦੇ ਵੋਟਰਾਂ ਲਈ ਛੁੱਟੀ ਦਾ ਕੀਤਾ ਐਲਾਨ

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਦੇ ਹਿਮਾਚਲ ਪ੍ਰਦੇਸ਼ ’ਚ 12 ਨਵੰਬਰ (ਸ਼ਨੀਵਾਰ) ਨੂੰ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਕੰਮ ਕਰਦੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਸਬੰਧੀ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰੀ ਬੁਲਾਰੇ ਅਨੁਸਾਰ ਪੰਜਾਬ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ’ਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ’ਚੋਂ ਜੇ ਕੋਈ ਹਿਮਾਚਲ ਪ੍ਰਦੇਸ਼ ’ਚ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ 12 ਨਵੰਬਰ, 2022 (ਦਿਨ ਸ਼ਨੀਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ : ਟਵਿੱਟਰ ਨੇ 8 ਡਾਲਰ ਸਬਸਕ੍ਰਿਪਸ਼ਨ ਪ੍ਰੋਗਰਾਮ ਕੀਤਾ ਰੱਦ, ਜਾਣੋ ਕੀ ਹੈ ਇਸ ਫ਼ੈਸਲੇ ਦਾ ਕਾਰਨ

ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ’ਚੋਂ ਨਹੀਂ ਕੱਟੀ ਜਾਵੇਗੀ। ਬੁਲਾਰੇ ਨੇ ਦੱਸਿਆ ਕਿ ਇਸ ਦੇ ਨਾਲ ਹੀ ਪੰਜਾਬ ’ਚ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰੇ ਜਾਂ ਕਿਸੇ ਹੋਰ ਅਦਾਰੇ ’ਚ ਕੰਮ ਕਰਦੇ ਵਿਅਕਤੀਆਂ, ਜੋ ਹਿਮਾਚਲ ਪ੍ਰਦੇਸ਼ ’ਚ ਵੋਟਰ ਹੋਣ, ਲਈ ਵੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ-1 ਅਨੁਸਾਰ ਵੋਟ ਪਾਉਣ ਲਈ ਅਦਾਇਗੀਯੋਗ ਛੁੱਟੀ ਐਲਾਨੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਗੰਨਾ ਕਾਸ਼ਤਕਾਰਾਂ ਲਈ ਖ਼ੁਸ਼ਖ਼ਬਰੀ, ‘ਆਪ’ ਸਰਕਾਰ ਵੱਲੋਂ ਗੰਨੇ ਦੇ ਭਾਅ ਸਬੰਧੀ ਨੋਟੀਫਿਕੇਸ਼ਨ ਜਾਰੀ


author

Manoj

Content Editor

Related News