‘ਆਪ’ ਦੀ ਸਰਕਾਰ ਆਉਂਦੇ  ਸਿੱਖਿਆ ਵਿਭਾਗ ਹੋਇਆ ਮੁਸਤੈਦ, ਲੇਟ-ਲਤੀਫੀ ਵਾਲੇ ਮੁਲਾਜ਼ਮਾਂ ਦੇ ਹੋਣਗੇ ਤਬਾਦਲੇ

Saturday, Mar 12, 2022 - 11:58 AM (IST)

‘ਆਪ’ ਦੀ ਸਰਕਾਰ ਆਉਂਦੇ  ਸਿੱਖਿਆ ਵਿਭਾਗ ਹੋਇਆ ਮੁਸਤੈਦ, ਲੇਟ-ਲਤੀਫੀ ਵਾਲੇ ਮੁਲਾਜ਼ਮਾਂ ਦੇ ਹੋਣਗੇ ਤਬਾਦਲੇ

ਅੰਮ੍ਰਿਤਸਰ (ਦਲਜੀਤ) - ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਿੱਖਿਆ ਵਿਭਾਗ ਮੁਸਤੈਦ ਹੋ ਗਿਆ ਹੈ। ਵਿਭਾਗ ਨੇ ਭਵਿੱਖ ਵਿਚ ਲੇਟ-ਲਤੀਫੀ ਅਤੇ ਸਿੱਖਿਆ ਪ੍ਰਤੀ ਲਾਪ੍ਰਵਾਹੀ ਵਰਤਣ ਵਾਲੇ ਅਧਿਆਪਕਾਂ ਅਤੇ ਅਧਿਕਾਰੀਆਂ ’ਤੇ ਵਿਭਾਗੀ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਤਬਾਦਲੇ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਨਾਲ ਹੀ ਅਧਿਕਾਰੀਆਂ ਨੂੰ ਅਧਿਆਪਕਾਂ ਦੇ ਕੰਮ ਤੈਅ ਸਮੇਂ ’ਤੇ ਕਰਨ ਦੇ ਹੁਕਮ ਦਿੱਤੇ ਹਨ। ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਰਾਜੇਸ਼ ਸ਼ਰਮਾ ਨੇ ਸਪੱਸ਼ਟ ਕੀਤਾ ਹੈ ਕਿ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ’ਤੇ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : 31 ਸਾਲਾ ਨੌਜਵਾਨ ਦਾ ਦਿਲ ’ਚ ਗੋਲੀ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼

ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਜ਼ਿਲ੍ਹੇ ਦੇ ਸਮੂਹ ਬਲਾਕ ਸਿੱਖਿਆ ਅਧਿਕਾਰੀਆਂ ਦੀ ਮੀਟਿੰਗ ਲਈ ਗਈ, ਜਿਸ ਵਿਚ ਮਿਡ-ਡੇ-ਮੀਲ ਅਤੇ ਵੱਖ-ਵੱਖ ਵਿੰਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। ਰਾਜੇਸ਼ ਸ਼ਰਮਾ ਨੇ ਸਕੂਲਾਂ ਵਿਚ ਚੱਲ ਰਹੇ ਸਾਰੇ ਕੰਮਾਂ ਦੀ ਸਮੀਖਿਆ ਕੀਤੀ। ਜਗ ਬਾਣੀ ਨਾਲ ਗੱਲਬਾਤ ਕਰਦਿਆਂ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਬਲਾਕ ਸਿੱਖਿਆ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਹਰ ਰੋਜ਼ ਸਕੂਲਾਂ ਦੀ ਚੈਕਿੰਗ ਕਰਨ ਅਤੇ ਜਿਹੜੇ ਅਧਿਆਪਕ ਅਤੇ ਅਧਿਕਾਰੀ ਸਕੂਲਾਂ ਅਤੇ ਦਫਤਰਾਂ ਵਿਚ ਲੇਟ ਆ ਰਹੇ ਹਨ, ਦੀ ਤੁਰੰਤ ਰਿਪੋਰਟ ਬਣਾ ਕੇ ਉਨ੍ਹਾਂ ਨੂੰ ਭੇਜੀ ਜਾਵੇ। ਅਜਿਹੇ ਲਾਪ੍ਰਵਾਹੀ ਕਰਮਚਾਰੀਆਂ ਖ਼ਿਲਾਫ਼ ਤੁਰੰਤ ਵਿਭਾਗ ਵਲੋਂ ਐਕਸ਼ਨ ਲੈਂਦੇ ਹੋਏ ਉਨ੍ਹਾਂ ਦਾ ਤਬਾਦਲਾ ਕੀਤਾ ਜਾਵੇਗਾ। ਇਸ ਦੇ ਨਾਲ ਅਧਿਆਪਕਾਂ ਦੀ ਪ੍ਰੇਸ਼ਾਨੀ ਨੂੰ ਖ਼ਤਮ ਕਰਦੇ ਹੋਏ ਬਲਾਕ ਅਧਿਕਾਰੀਆਂ ਨੂੰ ਮਿੱਥੇ ਸਮੇਂ ’ਤੇ ਅਧਿਆਪਕਾਂ ਦੇ ਕੰਮ ਕਰਨ ਲਈ ਕਿਹਾ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਸ਼ਹੀਦੀ ਪੁਰਬ ’ਤੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, SGPC ਨੇ ਮੰਗੇ ਪਾਸਪੋਰਟ

ਅਧਿਕਾਰੀਆਂ ਨੂੰ ਸਪੱਸ਼ਟ ਕਰ ਦਿੱਤਾ ਗਿਆ ਕਿ ਅਧਿਆਪਕਾਂ ਦਾ ਕੰਮ ਪੜ੍ਹਾਉਣਾ ਹੈ, ਜੇਕਰ ਉਨ੍ਹਾਂ ਨੂੰ ਆਪਣੇ ਜਾਇਜ਼ ਕੰਮਾਂ ਲਈ ਬਾਰ-ਬਾਰ ਬਲਾਕ ਦਫ਼ਤਰਾਂ ਵਿਚ ਚੱਕਰ ਲਗਾਉਣੇ ਪੈ ਰਹੇ ਹਨ ਤਾਂ ਉਸ ਦੇ ਜ਼ਿੰਮੇਵਾਰ ਬਲਾਕ ਅਧਿਕਾਰੀ ਹੋਣਗੇ। ਬਲਾਕ ਅਧਿਕਾਰੀਆਂ ’ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਰਾਜੇਸ਼ ਸ਼ਰਮਾ ਨੇ ਕਿਹਾ ਕਿ ਇਸੇ ਤਰ੍ਹਾਂ ਮਿਡ-ਡੇ-ਮੀਲ ਦੀ ਗੁਣਵੱਤਾ ਨੂੰ ਚੈੱਕ ਕਰਨ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਸ ਸਕੂਲ ਵਿਚ ਮਿਡ-ਡੇ-ਮੀਲ ਖਾਣਾ ਸਹੀ ਵਿਦਿਆਰਥੀਆਂ ਨੂੰ ਨਾ ਦਿੱਤਾ ਗਿਆ ਤਾਂ ਸਬੰਧਤ ਸਕੂਲ ਮੁੱਖੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲਾਪ੍ਰਵਾਹੀ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹ ਖੁਦ ਵੀ ਫੀਲਡ ਵਿਚ ਜਾ ਕੇ ਚੈਕਿੰਗ ਕਰਦੇ ਰਹਿਣਗੇ। 

ਪੜ੍ਹੋ ਇਹ ਵੀ ਖ਼ਬਰ -ਸ਼੍ਰੋਮਣੀ ਅਕਾਲੀ ਦਲ ਦੀ ਹਾਰ ’ਤੇ ਜਥੇਦਾਰ ਦਾ ਵੱਡਾ ਬਿਆਨ, ਕਿਹਾ-ਅਕਾਲੀ ਦਲ ਦਾ ਖ਼ਤਮ ਹੋਣਾ ਸਿੱਖਾਂ ਲਈ ਘਾਤਕ

ਰਾਜੇਸ਼ ਕੁਮਾਰ ਨੇ ਅਮਲਾ ਸ਼ਾਖਾ ਅਤੇ ਬੀ. ਪੀ. ਈ. ਓਜ਼ ਤੋਂ ਕੰਮਕਾਜ ਦਾ ਬਿਊਰਾ ਮੰਗਿਆ ਹੈ, ਨਾਲ ਹੀ ਮਾਰਚ ਵਿਚ ਸਕੂਲ ਦੇ ਵਿਕਾਸ ਲਈ ਖ਼ਰਚ ਕੀਤੀਆਂ ਜਾਣ ਵਾਲੀਆਂ ਗ੍ਰਾਂਟਾਂ ਅਤੇ ਰਹਿੰਦੇ ਕੰਮਾਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੀ ਹਰ ਇਕ ਸਮੱਸਿਆ ਦਾ ਹੱਲ ਸਕੂਲ ਦੇ ਅੰਦਰ ਕਰਨ ਦੀਆਂ ਹਿਦਾਇਤਾਂ ਬੀ. ਪੀ. ਈ. ਓਜ਼ ਨੂੰ ਦਿੱਤੀਆਂ ਗਈਆਂ ਹਨ। ਰਾਜੇਸ਼ ਕੁਮਾਰ ਨੇ ਕਿਹਾ ਕਿ ਬੱਚਿਆਂ ਨੂੰ ਉੱਚ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਵਿਦਿਆਰਥੀ ਦਾ ਵਿੱਦਿਅਕ ਪੱਧਰ ਉੱਚਾ ਚੁੱਕਿਆ ਜਾ ਸਕੇ। ਬੀ. ਪੀ. ਈ. ਓਜ਼ ਸਮੇਂ-ਸਮੇਂ ’ਤੇ ਕੰਮ ਦੀ ਨਿਗਰਾਨੀ ਕਰਦੇ ਹਨ। 

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਨੂੰ ਖੁੱਲ੍ਹਾ ਚੈਲੇਂਜ ਕਰਨ ਵਾਲੇ ਹੌਲਦਾਰ ਸੰਦੀਪ ’ਤੇ ਪੁਲਸ ਨੇ ਕੱਸਿਆ ਸ਼ਿਕੰਜਾ, ਜਾਣੋ ਕੀ ਹੈ ਮਾਮਲਾ

ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਿਭਾਗ ਪੂਰੀ ਤਰ੍ਹਾਂ ਯਤਨਸ਼ੀਲ ਹੈ। ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਹੋ ਰਹੀ ਹੈ। ਵਿਦਿਆਰਥੀਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ ਇਸ ਸਬੰਧ ਵਿਚ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਸਕੂਲਾਂ ਵਿੱਚ ਵਿਦਿਆਰਥੀਆਂ ਦੇ ਪੀਣ ਲਈ ਪਾਣੀ ਦਾ ਵੀ ਪੁਖਤਾ ਪ੍ਰਬੰਧ ਕਰਵਾਇਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਵੱਡੀ ਵਾਰਦਾਤ: ਕਲਯੁਗੀ ਪਿਓ ਨੇ 5 ਮਹੀਨੇ ਦੀ ਧੀ ਨੂੰ ਜ਼ੋਰ ਨਾਲ ਜ਼ਮੀਨ 'ਤੇ ਸੁੱਟ ਕੇ ਕੀਤਾ ਕਤਲ


author

rajwinder kaur

Content Editor

Related News