ਪੰਜਾਬ 'ਚ RDX ਧਮਾਕਾ ਚਿੰਤਾਜਨਕ, 'ਆਪ' ਸਰਕਾਰ ਪੂਰੀ ਤਰ੍ਹਾਂ ਫੇਲ੍ਹ : ਸੁਖਬੀਰ ਬਾਦਲ
Saturday, Jan 24, 2026 - 05:06 PM (IST)
ਚੰਡੀਗੜ੍ਹ : ਪੰਜਾਬ 'ਚ ਸਰਹਿੰਦ ਦੇ ਨੇੜੇ ਰੇਲਵੇ ਲਾਈਨ ‘ਤੇ ਹੋਏ RDX ਧਮਾਕੇ ਦੀ ਘਟਨਾ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਜਤਾਉਂਦਿਆਂ ਪੰਜਾਬ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ। ਸੁਖਬੀਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਬਹੁਤ ਹੀ ਚਿੰਤਾਜਨਕ ਹਨ ਅਤੇ ਪੰਜਾਬ ਵਿਚ ਦਹਾਕਿਆਂ ਦੀ ਮੁਸ਼ੱਕਤ ਤੋਂ ਬਾਅਦ ਆਈ ਅਮਨ-ਸ਼ਾਂਤੀ ਅਤੇ ਸੁਰੱਖਿਆ ਲਈ ਗੰਭੀਰ ਖ਼ਤਰਾ ਹਨ। ਇਸ ਘਟਨਾ 'ਚ ਜ਼ਖ਼ਮੀ ਹੋਏ ਲੋਕਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦੇ ਹਨ।
ਇਹ ਵੀ ਪੜ੍ਹੋ : 26 ਜਨਵਰੀ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਫਰੀ
ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਘਟਨਾ ਭਗਵੰਤ ਮਾਨ ਦੀ ਅਗਵਾਈ ਵਿਚ ਚੱਲ ਰਹੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਪੰਜਾਬ ਦੀ ਢਹਿ-ਢੇਰੀ ਹੋ ਚੁੱਕੀ ਕਾਨੂੰਨ-ਵਿਵਸਥਾ ਦਾ ਸਪੱਸ਼ਟ ਸੰਕੇਤ ਹੈ। ਉਨ੍ਹਾਂ ਕਿਹਾ ਕਿ ਅਨੇਕਾਂ ਵਾਰ ਅਜਿਹੇ ਭਿਆਨਕ ਹਮਲਿਆਂ ਨੂੰ ਰੋਕਣ ਵਿਚ ਅਸਫ਼ਲ ਰਹਿਣ 'ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ। ਖ਼ਾਸ ਤੌਰ 'ਤੇ ਧਿਆਨ ਦੇਣ ਯੋਗ ਗੱਲ ਇਹ ਹੈ ਕਿ ਇਹ ਘਟਨਾ ਗਣਤੰਤਰ ਦਿਵਸ ਤੋਂ ਸਿਰਫ਼ ਦੋ ਦਿਨ ਪਹਿਲਾਂ ਵਾਪਰੀ ਹੈ, ਜਦੋਂ 'ਆਪ' ਸਰਕਾਰ ਸਮਾਜ ਵਿਰੋਧੀ ਅਨਸਰਾਂ ਖਿਲਾਫ ਵੱਡੀ ਮੁਹਿੰਮ ਚਲਾਉਣ ਦੇ ਦਾਅਵੇ ਕਰ ਰਹੀ ਸੀ ।
ਇਹ ਵੀ ਪੜ੍ਹੋ : 26 ਜਨਵਰੀ ਤੋਂ ਪਹਿਲਾਂ ਪੰਜਾਬ "ਚ ਸਰਹਿੰਦ ਰੇਲਵੇ ਲਾਈਨ 'ਤੇ ਵੱਡਾ ਧਮਾਕਾ
'ਆਪ' ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਅਜਿਹੇ ਅਨੇਕਾਂ ਕਈ ਹਮਲੇ ਹੋਏ ਹਨ, ਜਿਨ੍ਹਾਂ ਵਿਚ RPGs ਅਤੇ ਇਸ ਤਰ੍ਹਾਂ ਦੇ ਹੋਰ ਹਥਿਆਰਾਂ ਦੀ ਵਰਤੋਂ ਕਰਕੇ ਪੁਲਸ ਸਟੇਸ਼ਨ ਅਤੇ ਖੁਫ਼ੀਆ ਸਥਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿਵੇਂ ਕਿ ਮੋਹਾਲੀ ਵਿਚ ਪੰਜਾਬ ਪੁਲਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ RPG ਹਮਲਾ, ਤਰਨਤਾਰਨ ਵਿਚ ਇਕ ਪੁਲਸ ਥਾਣੇ 'ਤੇ RPG ਹਮਲਾ। ਇਸ ਵੇਲੇ ਮੁੱਖ ਮੰਤਰੀ ਨੂੰ ਤੁਰੰਤ ਸਖ਼ਤ ਕਦਮ ਚੁੱਕ ਕੇ ਲੋਕਾਂ ਦਾ ਭਰੋਸਾ ਮੁੜ ਬਹਾਲ ਕਰਨਾ ਚਾਹੀਦਾ ਹੈ, ਜੇ ਅਜਿਹਾ ਨਹੀਂ ਕਰ ਸਕਦਾ ਤਾਂ ਉਸਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ । ਪੰਜਾਬ 'ਚ ਅਮਨ-ਸ਼ਾਂਤੀ ਬਰਕਰਾਰ ਰਹਿਣੀ ਚਾਹੀਦੀ ਹੈ, ਵਾਰ-ਵਾਰ ਅਜਿਹੀਆਂ ਘਟਨਾਵਾਂ ਨਾਲ ਪੰਜਾਬੀਆਂ ਨੂੰ ਮੁੜ ਕਾਲਾ ਦੌਰ ਯਾਦ ਆ ਜਾਂਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਸਸਪੈਂਡ, ਪੁਲਸ ਕਾਰਵਾਈ ਦੀ ਤਿਆਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
