ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਕਰ ਰਹੀ ''ਆਪ'' ਸਰਕਾਰ : ਸੁਖਬੀਰ ਬਾਦਲ
Tuesday, Mar 24, 2026 - 09:08 PM (IST)
ਮਾਨਸਾ/ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਕਿਸਾਨਾਂ ਨੂੰ ਔਖੇ ਵੇਲੇ ਖੁਦਕੁਸ਼ੀਆਂ ਵਾਸਤੇ ਮਜਬੂਰ ਕਰ ਰਹੀ ਹੈ। ਉਨ੍ਹਾਂ ਨੂੰ 22 ਫਸਲਾਂ ’ਤੇ ਐੱਮ.ਐੱਸ.ਪੀ. ਦੇਣ ਦੇ ਕੀਤੇ ਵਾਅਦੇ ਦੇ ਬਾਵਜੂਦ ਔਕੜਾਂ ਵਿਚ ਕੋਈ ਵੀ ਰਾਹਤ ਪ੍ਰਦਾਨ ਨਹੀਂ ਕਰ ਰਹੀ ਤੇ ਨਾ ਹੀ ਦਾਲਾਂ ਖਰੀਦ ਰਹੀ ਹੈ ਹਾਲਾਂਕਿ ਇਸ ਮਾਮਲੇ ਵਿਚ ਵਾਰ ਵਾਰ ਸਰਕਾਰੀ ਐਲਾਨ ਕੀਤੇ ਜਾ ਚੁੱਕੇ ਹਨ ਅਤੇ ਕਿਸਾਨਾਂ ਨੂੰ ਪਿਛਲੇ ਸਾਲ ਆਏ ਹੜ੍ਹਾਂ ਵਿਚ ਹੋਏ ਵੱਡੇ ਨੁਕਸਾਨ ਦੇ ਬਾਵਜੂਦ ਮੁਆਵਜ਼ਾ ਨਹੀਂ ਦਿਂਤਾ ਗਿਆ।
ਫਰੀਦਕੋਟ ਵਿਚ ਦੋ ਕਿਸਾਨ ਭਰਾਵਾਂ- ਜਸਵਿੰਦਰ ਤੇ ਜਸਕਰਨ ਵੱਲੋਂ ਕਰਜ਼ਈ ਹੋਣ ਕਾਰਨ ਖੁਦਕੁਸ਼ੀ ਕਰਨ ’ਤੇ ਗੰਭੀਰ ਚਿੰਤਾ ਤੇ ਅਫਸੋਸ ਜ਼ਾਹਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ ਸਰਕਾਰ ਨੇ ਵੱਡੇ-ਵੱਡੇ ਵਾਅਦੇ ਕੀਤੇ ਪਰ ਕਿਸਾਨਾਂ ਦੀ ਕੋਈ ਮਦਦ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਮੁਤਾਬਕ ’ਮੂੰਗੀ’ ਦੀ ਫਸਲ ਦੀ ਖਰੀਦ ਵੀ ਐੱਮ.ਐੱਸ.ਪੀ. ’ਤੇ ਨਹੀਂ ਹੋਈ ਤੇ ਨਾ ਹੀ ਕਪਾਹ, ਮੱਕੀ ਤੇ ਆਲੂਆਂ ਦੀ ਖਰੀਦ ਹੋਈ ਸਗੋਂ ਸਰਕਾਰ ਮੰਦੇ ਭਾਅ ਇਨ੍ਹਾਂ ਦੀ ਵਿਕਰੀ ਰੋਕਣ ਵਿਚ ਵੀ ਨਾਕਾਮ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਫਸਲਾਂ ਦੇ ਹੋਏ ਨੁਕਸਾਨ ਵਾਸਤੇ ਕੀਤੇ ਐਲਾਨ ਮੁਤਾਬਕ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਵਿਚ ਵੀ ਨਾਕਾਮ ਰਹੀ ਹੈ ਤੇ ਇਸਨੇ ਪਿਛਲੇ ਸਾਲ ਆਏ ਹੜ੍ਹਾਂ ਵਿਚ 4 ਲੱਖ ਏਕੜ ਵਿਚ ਹੋਏ ਫਸਲੀ ਨੁਕਸਾਨ ਦਾ ਮੁਆਵਜ਼ਾ ਵੀ ਨਹੀਂ ਦਿੱਤਾ।
ਪੰਜਾਬ ਬਚਾਓ ਮੁਹਿੰਮ ਦੇ ਤਹਿਤ ਇਥੇ ਸੀਨੀਅਰ ਆਗੂ ਪ੍ਰੇਮ ਅਰੋੜਾ ਦੇ ਨਾਲ ਮਿਲ ਕੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਕੋਲ ਇਸ਼ਤਿਹਾਰਬਾਜ਼ੀ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਤਾਜ਼ਾ ਇਸ਼ਤਿਹਾਰਬਾਜ਼ੀ ’ਤੇ 4400 ਕਰੋੜ ਰੁਪਏ ਖਰਚ ਕੀਤੇ ਹਨ ਤੇ ਦਾਅਵਾ ਕੀਤਾ ਹੈ ਕਿ ਪੰਜਾਬ ਸਕੂਲ ਸਿੱਖਿਆ ਵਿਚ ਨੰਬਰ ਇਕ ਹੈ। ਉਨ੍ਹਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਜਾ ਰਿਹਾ ਹੈ ਜਦੋਂ ਕੌਮੀ ਅੰਕੜੇ ਦੱਸਦੇ ਹਨ ਕਿ ਪੰਜਾਬ ਸਕੂਲ ਸਿੱਖਿਆ ਵਿਚ ਹੋਰ ਰਾਜਾਂ ਦੇ ਮੁਕਾਬਲੇ 18ਵੇਂ ਨੰਬਰ ’ਤੇ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਅਜਿਹਾ ਉਦੋਂ ਹੋ ਰਿਹਾ ਹੈ ਜਦੋਂ ਮੁੱਖ ਮੰਤਰੀ ਨੂੰ ਆਪਣੀ ਧੀ ਨੂੰ ਸਰਕਾਰੀ ਸਕੂਲ ਵਿਚ ਪੜ੍ਹਾਉਣ ’ਤੇ ਵਿਸ਼ਵਾਸ ਨਹੀਂ ਹੈ ਤੇ ਉਹ ਸਭ ਤੋਂ ਮਹਿੰਗੇ ਸਕੂਲ ਵਿਚ ਆਪਣੀ ਧੀ ਨੂੰ ਪੜ੍ਹਾ ਰਹੇ ਹਨ।
The @AamAadmiParty is forcing farmers to commit suicide in despair after failing to give them any succor - be it fulfilling the promise to provide MSP on 22 crops, not purchasing pulses even after official announcements and not giving compensation for huge crop losses during the… pic.twitter.com/vv2DGi4RU8
— Sukhbir Singh Badal (@officeofssbadal) March 24, 2026
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਖਿੱਤੇ ਵਿਚ ਵਿਸ਼ਵ ਸਕਿੱਲ ਸਿੱਖਲਾਈ ਯੂਨੀਵਰਸਿਟੀ ਸਥਾਪਿਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਹਰ ਸਾਲ ਇਕ ਲੱਖ ਵਿਦਿਆਰਥੀਆਂ ਨੂੰ ਸਿੱਖਲਾਈ ਦੇਵੇਗੀ ਅਤੇ ਹਰ ਜ਼ਿਲ੍ਹੇ ਵਿਚ ਕੇਂਦਰ ਸਥਾਪਿਤ ਕਰੇਗੀ ਤਾ ਜੋ ਕਾਰਪੋਰੇਟ ਘਰਾਣਿਆਂ ਦੇ ਨਾਲ ਮਿਲ ਕੇ ਨੌਜਵਾਨਾਂ ਨੂੰ ਹੁਨਰ ਸਿੱਖਲਾਈ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ ਤੇ ਚੰਗੀਆਂ ਤਨਖਾਹਾਂ ਮਿਲਣਗੀਆਂ।
ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਮਾਨਸਾ ਹਲਕੇ ਵਿਚ ਕਿਸਾਨਾਂ ਨੂੰ ਸਿੰਜਾਈ ਸਹੂਲਤਾਂ ਪ੍ਰਦਾਨ ਕਰਨ ਵਾਸਤੇ ਜ਼ਮੀਨਦੋਜ਼ ਪਾਈਪਾਂ ਵਿਛਾਈਆਂ ਜਾਣਗੀਆਂ।
ਪੰਜਾਬ ਲਈ ਆਪਣੀ ਸੋਚ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਰਾਜਸਥਾਨ ਨਹਿਰ ਵਿਚੋਂ ਪਾਣੀ ਨਹੀਂ ਜਾਣ ਦੇਵੇਗਾ। ਉਨ੍ਹਾਂ ਕਿਹਾ ਕਿ ਰਾਜਸਥਾਨ ਨਹਿਰ ਦਾ ਸਾਰਾ ਪਾਣੀ ਪੰਜਾਬ ਦੇ ਖੇਤਾਂ ਵੱਲ ਮੋੜਿਆ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਉਦਯੋਗਿਕ ਤੇ ਸੀਵਰੇਜ ਦਾ ਇਕ ਬੂੰਦ ਪਾਣੀ ਵੀ ਸਤਲੁਜ ਤੇ ਬਿਆਸ ਦਰਿਆਵਾਂ ਵਿਚ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਲਵਾ ਪੱਟੀ ਵਿਚ ਕੈਂਸਰ ਨਾਲ ਨਜਿੱਠਣ ਵਾਸਤੇ ਅਜਿਹਾ ਕਰਨਾ ਬਹੁਤ ਜ਼ਰੂਰੀ ਹੈ।
My gratitude to the people of Mansa who waited for hours and participated wholeheartedly in the #PunjabBachao rally in the town to send a clear cut message that they all will vote and support the Shiromani Akali Dal in the 2027 Assembly elections.
— Sukhbir Singh Badal (@officeofssbadal) March 24, 2026
I am committed to the… pic.twitter.com/G63iTRYJzq
ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਦੇ ਸਾਰੇ 13000 ਪਿੰਡਾਂ ਵਿਚ ਪੱਕੀਆਂ ਗਲੀਆਂ ਬਣਾਈਆਂ ਜਾਣਗੀਆਂ ਤੇ ਹਰ ਸਾਲ 2500 ਪਿੰਡਾਂ ਵਿਚ ਇਹ ਗਲੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਦਾ ਕਰਜ਼ਾ ਪ੍ਰਦਾਨ ਕੀਤਾ ਜਾਵੇਗਾ ਤੇ ਆਟਾ ਦਾਲ ਸਕੀਮ ਦਾ ਵਿਸਥਾਰ ਕੀਤਾ ਜਾਵੇਗਾ,ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਅਤੇ ਸ਼ਗਨ ਸਕੀਮ ਤਹਿਤ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਾਰੇ ਕਿਸਾਨ ਜਿਹਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹੋਣਗੇ ਨੂੰ ਕੁਨੈਕਸ਼ਨ ਦਿੱਤੇ ਜਾਣਗੇ ਅਤੇ 12 ਘੰਟੇ ਬਿਜਲੀ ਸਪਲਾਈ ਦਿਨ ਵੇਲੇ ਦਿੱਤੀ ਜਾਵੇਗੀ ਤੇ ਡੇਅਰੀ ਤੇ ਪਸ਼ੂ ਪਾਲਣ ਵਾਸਤੇ 75 ਫੀਸਦੀ ਸਬਸਿਡੀ ਦਿੱਤੀ ਜਾਵੇਗੀ।
ਇਸ ਮੌਕੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਮਾਲਸਾ ਵਿਚ ਸੀਵਰੇਜ ਲਾਈਨਾਂ ਵਿਛਾਉਣ, ਛੇ ਵਾਟਰ ਵਰਕਸ ਬਣਾਉਣ, ਹਰ ਪਿੰਡ ਵਿਚ ਆਰ ਓ ਸਿਸਟਮ ਲਗਵਾਉਣ ਅਤੇ ਪੇਂਡੂ ਤੇ ਸ਼ਹਿਰੀ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਕੰਮਾਂ ’ਤੇ 650 ਕਰੋੜ ਰੁਪਏ ਖਰਚ ਕੀਤੇ ਹਨ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਨੇ ਮਾਨਸਾ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਤੱਕ ਨਹੀਂ ਕਰਵਾਈ।
ਮਾਨਸਾ ਦੇ ਹਲਕਾ ਇੰਚਾਰਜ ਪ੍ਰੇਮ ਅਰੋੜਾ ਨੇ ਮਾਨਸਾ ਵਿਚ ਸੀਵਰੇਜ ਪ੍ਰਣਾਲੀ ਦੇ ਓਵਰਹਾਲ ਦੀ ਬੇਨਤੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੂੰ ਅਪੀਲ ਕੀਤੀ ਕਿ ਮਾਨਸਾ ਵਿਚ ਇਕ ਮੈਡੀਕਲ ਕਾਲਜ ਸਥਾਪਿਤ ਕੀਤਾ ਜਾਵੇ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹਲਕਾ ਬੁਢਲਾਡਾ ਦੇ ਇਨਚਾਰਜ, ਡਾ ਨਿਸ਼ਾਨ ਗੁਰਮੇਲ ਸਿੰਘ ਫਫੜੇ, ਮਿੱਠੂ ਰਾਮ ਮੌਫਰ ਕਵਾੜੀਆ, ਜਤਿੰਦਰ ਸਿੰਘ ਸੌਢੀ, ਗੁਰਪ੍ਰੀਤ ਸਿੰਘ ਝੱਬਰ, ਜਸਵਿੰਦਰ ਸਿੰਘ ਚਕੇਰੀਆਂ, ਬੱਲਮ ਸਿੰਘ ਕਲੀਪੁਰ, ਬਲਵੀਰ ਸਿੰਘ ਬੀਰੌਕੇ, ਹਰਬੰਸ ਸਿੰਘ ਗੌਲੂ, ਗੁਰਦੀਪ ਸਿੰਘ ਟੌਡਰਪੁ, ਆਤਮਜੀਤ ਸਿੰਘ ਕਾਲਾ, ਜਸਵਿੰਦਰ ਸਿੰਘ ਤਾਮਕੌਟ, ਗੁਰਪ੍ਰੀਤ ਸਿੰਘ ਚਹਿਲ, ਕਰਨੀ ਮਾਨਸਾ, ਅਵਤਾਰ ਰਾੜਾ, ਲਾਲੀ ਹੀਰੇਵਾਲਾ ਤੌ ਇਲਾਵਾ ਹੋਰ ਵੀ ਮੌਜੂਦ ਸਨ।
