'ਆਪ' ਸਰਕਾਰ ਨੇ ਪੂਰਾ ਕੀਤਾ ਇਕ ਹੋਰ ਵਾਅਦਾ, ਪੁਲਸ ਮੁਲਾਜ਼ਮਾਂ ਲਈ ਕੀਤਾ ਇਹ ਐਲਾਨ (ਵੀਡੀਓ)

Wednesday, Apr 20, 2022 - 08:14 PM (IST)

'ਆਪ' ਸਰਕਾਰ ਨੇ ਪੂਰਾ ਕੀਤਾ ਇਕ ਹੋਰ ਵਾਅਦਾ, ਪੁਲਸ ਮੁਲਾਜ਼ਮਾਂ ਲਈ ਕੀਤਾ ਇਹ ਐਲਾਨ (ਵੀਡੀਓ)

ਚੰਡੀਗੜ੍ਹ-'ਆਪ' ਸਰਕਾਰ ਨੇ ਆਪਣਾ ਇਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਸ ਮੁਲਾਜ਼ਮਾਂ ਲਈ ਇਕ ਵੱਡਾ ਫੈਸਲਾ ਲਿਆ ਹੈ। ਡਿਊਟੀ 'ਤੇ ਸ਼ਹੀਦ ਹੋਣ ਵਾਲੇ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਇਕ ਕਰੋੜ ਰੁਪਏ ਦੀ ਰਾਹਤ ਰਾਸ਼ੀ ਮਿਲੇਗੀ। ਜ਼ਿਕਰਯੋਗ ਹੈ ਕਿ ਪੁਲਸ ਵੈੱਲਫ਼ੇਅਰ ਫੰਡ ਪਹਿਲਾਂ 10 ਕਰੋੜ ਸੀ ਜੋ ਹੁਣ ਵਧਾ ਕੇ 15 ਕਰੋੜ ਰੁਪਏ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਕੱਲ ਤੋਂ ਬ੍ਰਿਟਿਸ਼ PM ਜਾਨਸਨ 2 ਦਿਨਾ ਭਾਰਤ ਦੌਰੇ 'ਤੇ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ

ਸੀ.ਐੱਮ. ਮਾਨ ਨੇ ਡਿਜੀਟਲ ਪਲੇਟਫਾਰਮ ਰਾਹੀਂ ਪੁਲਸ ਮੁਲਾਜ਼ਮਾਂ ਨੂੰ ਸੰਬੋਧਿਤ ਕਰਦੇ ਹੋਏ ਇਹ ਗੱਲ ਕਹੀ। ਹੁਣ ਤੋਂ ਡਿਊਟੀ 'ਤੇ ਸ਼ਹੀਦ ਹੋਣ ਵਾਲੇ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਰਾਹਤ ਰਾਸ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਪੁਲਸ ਦੇ ਕੰਮ 'ਚ ਕੋਈ ਦਖ਼ਲਅੰਦਾਜ਼ੀ ਨਹੀਂ ਹੋਵੇਗੀ। ਦੱਸ ਦੇਈਏ ਕਿ ਇਹ ਵਾਅਦਾ 'ਆਪ' ਸੁਪਰੀਮੋ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ ਨੇ ਪਠਾਨਕੋਟ ਯਾਤਰਾ ਦੌਰਾਨ ਕੀਤਾ ਸੀ ਕਿ ਡਿਊਟੀ ਦੌਰਾਨ ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਰਾਹਤ ਰਾਸ਼ੀ ਮਿਲੇਗੀ।

ਇਹ ਵੀ ਪੜ੍ਹੋ : ਸ਼੍ਰੀਲੰਕਾ 'ਚ ਪੁਲਸ ਨੇ ਪ੍ਰਦਰਸ਼ਨਕਾਰੀਆਂ 'ਤੇ ਚਲਾਈਆਂ ਗੋਲੀਆਂ, 1 ਦੀ ਮੌਤ ਤੇ 12 ਜ਼ਖਮੀ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News