‘ਆਪ’ ਸਰਕਾਰ ਪਾਰਦਰਸ਼ੀ ਤੇ ਜਵਾਬਦੇਹੀ ਵਾਲਾ ਚੰਗਾ ਪ੍ਰਸ਼ਾਸਨ ਕਰਵਾਏਗੀ ਮੁਹੱਈਆ : ਅਮਨ ਅਰੋੜਾ

Friday, Jul 08, 2022 - 06:44 PM (IST)

‘ਆਪ’ ਸਰਕਾਰ ਪਾਰਦਰਸ਼ੀ ਤੇ ਜਵਾਬਦੇਹੀ ਵਾਲਾ ਚੰਗਾ ਪ੍ਰਸ਼ਾਸਨ ਕਰਵਾਏਗੀ ਮੁਹੱਈਆ : ਅਮਨ ਅਰੋੜਾ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸ਼ਹਿਰੀ ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹੀ ਵਾਲੀਆਂ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਸ਼ਹਿਰ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਾਫ਼-ਸੁਥਰੀਆਂ ਤੇ ਸਮਾਂਬੱਧ ਸੇਵਾਵਾਂ ਵੀ ਮੁਹੱਈਆ ਕਰਵਾਏਗੀ। ਇਹ ਵਿਚਾਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਪੁੱਡਾ ਭਵਨ ਵਿਖੇ ਵਿਭਾਗ ਦੀ ਪਲੇਠੀ ਮੀਟਿੰਗ ਦੌਰਾਨ ਸਾਂਝੇ ਕੀਤੇ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਆਉਣ ਵਾਲੇ ਉਲੀਕੇ ਜਾਣ ਵਾਲੇ ਪ੍ਰਾਜੈਕਟਾਂ ਦੀ ਤਰੱਕੀ ਦਾ ਜਾਇਜ਼ਾ ਲੈਂਦਿਆਂ ਅਰੋੜਾ ਨੇ ਅਧਿਕਾਰੀਆਂ ਨੂੰ ਸੂਬੇ ’ਚ ਭਵਿੱਖਮੁਖੀ ਤੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨ ਲਈ ਆਖਿਆ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ’ਚ ਸਾਫ਼-ਸੁਥਰਾ, ਪਾਰਦਰਸ਼ੀ ਤੇ ਜਵਾਬਦੇਹੀ ਵਾਲਾ ਚੰਗਾ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਹ ਖ਼ਬਰ ਵੀ ਪੜ੍ਹੋ : ਗੁਰਦਾਸਪੁਰ ’ਚ ਕਬੱਡੀ ਖਿਡਾਰੀਆਂ ਵਿਚਾਲੇ ਹੋਈ ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਹੋਈ ਫਾਇਰਿੰਗ

ਉਨ੍ਹਾਂ ਅਧਿਕਾਰੀਆਂ ਨੂੰ ਲੋਕਪੱਖੀ ਨੀਤੀਆਂ ਤਿਆਰ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇ ਕਿ ਚੱਲ ਰਹੇ ਪ੍ਰਾਜੈਕਟ ਤੇ ਸਕੀਮਾਂ ਨੂੰ ਤੈਅ ਸਮੇਂ ਮੁਕੰਮਲ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ ’ਚ ਸ਼ਹਿਰੀ ਲੋਕਾਂ ਦੀ ਖੱਜਲ-ਖੁਆਰੀ ਪੂਰਨ ਤੌਰ ’ਤੇ ਬੰਦ ਕੀਤੀ ਜਾਵੇਗੀ ਅਤੇ ਭ੍ਰਿਸ਼ਟਾਚਾਰ ਤੇ ਗ਼ਲਤ ਕੰਮ ਕਰਨ ਵਾਲਿਆਂ ਪ੍ਰਤੀ ਕੋਈ ਲਿਹਾਜ਼ ਨਹੀਂ ਵਰਤਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਵਿਭਾਗ ਦੀ ਸਮਰੱਥਾ ਅਤੇ ਕਮਜ਼ੋਰੀਆਂ ਨੂੰ ਧਿਆਨ ’ਚ ਰੱਖਦਿਆਂ ਵਿਭਾਗ ਦੀ ਕਾਰਜ ਯੋਜਨਾ ਤਿਆਰ ਕਰਨ ਲਈ ਆਖਿਆ। ਅਰੋੜਾ ਨੇ ਕਿਹਾ ਕਿ ਆਉਂਦੇ ਸਮੇਂ ’ਚ ਉਹ ਨਿੱਜੀ ਤੌਰ ’ਤੇ ਵੱਖ-ਵੱਖ ਸ਼ਹਿਰਾਂ ਦੀਆਂ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਅਤੇ ਸ਼ਹਿਰੀ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਇਨ੍ਹਾਂ ਮੀਟਿੰਗਾਂ ਦੌਰਾਨ ਸਾਹਮਣੇ ਆਏ ਸੁਝਾਵਾਂ ਨੂੰ ਅਮਲੀ ਰੂਪ ’ਚ ਲਾਗੂ ਕਰਨ ਲਈ ਯੋਜਨਾਵਾਂ ਤੇ ਨੀਤੀਆਂ ਤਿਆਰ ਕਰਨਗੇ।

ਇਹ ਖ਼ਬਰ ਵੀ ਪੜ੍ਹੋ : ਅਕਾਲੀ ਸਰਕਾਰ ਦੌਰਾਨ ਹੋਈਆਂ ਬੇਅਦਬੀਆਂ, ਕਾਂਗਰਸ ਨੇ ਦੋਸ਼ੀ ਬਚਾਏ, ‘ਆਪ’ ਨੇ ਦਿਵਾਇਆ ਇਨਸਾਫ਼ : ਰਾਘਵ ਚੱਢਾ

ਇਸ ਤੋਂ ਪਹਿਲਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਏ. ਕੇ. ਸਿਨਹਾ ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੁੱਡਾ ਦੇ ਮੁੱਖ ਪ੍ਰਸ਼ਾਸਕ ਤੇ ਟਾਊਨ ਐਂਡ ਕੰਟਰੀ ਪਲਾਨਿੰਗ ਦੇ ਡਾਇਰੈਕਟਰ ਅਰਸ਼ਦੀਪ ਸਿੰਘ ਥਿੰਦ ਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਵੀ ਹਾਜ਼ਰ ਸਨ।

ਇਹ ਖ਼ਬਰ ਵੀ ਪੜ੍ਹੋ : ਅਕਾਲੀ-ਕਾਂਗਰਸ ਸਰਕਾਰਾਂ ਖੇਡ ਰਹੀਆਂ ਸਨ ਫਿਕਸ ਮੈਚ, ਬੇਅਦਬੀ ਮਾਮਲੇ 'ਚ ‘ਆਪ’ ਦਿਵਾ ਰਹੀ ਇਨਸਾਫ਼ : ਚੀਮਾ


author

Manoj

Content Editor

Related News