ਆਮ ਆਦਮੀ ਕਲੀਨਿਕ ਖੋਲ੍ਹਣ ਵਾਲੀ ਸਰਕਾਰ ਨੇ ਨਜ਼ਰ-ਅੰਦਾਜ਼ ਕੀਤੇ 560 ਸਬਸਿਡਰੀ ਸਿਹਤ ਕੇਂਦਰ : ਪ੍ਰਤਾਪ ਬਾਜਵਾ
Saturday, Sep 03, 2022 - 05:08 AM (IST)
ਗੁਰਦਾਸਪੁਰ (ਜੀਤ ਮਠਾਰੂ) : ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਪੰਜਾਬ 'ਚ ਸਿੱਖਿਆ ਤੇ ਸਿਹਤ ਸੇਵਾਵਾਂ ਦੀ ਤਰਸਯੋਗ ਹਾਲਤ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਜਿਹੜੇ ਵਾਅਦੇ ਕਰਕੇ 'ਆਪ' ਦੇ ਕੌਮੀ ਕਨਵੀਨਰ ਨੇ ਲੋਕਾਂ ਨੂੰ ਗੁੰਮਰਾਹ ਕੀਤਾ ਸੀ, ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ 'ਚ ਇਹ ਸਰਕਾਰ ਬੁਰੀ ਤਰ੍ਹਾਂ ਅਸਫਲ ਸਿੱਧ ਹੋਈ ਹੈ। ਬਾਜਵਾ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਪੇਂਡੂ ਖੇਤਰਾਂ 'ਚ ਰਹਿੰਦੀ 63 ਫ਼ੀਸਦੀ ਆਬਾਦੀ ਨੂੰ ਸਿਹਤ ਸਹੂਲਤਾਂ ਦੇਣ ਵਾਲੇ 560 ਪੇਂਡੂ ਸਹਾਇਕ ਸਿਹਤ ਕੇਂਦਰਾਂ (ਐੱਸ.ਐੱਚ.ਸੀ.) ਦੀ ਹਾਲਤ ਬੇਹੱਦ ਤਰਸਯੋਗ ਬਣ ਚੁੱਕੀ ਹੈ।
ਇਹ ਵੀ ਪੜ੍ਹੋ : ਕਸ਼ਮੀਰ 'ਚ ਕੀਤੇ ਜਾ ਰਹੇ ਕਤਲਾਂ ਨੂੰ ਲੈ ਕੇ ਭਾਜਪਾ ਆਗੂ RP ਸਿੰਘ ਦਾ ਬਿਆਨ, ਕਹੀ ਇਹ ਗੱਲ
ਬਾਜਵਾ ਨੇ ਕਿਹਾ ਕਿ ਇਕ ਐੱਸ.ਐੱਚ.ਸੀ. ਕਰੀਬ 6 ਪਿੰਡਾਂ ਦੇ ਗਰੀਬ ਲੋਕਾਂ ਦੀਆਂ ਸਿਹਤ ਸੇਵਾਵਾਂ ਸਬੰਧੀ ਲੋੜਾਂ ਪੂਰੀਆਂ ਕਰਦਾ ਹੈ ਪਰ ਜਦੋਂ ਤੋਂ ਪੰਜਾਬ ਸਰਕਾਰ ਨੇ ਦਿੱਲੀ ਗਵਰਨੈਂਸ ਮਾਡਲ ਦੀ ਨਕਲ ਕਰਨ ਲਈ ਪੰਜਾਬ ਅੰਦਰ ਆਮ ਆਦਮੀ ਕਲੀਨਿਕਾਂ ਨੂੰ ਤਰਜੀਹ ਦੇਣੀ ਸ਼ੁਰੂ ਕੀਤੀ ਹੈ, ਉਸ ਤੋਂ ਬਾਅਦ ਸੂਬੇ ਦੇ ਐੱਸ.ਐੱਚ.ਸੀ. ਦੀ ਹਾਲਤ ਇੰਨੀ ਤਰਸਯੋਗ ਹੋ ਗਈ ਹੈ ਕਿ ਉਨ੍ਹਾਂ 'ਚ ਕੋਈ ਦਵਾਈ ਨਹੀਂ ਮਿਲ ਰਹੀ। ਇੱਥੋਂ ਤੱਕ ਕਿ ਸ਼ੂਗਰ, ਹਾਈਪਰਟੈਂਸ਼ਨ, ਖੰਘ, ਜ਼ੁਕਾਮ, ਫਲੂ ਅਤੇ ਮਲਟੀ ਵਿਟਾਮਿਨ ਦੀਆਂ 40 ਜ਼ਰੂਰੀ ਦਵਾਈਆਂ ਦੀ ਸਪਲਾਈ ਲਈ ਪ੍ਰਤੀ ਸੈਂਟਰ ਦਿੱਤੀ ਜਾਣ ਵਾਲੀ 7-7 ਹਜ਼ਾਰ ਰੁਪਏ ਦੀ ਮਾਮੂਲੀ ਗ੍ਰਾਂਟ ਵੀ ਰੋਕ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਟੀਚਰ ਨੇ ਬੱਚੀ ਦੇ ਥੱਪੜ ਮਾਰ-ਮਾਰ ਮੂੰਹ ਕੀਤਾ ਲਾਲ, ਹਸਪਤਾਲ ਦਾਖਲ, ਮਾਪਿਆਂ ਵੱਲੋਂ ਕਾਰਵਾਈ ਦੀ ਮੰਗ
ਉਨ੍ਹਾਂ ਕਿਹਾ ਕਿ ਸੂਬੇ 'ਚ 100 ਆਮ ਆਦਮੀ ਕਲੀਨਿਕ ਸਥਾਪਤ ਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਦੇ ਦਾਅਵੇ ਕਰ ਰਹੀ ਇਸ ਸਰਕਾਰ ਨੇ 560 ਸਬਸਿਡਰੀ ਸਿਹਤ ਕੇਂਦਰਾਂ ਨੂੰ ਨਜ਼ਰ-ਅੰਦਾਜ਼ ਕਰ ਦਿੱਤਾ ਹੈ, ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ। ਬਾਜਵਾ ਨੇ ਕਿਹਾ ਕਿ ਲੋਕਾਂ ਦੀਆਂ ਅਹਿਮ ਜ਼ਰੂਰਤਾਂ ਨਾਲ ਜੁੜੀਆਂ ਸੇਵਾਵਾਂ ਦੀਆਂ ਗ੍ਰਾਂਟਾਂ ਰੋਕ ਕੇ ਵਿੱਤ ਮੰਤਰੀ ਵਿੱਤੀ ਲਾਭ ਦੇ ਦਾਅਵੇ ਕਰ ਰਹੇ ਹਨ। ਉਨ੍ਹਾਂ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸੂਬੇ ਭਰ ਦੇ ਸਹਾਇਕ ਸਿਹਤ ਕੇਂਦਰਾਂ ਦੀਆਂ ਬਕਾਇਆ ਪਈਆਂ ਗ੍ਰਾਂਟਾਂ ਜਾਰੀ ਕਰਨ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਨੇ PM ਮੋਦੀ ਨੂੰ ਲਿਖੀ ਚਿੱਠੀ, ਘੱਟਗਿਣਤੀ ਦਰਜੇ ਨੂੰ ਲੈ ਕੇ ਕਹੀ ਇਹ ਗੱਲ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।