ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ : ਪ੍ਰਤਾਪ ਬਾਜਵਾ

Monday, Jun 06, 2022 - 10:28 PM (IST)

ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ : ਪ੍ਰਤਾਪ ਬਾਜਵਾ

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦੇ ਕਰਕੇ ਸੱਤਾ ਪ੍ਰਾਪਤ ਕੀਤੀ ਗਈ ਸੀ ਪਰ ਹੁਣ 3 ਮਹੀਨੇ ਬੀਤ ਜਾਣ ਦੇ ਬਾਵਜੂਦ 'ਆਪ' ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਪੰਜਾਬ ਦੇ ਲੋਕ ਆਪਣੇ-ਆਪ ਨੂੰ ਲੁੱਟਿਆ ਮਹਿਸੂਸ ਕਰ ਰਹੇ ਹਨ। ਇਹ ਪ੍ਰਗਟਾਵਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੰਗਰੂਰ ਵਿਖੇ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਵੱਡੀ ਖ਼ਬਰ: ਇਕ ਹੋਰ ਮੁਲਜ਼ਮ ਦੇ ਘਰ ਪੁਲਸ ਨੇ ਮਾਰਿਆ ਛਾਪਾ

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਇਸ ਤਰ੍ਹਾਂ ਡਗਮਗਾ ਗਈ ਹੈ ਕਿ ਲੋਕ ਘਰੋਂ ਨਿਕਲਣ ਸਮੇਂ ਵੀ ਡਰਦੇ ਹਨ। ਆਏ ਦਿਨ ਲੁੱਟਾਂ-ਖੋਹਾਂ, ਕਤਲ ਅਤੇ ਮਾਰ-ਧਾੜ ਦੀਆਂ ਖ਼ਬਰਾਂ ਨੇ ਪੰਜਾਬ ਦੇ ਮਾਹੌਲ ਨੂੰ ਅਸ਼ਾਂਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਾਤਲਾਂ ਤੱਕ ਪੁੱਜਣ ਲਈ ਅੱਜ ਤੱਕ ਪੰਜਾਬ ਸਰਕਾਰ ਕੋਈ ਵੀ ਕਦਮ ਨਹੀਂ ਚੁੱਕ ਸਕੀ। ਪੰਜਾਬ ਸਰਕਾਰ ਨੇ ਇਸ ਕਤਲ ਲਈ ਕਥਿਤ ਤੌਰ 'ਤੇ ਦੋਸ਼ੀ ਪੁਲਸ ਅਧਿਕਾਰੀਆਂ ਦੇ ਖ਼ਿਲਾਫ਼ ਵੀ ਕੋਈ ਕਾਰਵਾਈ ਨਹੀਂ ਕੀਤੀ ਸਗੋਂ ਸਰਕਾਰ ਨੇ ਸਿੱਧੂ ਮੂਸੇਵਾਲਾ ਦੀ ਸਕਿਓਰਿਟੀ ਨੂੰ ਜਨਤਕ ਕਰਕੇ ਵੀ ਕਾਨੂੰਨ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ, ਜਿਸ ਕਰਕੇ ਮੁੱਖ ਮੰਤਰੀ ਸਮੇਤ ਪੁਲਸ ਅਧਿਕਾਰੀਆਂ 'ਤੇ ਵੀ ਮਾਮਲਾ ਦਰਜ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਦਿੱਲੀ 'ਚ ਬੰਦ ਹੋਈ ਮੈਟਰੋ, ਸਟੇਸ਼ਨ 'ਤੇ ਮਚੀ ਹਫੜਾ-ਦਫੜੀ (ਵੀਡੀਓ)

ਬਾਜਵਾ ਨੇ ਕਿਹਾ ਕਿ ਜ਼ਿਮਨੀ ਚੋਣ 'ਚ ਲੋਕ ਸਭਾ ਹਲਕਾ ਸੰਗਰੂਰ ਦੇ ਵਾਸੀ ਪੰਜਾਬ ਸਰਕਾਰ ਦੀਆਂ ਨਾਲਾਇਕੀਆਂ ਦਾ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਆਸਮਾਨ 'ਤੇ ਬਿਠਾਇਆ ਹੈ, ਉਸੇ ਤਰੀਕੇ ਨਾਲ ਹੁਣ ਜ਼ਮੀਨ 'ਤੇ ਵੀ ਲੈ ਆਉਣਗੇ। ਇਸ ਮੌਕੇ ਸਾਬਕਾ ਵਿਧਾਇਕ ਸਿਬੀਆ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ ਦਲਵੀਰ ਸਿੰਘ ਗੋਲਡੀ ਨੂੰ ਸ਼ਾਨਦਾਰ ਜਿੱਤ ਪ੍ਰਾਪਤ ਕਰਾਉਣ ਲਈ ਕਾਂਗਰਸ ਪਾਰਟੀ ਦਿਨ-ਰਾਤ ਇਕ ਕਰ ਦੇਵੇਗੀ।

ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News