ਡੀਏ ਮਾਮਲੇ ''ਚ ਅਦਾਲਤ ਨੂੰ ਗੰਮਰਾਹ ਤੇ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ''ਆਪ'' ਸਰਕਾਰ : ਅਸ਼ਵਨੀ ਸ਼ਰਮਾ

Tuesday, Oct 06, 2026 - 08:32 AM (IST)

ਡੀਏ ਮਾਮਲੇ ''ਚ ਅਦਾਲਤ ਨੂੰ ਗੰਮਰਾਹ ਤੇ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ''ਆਪ'' ਸਰਕਾਰ : ਅਸ਼ਵਨੀ ਸ਼ਰਮਾ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਹਿੰਗਾਈ ਭੱਤੇ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਅਦਾਲਤ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਲੱਖਾਂ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ਹੈ। ਪੰਜਾਬ ਭਾਜਪਾ ਸੂਬਾ ਸਰਕਾਰ ਦੇ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਮੁਲਾਜ਼ਮਾਂ ਦੇ ਨਾਲ ਖੜ੍ਹੀ ਹੈ ਅਤੇ 10 ਅਕਤੂਬਰ ਨੂੰ ਸੰਗਰੂਰ ਵਿੱਚ ਹੋਣ ਵਾਲੀ ਉਨ੍ਹਾਂ ਦੀ ਰੈਲੀ ਦਾ ਸਮਰਥਨ ਕਰਦੀ ਹੈ। 

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਹੱਕ ਦੇਣ ਦੀ ਬਜਾਏ ਮਾਮਲੇ ਨੂੰ ਅਦਾਲਤਾਂ ਵਿੱਚ ਉਲਝਾ ਰਹੀ ਹੈ।ਦਰਅਸਲ ਸੋਮਵਾਰ ਨੂੰ ਡੀਏ ਮਾਮਲੇ ਦੀ ਸੁਣਵਾਈ ਦੌਰਾਨ ਪੇਸ਼ ਹੋਏ ਪੰਜਾਬ ਦੇ ਪ੍ਰਮੁੱਖ ਸਕੱਤਰ ਕੈਪ ਸਿਨਹਾ ਨੂੰ ਹਾਈਕੋਰਟ ਨੇ ਪੁੱਛਿਆ ਕਿ ਉਨ੍ਹਾਂ 3 ਅਗਸਤ ਦੇ ਹਾਈਕੋਰਟ ਦੇ 15 ਦਿਨਾਂ ਵਿੱਚ ਡੀਏ ਦੇਣ ਦਾ ਕੰਪਲਾਇਸ ਹਲਫਨਾਮਾ ਦਾਇਰ ਨਹੀਂ ਕੀਤਾ। ਪੰਜਾਬ ਸਰਕਾਰ ਵਲੋਂ ਜਦੋਂ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਚ ਐੱਸਐੱਲਪੀ ਦਾਇਰ ਕਰਨ ਦੀ ਦਲੀਲ ਦਿੱਤੀ ਗਈ ਤਾਂ ਅਦਾਲਤ ਨੇ ਕਿਹਾ ਕਿ ਉਸ ਦੀਆਂ ਤੁਰੱਟੀਆਂ ਦੂਰ ਕਰਨ ਦੀ ਕਾਰਵਾਈ ਕਿਉਂ ਨਹੀਂ ਹੋ ਰਹੀ। ਪੰਜਾਬ ਸਰਕਾਰ ਨੂੰ ਪਿਛਲ਼ੀ ਪੇਸ਼ੀ ਦੌਰਾਨ ਐੱਸਐੱਲਪੀ ਦੀਆਂ ਤਰੁੱਟੀਆਂ ਠੀਕ ਕਰਨ ਲਈ ਕਿਹਾ ਗਿਆ ਸੀ, ਉਸ ਉੱਤੇ ਅਮਲ ਕਿਉਂ ਨਹੀਂ ਹੋਇਆ।

ਇਹ ਵੀ ਪੜ੍ਹੋ : ਲੁਧਿਆਣਾ 'ਚ ਸਾਬਕਾ ਡਿਪਟੀ ਡਾਇਰੈਕਟਰ 'ਤੇ ਜਾਨਲੇਵਾ ਹਮਲਾ! ਨਕਦੀ ਤੇ ਮੋਬਾਈਲ ਲੁੱਟਿਆ

ਅਦਾਲਤ ਨੇ ਪੰਜਾਬ ਸਰਕਾਰ ਨੂੰ ਝਾੜ ਪਾਉਂਦਿਆਂ ਕਿਹਾ ਕਿ ਹਾਈਕੋਰਟ ਨੇ ਸੁਪਰੀਮ ਕੋਰਟ ਤੋਂ ਸਾਰਾ ਰਿਕਾਰਡ ਮੰਗ ਲਿਆ ਹੈ, ਜਿਸ ਤੋਂ ਪਤਾ ਲੱਗੇ ਜਾਵੇਗਾ ਕਿ ਤੁਸੀਂ ਇਸ ਮਾਮਲੇ ਵਿੱਚ ਕੀ ਕਰ ਰਹੇ ਹੋ। ਅਦਾਲਤ ਨੇ ਪੰਜਾਬ ਦੇ ਚੀਫ ਸੈਕਟਰੀ ਨੂੰ ਕੱਲ੍ਹ ਫੇਰ ਪੇਸ਼ ਹੋ ਕੇ ਜਵਾਬ ਦਾਖਲ ਕਰਨ ਲਈ ਕਿਹਾ ਤੇ ਨਾਲ ਹੀ ਪੁੱਛਿਆ ਕਿ ਤੁਹਾਡੇ ਖਿਲਾਫ਼ ਅਦਾਲਤੀ ਮਾਨਹਾਨੀ ਦਾ ਕੇਸ ਕਿਉਂ ਨਾ ਚੱਲੇ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਅਦਾਲਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦੀ ਰਹੀ ਹੈ, ਪਰ ਹੁਣ ਇਹ ਚਾਲਬਾਜ਼ੀ ਹੋਰ ਨਹੀਂ ਚੱਲਣੀ। ਉਨ੍ਹਾਂ ਕਿਹਾ ਕਿ ਭਾਜਪਾ ਮੁਲਾਜ਼ਮ ਸੰਘਰਸ਼ ਦੀ ਹਮਾਇਤ ਕਰਦੀ ਹੈ ਅਤੇ 10 ਅਕਤੂਬਰ ਦੀ ਸੰਗਰੂਰ ਰੈਲੀ ਦਾ ਵੀ ਸਮਰਥਨ ਕਰਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News