''ਆਪ'' ਸਰਕਾਰ ਨੇ ਇਕ ਵਾਰ ਫਿਰ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ : ਪ੍ਰਤਾਪ ਬਾਜਵਾ
Monday, Mar 09, 2026 - 09:10 PM (IST)
ਵੈੱਬ ਡੈਸਕ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਾਹਨੂੰਵਾਨ (ਕਾਦੀਆਂ ਵਿਧਾਨ ਸਭਾ ਹਲਕੇ) ਵਿੱਚ ਕਿਸਾਨਾਂ 'ਤੇ ਹੋਏ ਪੁਲਸ ਐਕਸ਼ਨ ਦੀ ਸਖ਼ਤ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇੱਕ ਵਾਰ ਫਿਰ ‘ਕਿਸਾਨ ਵਿਰੋਧੀ’ ਕਰਾਰ ਦਿੱਤਾ ਹੈ।
ਬਾਜਵਾ ਨੇ ਦੋਸ਼ ਲਾਇਆ ਕਿ ਜਦੋਂ ਕਿਸਾਨ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵੱਲ ਵਧ ਰਹੇ ਸਨ ਤਾਂ ਉਨ੍ਹਾਂ 'ਤੇ ਲਾਠੀਚਾਰਜ ਕੀਤਾ ਗਿਆ, ਉਨ੍ਹਾਂ ਨੂੰ ਕੁੱਟਿਆ ਗਿਆ ਅਤੇ ਇੱਥੋਂ ਤੱਕ ਕਿ ਉਨ੍ਹਾਂ ਦੀਆਂ ਪੱਗਾਂ ਤੱਕ ਉਤਾਰ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਦੇਸ਼ ਦੇ ‘ਅੰਨਦਾਤੇ’ ਦਾ ਅਪਮਾਨ ਕਰਕੇ ਸਰਕਾਰ ਨੇ ਦਿਖਾ ਦਿੱਤਾ ਹੈ ਕਿ ਉਹ ਕਿੰਨੀ ਨੀਵੀਂ ਪੱਧਰ 'ਤੇ ਡਿੱਗ ਚੁੱਕੀ ਹੈ। ਬਾਜਵਾ ਨੇ ਮੁੱਖ ਮੰਤਰੀ ਨੂੰ ਸਿੱਧੀ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਸ ਵਿਵਹਾਰ ਨੂੰ ਕਦੇ ਨਹੀਂ ਭੁੱਲਣਗੇ ਅਤੇ ਨਾ ਹੀ ਉਨ੍ਹਾਂ ਨੂੰ ਮਾਫ਼ ਕਰਨਗੇ।
The @AAPPunjab government has once again proved today that this government is anti-farmer.
— Partap Singh Bajwa (@Partap_Sbajwa) March 9, 2026
In Kahnuwan (Qadian assembly), farmers who were heading towards @BhagwantMann’s rally to express their legitimate demands were lathi-charged, beaten, and even had their turbans removed.… pic.twitter.com/uWHR0NqhQH
ਇਸ ਦੌਰਾਨ ਬਾਜਵਾ ਵੱਲੋਂ ਨਾਲ ਸ਼ੇਅਰ ਕੀਤੀ ਵੀਡੀਓ ਵਿਚ ਦਿਖਾਈ ਦੇ ਰਿਹਾ ਹੈ ਕਿ ਪੁਲਸ ਵੱਲੋਂ ਕਿਸਾਨ ਆਗੂਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਕਿਸਾਨਾਂ ਅਤੇ ਬੀਬੀਆਂ ਦੀ ਵੱਡੀ ਗਿਣਤੀ ਨੇ ਆਪਣੇ ਆਗੂਆਂ ਨੂੰ ਛੁਡਾਉਣ ਲਈ ਪੁਲਸ ਦਾ ਡਟ ਕੇ ਵਿਰੋਧ ਕੀਤਾ। ਕਿਸਾਨ ਆਗੂਆਂ ਨੇ ਪ੍ਰਸ਼ਾਸਨ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਉਨ੍ਹਾਂ ਨੇ ਕੋਈ ਰਸਤਾ ਬਲੌਕ ਨਹੀਂ ਕੀਤਾ ਸੀ, ਸਗੋਂ ਪ੍ਰਸ਼ਾਸਨ ਨੇ ਖੁਦ ਨਾਕੇ ਲਗਾ ਕੇ ਰਸਤੇ ਰੋਕੇ ਹੋਏ ਸਨ। ਉਨ੍ਹਾਂ ਇਹ ਵੀ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਦੇ ਆਉਣ 'ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ, ਜਦਕਿ ਇਲਾਕੇ ਦੀਆਂ ਸੜਕਾਂ ਦੀ ਹਾਲਤ ਇੰਨੀ ਖ਼ਰਾਬ ਹੈ ਕਿ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
