LPU ''ਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਲਈ ''ਆਪ'' ਸਰਕਾਰ ਜ਼ਿੰਮੇਵਾਰ : ਅਨਿਲ ਸਰੀਨ

Tuesday, Sep 29, 2026 - 09:00 AM (IST)

LPU ''ਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਲਈ ''ਆਪ'' ਸਰਕਾਰ ਜ਼ਿੰਮੇਵਾਰ : ਅਨਿਲ ਸਰੀਨ

ਚੰਡੀਗੜ੍ਹ (ਅੰਕੁਰ) : ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ’ਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਕਰਦਿਆਂ ਇਨ੍ਹਾਂ ਘਟਨਾਵਾਂ ਲਈ ਪੰਜਾਬ ਸਰਕਾਰ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਹਥਿਆਰਾਂ ਸਮੇਤ ਬਾਹਰੋਂ ਆਏ ਲੋਕਾਂ ਨੇ ਯੂਨੀਵਰਸਿਟੀ ਅੰਦਰ ਜਾ ਕੇ ਕੁੜੀਆਂ ਦੇ ਹੋਸਟਲਾਂ ’ਚ ਦਾਖ਼ਲ ਹੋਣ ਦੀ ਕੋਸ਼ਿਸ ਕੀਤੀ ਤੇ ਬਦਤਮੀਜ਼ੀ ਕੀਤੀ । ਉਨ੍ਹਾਂ ਸਵਾਲ ਕੀਤਾ ਕਿ ਇਹ ਲੋਕ ਕੌਣ ਸਨ, ਜਿਨ੍ਹਾਂ ਨੇ ਪੁਲਸ ਦੀ ਮੌਜੂਦਗੀ ’ਚ ਯੂਨੀਵਰਸਿਟੀ ’ਚ ਭੰਨ-ਤੋੜ ਕਰ ਕੇ ਅਗਜ਼ਨੀ ਕੀਤੀ।

ਇਹ ਵੀ ਪੜ੍ਹੋ : ਸੀ. ਆਈ. ਏ. ਸਟਾਫ਼ ਵੱਲੋਂ 32 ਬੋਰ ਪਿਸਟਲ ਸਮੇਤ ਮੁਲਜ਼ਮ ਗ੍ਰਿਫ਼ਤਾਰ

ਉਨ੍ਹਾਂ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਖੜ੍ਹੇ ਕਰਦਿਆ ਕਿਹਾ ਕਿ ਕਿਸ ਤਰੀਕੇ ਨਾਲ ਬਾਹਰੋਂ ਆਏ ਲੋਕ ਯੂਨੀਵਰਸਿਟੀ ਨੂੰ ਅੱਗ ਲਾ ਕੇ ਚਲੇ ਗਏ ਤੇ ਪੰਜਾਬ ਪੁਲਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News