'ਆਪ' ਸਰਕਾਰ ਦੇ ਨਸ਼ਾ ਮੁਕਤ ਪੰਜਾਬ ਦੇ ਦਾਅਵੇ ਪੂਰੀ ਤਰ੍ਹਾਂ ਬੇਨਕਾਬ : ਪ੍ਰਤਾਪ ਸਿੰਘ ਬਾਜਵਾ
Thursday, Mar 19, 2026 - 09:10 PM (IST)
ਵੈੱਬ ਡੈਸਕ : ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਨਸ਼ਾ ਤਸਕਰੀ ਦੇ ਮਾਮਲੇ 'ਚ ਆਮ ਆਦਮੀ ਪਾਰਟੀ (AAP) ਦੀ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਬਾਜਵਾ ਨੇ ਮਜੀਠਾ ਤੋਂ 'ਆਪ' ਨਾਲ ਸਬੰਧਤ ਇੱਕ ਸਰਪੰਚ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੂਬਾ ਸਰਕਾਰ ਦੇ ਨਸ਼ਾ ਵਿਰੋਧੀ ਦਾਅਵਿਆਂ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਮਜੀਠਾ ਤੋਂ 'ਆਪ' ਨਾਲ ਸਬੰਧਤ ਸਰਪੰਚ ਲਵਪ੍ਰੀਤ ਸਿੰਘ ਨੂੰ 4.5 ਕਿਲੋ ਤੋਂ ਵੱਧ ਹੈਰੋਇਨ, ਇੱਕ ਹਥਿਆਰ ਅਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਇਸ ਘਟਨਾ ਨੂੰ ਸਰਕਾਰ ਲਈ ਸ਼ਰਮਨਾਕ ਦੱਸਦਿਆਂ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਨੁਮਾਇੰਦਿਆਂ ਦੀ ਨਸ਼ਾ ਤਸਕਰੀ 'ਚ ਸ਼ਮੂਲੀਅਤ ਚਿੰਤਾ ਦਾ ਵਿਸ਼ਾ ਹੈ।
Another @AAPPunjab-linked Sarpanch from Majitha, Lovepreet Singh, has been arrested with over 4.5 kg heroin along with a weapon and cartridges.
— Partap Singh Bajwa (@Partap_Sbajwa) March 19, 2026
This comes after a similar case in Tarn Taran where 18 kg heroin haul was recovered from an AAP Sarpanch, making the pattern hard to… pic.twitter.com/pV1flwSHua
ਬਾਜਵਾ ਨੇ ਇਸ ਘਟਨਾ ਦੀ ਤੁਲਨਾ ਤਰਨਤਾਰਨ ਦੇ ਇੱਕ ਪੁਰਾਣੇ ਮਾਮਲੇ ਨਾਲ ਕੀਤੀ, ਜਿੱਥੇ ਇੱਕ ਹੋਰ 'ਆਪ' ਸਰਪੰਚ ਕੋਲੋਂ 18 ਕਿਲੋ ਹੈਰੋਇਨ ਬਰਾਮਦ ਹੋਈ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਦੇ ਲਗਾਤਾਰ ਵਾਪਰਨ ਨਾਲ ਇੱਕ ਅਜਿਹਾ ਪੈਟਰਨ ਸਾਹਮਣੇ ਆ ਰਿਹਾ ਹੈ ਜਿਸ ਨੂੰ ਨਜ਼ਰਅੰਦਾਜ਼ ਕਰਨਾ ਮੁਸ਼ਕਲ ਹੈ।
ਵਿਰੋਧੀ ਧਿਰ ਦੇ ਨੇਤਾ ਨੇ ਦੋਸ਼ ਲਾਇਆ ਕਿ ਪੁਲਸ ਪ੍ਰਸ਼ਾਸਨ ਕਥਿਤ ਤੌਰ 'ਤੇ ਮੁਲਜ਼ਮਾਂ ਦੇ ਪ੍ਰਭਾਵ ਹੇਠ ਕੰਮ ਕਰ ਰਿਹਾ ਹੈ, ਜੋ ਕਿ ਬਹੁਤ ਹੀ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ 'ਆਪ' ਦੇ ਨਸ਼ਾ ਮੁਕਤ ਪੰਜਾਬ ਦੇ ਦਾਅਵੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੇ ਹਨ। ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਹੈ ਕਿ ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੂੰ ਇਸ ਪੂਰੇ ਨੈਕਸਸ ਅਤੇ ਇਸ ਪਿੱਛੇ ਮੌਜੂਦ ਸਿਆਸੀ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕਰਨੀ ਚਾਹੀਦੀ ਹੈ ਤਾਂ ਜੋ ਵੱਡੇ ਮਗਰਮੱਛਾਂ ਨੂੰ ਫੜਿਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
