ਸਾਈਬਰ ਸੁਰੱਖਿਆ ਨੂੰ ਮਜ਼ਬੂਤ ਕਰ ‘ਆਪ’ ਸਰਕਾਰ ਆਨਲਾਈਨ ਧੋਖਾਧੜੀ ਨਾਲ ਨਜਿੱਠੇਗੀ : ਚੀਮਾ

Thursday, Nov 10, 2022 - 04:55 AM (IST)

ਸਾਈਬਰ ਸੁਰੱਖਿਆ ਨੂੰ ਮਜ਼ਬੂਤ ਕਰ ‘ਆਪ’ ਸਰਕਾਰ ਆਨਲਾਈਨ ਧੋਖਾਧੜੀ ਨਾਲ ਨਜਿੱਠੇਗੀ : ਚੀਮਾ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਆਨਲਾਈਨ ਧੋਖਾਧੜੀ ਤੋਂ ਬਚਾਉਣ ਲਈ ਨਵੀਨਤਮ ਸਾਈਬਰ ਸੁਰੱਖਿਆ ਉਪਾਵਾਂ ਦੀ ਮਦਦ ਨਾਲ ਸਾਈਬਰ ਸੁਰੱਖਿਆ ਪਹਿਲਕਦਮੀਆਂ ਨੂੰ ਮਜ਼ਬੂਤ ਕਰੇਗੀ। ਟੀ. ਏ. ਸੀ. ਸਕਿਓਰਿਟੀਜ਼ ਦੇ ਸੰਸਥਾਪਕ ਅਤੇ ਸੀ.ਈ.ਓ. ਨੌਜਵਾਨ ਉਦਯੋਗਪਤੀ ਤ੍ਰਿਸ਼ਨੀਤ ਅਰੋੜਾ, ਜੋ ਇਥੇ ਹਰਪਾਲ ਸਿੰਘ ਚੀਮਾ ਦੀ ਸਰਕਾਰੀ ਰਿਹਾਇਸ਼ ’ਤੇ ਉਨ੍ਹਾਂ ਨੂੰ ਮਿਲਣ ਪਹੁੰਚੇ, ਨਾਲ ਮੁਲਾਕਾਤ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਈਬਰ ਧੋਖਾਧੜੀਆਂ ਨਾਲ ਸਖਤੀ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਨੇ SHO ਤੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਆਪਣੀਆਂ ਵੱਖ-ਵੱਖ ਸੇਵਾਵਾਂ ਦੇ ਆਨਲਾਈਨ ਭੁਗਤਾਨ ਲਈ ਆਧੁਨਿਕ ਸਾਈਬਰ ਸੁਰੱਖਿਆ ਉਪਾਅ ਵਰਤੇ ਗਏ ਹਨ। ਤ੍ਰਿਸ਼ਨੀਤ ਅਰੋੜਾ ਨੇ ਪੰਜਾਬ ਸਰਕਾਰ ਵੱਲੋਂ ਵਰਤੇ ਜਾ ਰਹੇ ਸਾਈਬਰ ਸੁਰੱਖਿਆ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਈਬਰ ਸੁਰੱਖਿਆ ਪ੍ਰਤੀ ਸਰਕਾਰ ਦੀ ਗੰਭੀਰਤਾ ਸਮੇਂ ਦੀ ਲੋੜ ਹੈ। ਉਨ੍ਹਾਂ ਇਸ ਦਿਸ਼ਾ ’ਚ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਕਈ ਸਾਈਬਰ ਟੂਲਜ਼ ਅਤੇ ਉਪਾਅ ਵੀ ਸੁਝਾਏ। ਉਨ੍ਹਾਂ ਕਿਹਾ ਕਿ ਸਾਈਬਰ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਨਾਲ ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ’ਚ ਵੀ ਫਾਇਦਾ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ : ਕੈਬਨਿਟ ਮੰਤਰੀ ਹਰਭਜਨ ਸਿੰਘ ਨੂੰ ਹੋਇਆ ਡੇਂਗੂ, ਹਸਪਤਾਲ ’ਚ ਦਾਖ਼ਲ 

ਚੀਮਾ ਨੇ ਸਾਈਬਰ ਸੁਰੱਖਿਆ ਬਾਰੇ ਅਰੋੜਾ ਦੇ ਸੁਝਾਵਾਂ ਦਾ ਨੋਟਿਸ ਲਿਆ ਅਤੇ ਉਨ੍ਹਾਂ ਨੂੰ ਇਸ ਮੁੱਦੇ ’ਤੇ ਹੋਰ ਵਿਚਾਰ-ਵਟਾਂਦਰੇ ਲਈ ਸੰਪਰਕ ’ਚ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਈਬਰ ਧੋਖਾਧੜੀ ’ਤੇ ਨਕੇਲ ਕੱਸਣ ਲਈ ਨੌਜਵਾਨ ਉੱਦਮੀਆਂ ਦੇ ਸੁਝਾਵਾਂ ਦਾ ਪੰਜਾਬ ਸਰਕਾਰ ਸੁਆਗਤ ਕਰਦੀ ਹੈ। ਵਿੱਤ ਮੰਤਰੀ ਨੇ ਅਰੋੜਾ ਨੂੰ ਸੂਬੇ ਦੀ ਭਲਾਈ ਲਈ ਆਪਣਾ ਬਣਦਾ ਯੋਗਦਾਨ ਪਾਉਣ ਲਈ ਕਿਹਾ ਅਤੇ ਕਿਹਾ ਕਿ ਉਨ੍ਹਾਂ ਵਰਗੇ ਨੌਜਵਾਨ ਉੱਦਮੀ ਦੇਸ਼ ਦੇ ਨੌਜਵਾਨਾਂ ਲਈ ਇਕ ਪ੍ਰੇਰਣਾ ਦਾ ਕੰਮ ਕਰਦੇ ਹਨ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਨੇ SHO ਤੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ


author

Manoj

Content Editor

Related News