ਬੇਅਦਬੀ ਦੇ ਦੋਸ਼ੀਆਂ ਲਈ ਉਮਰਕੈਦ ਯਕੀਨੀ ਨਾ ਬਣਾਉਣ ਕਾਰਨ ‘ਆਪ’ ਸਰਕਾਰ ਹੋਈ ਬੇਨਕਾਬ : ਮਨਜਿੰਦਰ ਸਿਰਸਾ

Thursday, Jul 07, 2022 - 11:40 PM (IST)

ਚੰਡੀਗੜ੍ਹ (ਬਿਊਰੋ) : ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਬੇਅਦਬੀ ਦੇ ਦੋਸ਼ੀਆਂ ਲਈ ਉਮਰਕੈਦ ਦੀ ਸਜ਼ਾ ਯਕੀਨੀ ਨਾ ਬਣਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਬੇਅਦਬੀ ਦੇ ਮਾਮਲੇ ਵਿਚ ‘ਆਪ’ ਆਗੂ ਨਿਗੂਣੀ ਸਜ਼ਾ ਮਿਲਣ ’ਤੇ ਆਪਣੀ ਪਿੱਠ ਥਾਪੜ ਰਹੇ ਹਨ, ਜਦਕਿ ਕਾਲਾ ਹਿਰਨ ਮਾਰਨ ਲਈ 5 ਸਾਲ ਦੀ ਸਜ਼ਾ ਹੁੰਦੀ ਹੈ।

ਇਹ ਖ਼ਬਰ ਵੀ ਪੜ੍ਹੋ : ਅਕਾਲੀ ਸਰਕਾਰ ਦੌਰਾਨ ਹੋਈਆਂ ਬੇਅਦਬੀਆਂ, ਕਾਂਗਰਸ ਨੇ ਦੋਸ਼ੀ ਬਚਾਏ, ‘ਆਪ’ ਨੇ ਦਿਵਾਇਆ ਇਨਸਾਫ਼ : ਰਾਘਵ ਚੱਢਾ

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਹੈਰਾਨ ਕਿ ‘ਆਪ’ ਦੇ ਐੱਮ. ਪੀ. ਰਾਘਵ ਚੱਢਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ 3 ਸਾਲ ਦੀ ਸਜ਼ਾ ਮਿਲਣ ’ਤੇ ਆਪਣੀ ਪਿੱਠ ਥਾਪੜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਲੇ ਹਿਰਨ ਨੂੰ ਮਾਰਨ ਦੇ ਮਾਮਲੇ ਵਿਚ 5 ਸਾਲ ਦੀ ਸਜ਼ਾ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨੇ ‘ਆਪ’ ਦੀ ਪੰਜਾਬ ਸਰਕਾਰ ਦਾ ਅਸਲ ਚਿਹਰਾ ਬੇਨਕਾਬ ਕਰ ਦਿੱਤਾ ਹੈ ਕਿ ਇਹ ਸਰਕਾਰ ਬੇਅਦਬੀ ਮਾਮਲਿਆਂ ’ਚ ਸ਼ਾਮਲ ਬਾਬਿਆਂ ਦੇ ਸ਼ਰਧਾਲੂਆਂ ਨੂੰ ਬਚਾਉਣ ਲਈ ਕੰਮ ਕਰ ਰਹੀ ਹੈ, ਜੋ ਬਹੁਤ ਸ਼ਰਮਨਾਕ ਹੈ।

ਇਹ ਖ਼ਬਰ ਵੀ ਪੜ੍ਹੋ : ਅਕਾਲੀ-ਕਾਂਗਰਸ ਸਰਕਾਰਾਂ ਖੇਡ ਰਹੀਆਂ ਸਨ ਫਿਕਸ ਮੈਚ, ਬੇਅਦਬੀ ਮਾਮਲੇ 'ਚ ‘ਆਪ’ ਦਿਵਾ ਰਹੀ ਇਨਸਾਫ਼ : ਚੀਮਾ

ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਚੇਤੇ ਕਰਵਾਇਆ ਕਿ ਪੰਜਾਬ ਵਿਧਾਨ ਸਭਾ ਪਹਿਲਾਂ ਹੀ ਇੰਡੀਅਨ ਪੀਨਲ ਕੋਡ ਅਤੇ ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ ’ਚ ਸੋਧ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਸਜ਼ਾ ਉਮਰ ਕੈਦ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ‘ਆਪ’ ਸਰਕਾਰ ਨੇ ਉਮਰਕੈਦ ਦੀ ਸਜ਼ਾ ਲਈ ਅਦਾਲਤ ’ਚ ਦਲੀਲਾਂ ਨਹੀਂ ਦਿੱਤੀਆਂ ਤੇ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਿਰਫ 3 ਸਾਲ ਦੀ ਕੈਦ ਹੋਣ ’ਤੇ ਖੁਸ਼ੀਆਂ ਮਨਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ‘ਆਪ’ ਸਰਕਾਰ ਬੇਅਦਬੀ ਦੇ ਦੋਸ਼ੀਆਂ ਨਾਲ ਮਿਲੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਹਰ ਕੋਈ ਜਾਣਦਾ ਹੈ ਕਿ ਸਿੱਖ ਜਥੇਬੰਦੀਆਂ ਇਨ੍ਹਾਂ ਕੇਸਾਂ ਦੀ ਲੜਾਈ ਬੜੀ ਸ਼ਿੱਦਤ ਤੇ ਰੋਹ ਨਾਲ ਲੜ ਰਹੀਆਂ ਸਨ ਪਰ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ’ਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵਤੀਰੇ ਤੋਂ ਹੈਰਾਨ ਹਨ।

ਇਹ ਖ਼ਬਰ ਵੀ ਪੜ੍ਹੋ : ਗੁਰਦਾਸਪੁਰ ’ਚ ਕਬੱਡੀ ਖਿਡਾਰੀਆਂ ਵਿਚਾਲੇ ਹੋਈ ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਹੋਈ ਫਾਇਰਿੰਗ


Manoj

Content Editor

Related News