PU ਦੇ ਮਾਮਲੇ ’ਚ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ’ਚ ਨਾਕਾਮ ਰਹੀ ‘ਆਪ’ ਸਰਕਾਰ : ਸੁਖਬੀਰ ਬਾਦਲ

05/24/2022 11:46:11 PM

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਮਾਮਲੇ ’ਚ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਨਾਕਾਮ ਰਹਿਣ ਅਤੇ ਮਾਮਲਾ ਸਹੀ ਢੰਗ ਨਾਲ ਕੇਂਦਰ ਸਰਕਾਰ ਕੋਲ ਪੇਸ਼ ਕਰਨ ਤੇ ਸਹੀ ਤਰੀਕੇ ਨਾਲ ਮਾਮਲਾ ਚੁੱਕਣ ’ਚ ਨਾਕਾਮ ਰਹਿਣ ਦੀ ਨਿਖੇਧੀ ਕੀਤੀ। ਇਥੇ ਜਾਰੀ ਕੀਤੇ ਇਕ ਬਿਆਨ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬੀਆਂ ਦੇ ਮਾਣ-ਸਨਮਾਨ ਦਾ ਪ੍ਰਤੀਕ ਹੈ ਤੇ ਪੰਜਾਬੀ ਨਹੀਂ ਚਾਹੁੰਦੇ ਕਿ ਇਸ ਦੇ ਵਿਲੱਖਣ ਚਰਿੱਤਰ ਨਾਲ ਕੋਈ ਛੇੜਛਾੜ ਕੀਤੀ ਜਾਵੇ ਪਰ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸਹੀ ਤਰੀਕੇ ਨਾਲ ਸੂਬੇ ਦੇ ਸਟੈਂਡ ਦੀ ਪੈਰਵੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਸ ਕਾਰਨ ਪੰਜਾਬ ਦੇ ਕੇਸ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮਾਮਲੇ ਦਾ ਤੁਰੰਤ ਨੋਟਿਸ ਲੈਣਾ ਚਾਹੀਦਾ ਹੈ ਅਤੇ ਨਾ ਸਿਰਫ ਸੂਬੇ ਦਾ ਕੇਂਦਰ ਸਰਕਾਰ ਕੋਲ ਰੱਖਣਾ ਚਾਹੀਦਾ ਹੈ ਬਲਕਿ ਇਹ ਅਦਾਲਤ ’ਚ ਵੀ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੇ ਅਮੀਰ ਸੱਭਿਆਚਾਰ ਦੀ ਪ੍ਰਤੀਕ ਹੈ ਤੇ ਇਸ ਦੇ ਅਧਿਕਾਰ ਖੇਤਰ ’ਚ ਕੇਂਦਰ ਵੱਲੋਂ ਛੇੜਛਾੜ ਕਰਨਾ ਸੂਬੇ ਤੇ ਇਸ ਦੇ ਲੋਕਾਂ ਦੇ ਖ਼ਿਲਾਫ਼ ਹੋਵੇਗਾ।

ਇਹ ਵੀ ਪੜ੍ਹੋ : ਦੁੱਧ ਉਤਪਾਦਕਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਮੁੜ ਵਧਾਈਆਂ ਖ਼ਰੀਦ ਕੀਮਤਾਂ

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਮਾਮਲੇ ਨੂੰ ਹਲਕੇ ’ਚ ਨਹੀਂ ਲੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ’ਚ ਪੰਜਾਬ ਯੂਨੀਵਰਸਿਟੀ ਤੋਂ ਪੰਜਾਬ ਦਾ ਕੰਟਰੋਲ ਖਤਮ ਕਰਨ ਵਾਸਤੇ ਅਨੇਕਾਂ ਸਾਜ਼ਿਸ਼ਾਂ ਰਚੀਆਂ ਗਈਆਂ। ਉਨ੍ਹਾਂ ਕਿਹਾ ਕਿ ਉਹ ਮਾਣ ਨਾਲ ਕਹਿ ਸਕਦੇ ਹਨ ਕਿ ਅਕਾਲੀ ਦਲ ਨੇ ਹਮੇਸ਼ਾ ਅੱਗੇ ਹੋ ਕੇ ਲੜਾਈ ਲੜੀ ਤਾਂ ਜੋ ਯੂਨੀਵਰਸਿਟੀ ਦੇ ਵਿਲੱਖਣ ਚਰਿੱਤਰ ਨਾਲ ਛੇੜਛਾੜ ਨਾ ਹੋ ਸਕੇ। ਉਨ੍ਹਾਂ ਨੇ ਪ੍ਰਸ਼ਾਸਕੀ ਸੁਧਾਰ ਦੇ ਨਾਂ ’ਤੇ ਕਮੇਟੀ ਬਣਾ ਕੇ ਯੂਨੀਵਰਸਿਟੀ ਦੇ ਅਧਿਕਾਰ ਖੇਤਰ ’ਚ ਤਬਦੀਲੀ ਕਰਨ ਅਤੇ ਯੂਨੀਵਰਸਿਟੀ ਦੀ ਸਿੰਡੀਕੇਟ ਲਈ ਚੁਣੇ ਹੋਏ ਪ੍ਰਤੀਨਿਧਾਂ ਦੀ ਥਾਂ ’ਤੇ ਐਕਸ ਆਫੀਸ਼ੀਓ ਤੇ ਨਾਮਜ਼ਦ ਮੈਂਬਰਾਂ ਦੀ ਸਿਫਾਰਿਸ਼ ਨਾਲ ਸੰਸਥਾ ’ਚੋਂ ਪੰਜਾਬੀਆਂ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਦਾ ਹਵਾਲਾ ਵੀ ਦਿੱਤਾ।

ਇਹ ਵੀ ਪੜ੍ਹੋ : ਸਾਬਕਾ ਸਿਹਤ ਮੰਤਰੀ ਸਿੰਗਲਾ ਮੋਹਾਲੀ ਅਦਾਲਤ ’ਚ ਪੇਸ਼, 3 ਦਿਨਾ ਰਿਮਾਂਡ ’ਤੇ ਭੇਜਿਆ

ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਇਹ ਸਾਜ਼ਿਸ਼ ਤੇ ਹੋਰ ਸਾਜ਼ਿਸ਼ਾਂ, ਜੋ ਯੂਨੀਵਰਸਿਟੀ ’ਤੇ ਪੰਜਾਬ ਦਾ ਹੱਕ ਖੋਹਣ ਲਈ ਰਚੀਆਂ ਗਈਆਂ, ਅਸਫਲ ਬਣਾ ਦਿੱਤੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਪੰਜਾਬ ਯੂਨੀਵਰਸਿਟੀ ਸੂਬੇ ਦੇ ਲੋਕਾਂ ਦੀ ਖੇਤਰੀ ਇੱਛਾਵਾਂ ਦੇ ਸੰਘਵਾਦ ਦੇ ਸਿਧਾਂਤਾਂ ਦੀ ਪ੍ਰਤੀਕ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਇਸ ਗੱਲ ਦਾ ਨੋਟਿਸ ਲੈਣ ਕਿ ਯੂਨੀਵਰਸਿਟੀ ਸਥਾਪਿਤ ਕਰਨ ਦਾ ਮਕਸਦ ਸੂਬੇ ਦੇ ਅਕਾਦਮਿਕ ਤੇ ਸੱਭਿਆਚਾਰਕ ਵਿਰਸੇ ਦੀ ਸੰਭਾਲ ਤੇ ਇਸ ਨੂੰ ਉਤਸ਼ਾਹਿਤ ਕਰਨਾ ਸੀ। ਉਨ੍ਹਾਂ ਕਿਹਾ ਕਿ ਤੁਹਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਸਥਿਤੀ ’ਚ ਕੋਈ ਤਬਦੀਲੀ ਨਾ ਹੋਵੇ।

ਇਹ ਵੀ ਪੜ੍ਹੋ : ਜਥੇਦਾਰ ਹਰਪ੍ਰੀਤ ਸਿੰਘ ਦੇ ਹਥਿਆਰਾਂ ਵਾਲੇ ਬਿਆਨ ’ਤੇ CM ਮਾਨ ਦੀ ਪ੍ਰਤੀਕਿਰਿਆ ਆਈ ਸਾਹਮਣੇ


Manoj

Content Editor

Related News