ਗੁਰਦਾਸਪੁਰ ''ਚ ਰਿਟਾਇਰਡ ਮੇਜਰ ਜਨਰਲ ਸੁਰੇਸ਼ ਖਜੂਰੀਆ ਲੜਨਗੇ ''ਆਪ'' ਦੀ ਜੰਗ, ਵੀਡੀਓ ''ਚ ਸੁਣੋ ਖਾਸ ਗੱਲਬਾਤ

09/17/2017 7:16:00 PM

ਜਲੰਧਰ (ਰਮਨਦੀਪ ਸਿੰਘ ਸੋਢੀ) : ਗੁਰਦਾਸਪੁਰ ਜ਼ਿਮਨੀ ਚੋਣ ਦਾ ਐਲਾਨ ਹੋਣ ਤੋਂ ਬਾਅਦ ਚੋਣ ਅਖਾੜਾ ਪੂਰੀ ਤਰ੍ਹਾਂ ਭੱਖ ਗਿਆ ਹੈ। ਪਹਿਲਾਂ ਵਾਂਗ ਇਸ ਵਾਰ ਵੀ ਆਮ ਆਦਮੀ ਪਾਰਟੀ ਨੇ ਸਾਰੀਆਂ ਪਾਰਟੀਆਂ ਤੋਂ ਪਹਿਲਾਂ ਐਲਾਨ ਕਰਦੇ ਹੋਏ ਰਿਟਾਇਰ ਮੇਜਰ ਜਨਰਲ ਸੁਰੇਸ਼ ਖਜੂਰੀਆ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਜਗ ਬਾਣੀ ਨਾਲ ਖਾਸ ਗੱਲਬਾਤ ਕਰਦੇ ਹੋਏ ਖਜੂਰੀਆ ਨੇ ਦੱਸਿਆ ਕਿ ਉਨ੍ਹਾਂ ਨੇ 40 ਸਾਲ ਫੌਜ ਦੀ ਨੌਕਰੀ ਕੀਤੀ ਹੈ ਅਤੇ ਹੁਣ ਜਨਤਾ ਦੀ ਸੇਵਾ ਕਰਨਾ ਚਾਹੁੰਦੇ ਹਨ। ਖਜੂਰੀਆ ਨੇ ਕਿਹਾ ਕਿ ਹਾਈਕਮਾਨ ਵਲੋਂ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਇਸ ਲਈ ਉਹ ਹਾਈਕਮਾਨ ਦਾ ਸਵਾਗਤ ਕਰਦੇ ਹਨ। ਵੀਡੀਓ 'ਚ ਸੁਣੋ 'ਆਪ' ਉਮੀਦਵਾਰ ਰਿਟਾਇਰਡ ਮੇਜਰ ਜਨਰਲ ਸੁਰੇਸ਼ ਖਜੂਰੀਆ ਨਾਲ ਖਾਸ ਗੱਲਬਾਤ।