ਹਰਮੀਤ ਸਿੰਘ ਸੰਧੂ ਨੂੰ ਆਪ ਨੇ ਕੀਤਾ ਤਰਨਤਾਰਨ ਹਲਕੇ ਦਾ ਇੰਚਾਰਜ ਨਿਯੁਕਤ
Saturday, Jul 26, 2025 - 09:54 PM (IST)

ਤਰਨਤਾਰਨ (ਰਮਨ ਚਾਵਲਾ)- ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਹਾਈ ਕਮਾਂਡ ਵੱਲੋਂ ਤਰਨ ਤਰਨ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਪਾਰਟੀ ਵਿੱਚ ਬੀਤੇ ਦਿਨੀ ਸ਼ਾਮਿਲ ਕਰ ਲਿਆ ਗਿਆ ਸੀ।
ਅੱਜ ਚੰਡੀਗੜ੍ਹ ਵਿਖੇ ਹਰਮੀਤ ਸਿੰਘ ਸੰਧੂ ਨਾਲ ਮੁੱਖ ਮੰਤਰੀ ਮਾਨ ਦੀ ਹੋਈ ਵਿਸ਼ੇਸ਼ ਮੀਟਿੰਗ ਤੋਂ ਬਾਅਦ ਉਹਨਾਂ ਨੂੰ ਵਿਧਾਨ ਸਭਾ ਹਲਕਾ ਤਰਨ ਤਾਰਨ ਦਾ ਇੰਚਾਰਜ ਨਿਯੁਕਤ ਕਰ ਦਿੱਤਾ ਗਿਆ ਹੈ।
ਇੱਥੇ ਦੱਸਣ ਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਕੁਝ ਆਗੂਆਂ ਵੱਲੋਂ ਹਰਮੀਤ ਸਿੰਘ ਸੰਧੂ ਨੂੰ ਟਿਕਟ ਨਾ ਦਿੱਤੇ ਜਾਣ ਦਾ ਬੀਤੇ ਕਈ ਦਿਨਾਂ ਤੋਂ ਵਿਰੋਧ ਕੀਤਾ ਜਾ ਰਿਹਾ ਸੀ। ਪਰੰਤੂ ਇਸ ਹੋ ਰਹੇ ਵਿਰੋਧ ਦੇ ਬਾਵਜੂਦ ਪਾਰਟੀ ਹਾਈ ਕਮਾਂਡ ਨੇ ਹਰਮੀਤ ਸਿੰਘ ਸੰਧੂ ਨੂੰ ਹਲਕਾ ਇੰਚਾਰਜ ਲਗਾ ਦਿੱਤਾ ਹੈ। ਜਿਨ੍ਹਾਂ ਦੀ ਟਿਕਟ ਦਾ ਐਲਾਨ ਜ਼ਿਮਣੀ ਚੋਣ ਦੀ ਨੋਟੀਫਿਕੇਸ਼ਨ ਹੋਣ ਦੇ ਨਾਲ ਹੀ ਕੀਤਾ ਜਾ ਸਕਦਾ ਹੈ।