ਲੁਧਿਆਣਾ ''ਚ ਮੂਧੇ ਮੂੰਹ ਡਿਗੀ ''ਆਮ ਆਦਮੀ ਪਾਰਟੀ''

Thursday, May 23, 2019 - 11:53 AM (IST)

ਲੁਧਿਆਣਾ ''ਚ ਮੂਧੇ ਮੂੰਹ ਡਿਗੀ ''ਆਮ ਆਦਮੀ ਪਾਰਟੀ''

ਲੁਧਿਆਣਾ (ਹਿਤੇਸ਼) : ਲੁਧਿਆਣਾ ਲੋਕ ਸਭਾ ਸੀਟ 'ਤੇ ਹੁਣ ਤੱਕ ਆਏ ਨਤੀਜਿਆਂ ਮੁਤਾਬਕ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ। ਇਸ ਸੀਟ 'ਤੇ ਪਾਰਟੀ ਮੂਧੇ ਮੂੰਹ ਡਿਗ ਗਈ ਹੈ। ਦੱਸ ਦੇਈਏ ਕਿ ਸਾਲ 2014 ਦੀਆਂ ਲੋਕ ਸਭਾ ਦੌਰਾਨ ਇਸ ਸੀਟ ਤੋਂ ਪਾਰਟੀ ਦੇ ਉਮੀਦਵਾਰ ਨੂੰ 2.80 ਲੱਖ ਤੋਂ ਜ਼ਿਆਦਾ ਵੋਟਾਂ ਹਾਸਲ ਹੋਈਆਂ ਸਨ ਪਰ ਇਸ ਵਾਰ ਪਾਰਟੀ ਦੇ ਉਮੀਦਵਾਰ ਪ੍ਰੋ. ਤੇਜਪਾਲ ਸਿੰਘ ਗਿੱਲ ਨੂੰ ਹੁਣ ਤੱਕ ਸਿਰਫ 10,000 ਵੋਟਾਂ ਹੀ ਹਾਸਲ ਕਰ ਸਕੇ ਹਨ। ਇੱਥੋਂ ਦੀ ਦਾਖਾ ਤੇ ਜਗਰਾਓਂ ਸੀਟ ਤੋਂ ਵੀ ਸਿਮਰਜੀਤ ਸਿੰਘ ਬੈਂਸ ਅਤੇ ਰਵਨੀਤ ਸਿੰਘ ਬਿੱਟੂ ਨੂੰ ਜਿੱਤ ਮਿਲ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਤੋਂ ਪਾਰਟੀ ਕਨਵੀਨਰ ਪ੍ਰੇਮ ਗਰਗ ਨੇ ਵੋਟਾਂ ਦੀ ਗਿਣਤੀ ਸ਼ੁਰੂ ਹੁੰਦਿਆਂ ਹੀ ਹਾਰ ਮੰਨ ਲਈ ਸੀ।


author

Babita

Content Editor

Related News