‘ਆਪ’ ਨੇ ਜੰਮੂ ਕਸ਼ਮੀਰ ’ਚ ਘੱਟ ਗਿਣਤੀ ਭਾਈਚਾਰੇ ’ਤੇ ਅੱਤਵਾਦੀ ਹਮਲਿਆਂ ਖ਼ਿਲਾਫ਼ ਕੱਢਿਆ ਕੈਂਡਲ ਮਾਰਚ

Sunday, Oct 10, 2021 - 08:31 PM (IST)

‘ਆਪ’ ਨੇ ਜੰਮੂ ਕਸ਼ਮੀਰ ’ਚ ਘੱਟ ਗਿਣਤੀ ਭਾਈਚਾਰੇ ’ਤੇ ਅੱਤਵਾਦੀ ਹਮਲਿਆਂ ਖ਼ਿਲਾਫ਼ ਕੱਢਿਆ ਕੈਂਡਲ ਮਾਰਚ

ਚੰਡੀਗੜ੍ਹ (ਰਮਨਜੀਤ)- ਆਮ ਆਦਮੀ ਪਾਰਟੀ ਪੰਜਾਬ ਨੇ ਕੁੱਝ ਦਿਨ ਪਹਿਲਾ ਜੰਮੂ ਕਸ਼ਮੀਰ ’ਚ ਅੱਤਵਾਦੀ ਹਮਲੇ ’ਚ ਮਾਰੇ ਗਏ ਘੱਟ ਗਿਣਤੀ ਭਾਈਚਾਰੇ ਦੇ ਨਾਗਰਿਕਾਂ ਲਈ ਸੂਬਾ ਭਰ ’ਚ ਕੈਂਡਲ ਮਾਰਚ ਕੱਢ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਆਪ ਨੇ ਮੋਦੀ ਸਰਕਾਰ ਤੋਂ ਜੰਮੂ ਕਸ਼ਮੀਰ ਵਿਚ ਰਹਿ ਰਹੇ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।

ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਅੱਜ ਜੰਮੂ ਕਸ਼ਮੀਰ ’ਚ ਮਾਰੇ ਗਏ ਨਾਗਰਿਕਾਂ ਨੂੰ ਸ਼ਰਧਾਂਜਲੀ ਦੇਣ ਲਈ ਸਾਰੇ ਜ਼ਿਲ੍ਹਾ ਦਫ਼ਤਰਾਂ ’ਚ ਕੈਂਡਲ ਮਾਰਚ ਕੱਢਿਆ। ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਗਿਣਮਿੱਥ ਕੇ ਕਤਲ ਕੀਤੇ ਜਾਣ ਦੀ ਨਿੰਦਾ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਅਤੇ ਅਮਨ ਅਰੋੜਾ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਕਸ਼ਮੀਰੀ ਪੰਡਿਤਾਂ ਅਤੇ ਸਿੱਖਾਂ ਸਮੇਤ ਵਾਦੀ ’ਚੋਂ ਘੱਟ ਗਿਣਤੀ ਭਾਈਚਾਰੇ ਦੀ ਸੁਰੱਖਿਆ ਕਰਨ ਦੀ ਮੰਗ ਕੀਤੀ। ਉਨ੍ਹਾਂ ਹਾਲ ਹੀ ਦਿਨਾਂ ’ਚ ਹੋਈਆਂ ਅੱਤਵਾਦੀ ਗਤੀਵਿਧੀਆਂ ਗੰਭੀਰਤ ਚਿੰਤਾ ਦਾ ਵਿਸ਼ਾ ਦੱਸਿਆ।

ਇਹ ਵੀ ਪੜ੍ਹੋ: ਦਿੱਲੀ ਧਰਨੇ ਤੋਂ ਪਰਤ ਰਹੇ ਨੌਜਵਾਨ ਨੂੰ ਟਰੇਨ 'ਚ ਮੌਤ ਨੇ ਪਾਇਆ ਘੇਰਾ, ਚਾਚੇ ਦੀਆਂ ਅੱਖਾਂ ਸਾਹਮਣੇ ਤੋੜਿਆ ਦਮ

‘ਆਪ’ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਘੱਟ ਗਿਣਤੀ ਲੋਕਾਂ ਲਈ ਸੁਰੱਖਿਆ ਵਿਵਸਥਾ ਮਜ਼ਬੂਤ ਕਰੇ। ਉਨ੍ਹਾਂ ਸਰਕਾਰ ਤੋਂ ਵਾਦੀ ’ਚ ਰਹਿਣ ਵਾਲਿਆਂ ਦੀ ਸੰਪਤੀਆਂ ਦੀ ਰੱਖਿਆ ਕਰਨ ਦੇ ਨਾਲ-ਨਾਲ ਅੱਤਵਾਦੀ ਹਮਲਿਆਂ ਦੇ ਮੱਦੇਨਜ਼ਰ ਕਸ਼ਮੀਰ ਛੱਡ ਚੁੱਕੇ ਲੋਕਾਂ ਦੀ ਸੰਪਤੀਆਂ ਦੀ ਸੁਰੱਖਿਆ ਦੀ ਜਿੰਮੇਦਾਰੀ ਬਹਾਲ ਕਰਨ ਦੀ ਵੀ ਮੰਗ ਕੀਤੀ।

ਸੰਧਵਾਂ ਅਤੇ ਅਰੋੜਾ ਨੇ ਮੋਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਧਾਰਾ 370 ਨੂੰ ਖ਼ਤਮ ਕਰਨ ਅਤੇ ਨੋਟਬੰਦੀ ਲਾਗੂ ਕਰਨ ’ਤੇ ਵਾਦੀ ਵਿੱਚ ਸ਼ਾਂਤੀ ਕਾਇਮ ਕਰਨ ਅਤੇ ਅੱਤਵਾਦੀਆਂ ’ਤੇ ਲਗਾਮ ਲਾਉਣ ਦੇ ਦਾਅਵੇ ਝੂਠੇ ਅਤੇ ਖੋਖਲੇ ਸਾਬਤ ਹੋਏ। ਉਨ੍ਹਾਂ ਕਿਹਾ ਕਿ ਕਸ਼ਮੀਰ ’ਚ ਹਿੰਸਕ ਘਟਨਾਵਾਂ ਵਧ ਰਹੀਆਂ ਹਨ ਅਤੇ ਮੋਦੀ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਸੁਰੱਖਿਆ ਦੇਣ ਅਤੇ ਅੱਤਵਾਦ ਨਾਲ ਨਿਪਟਣ ਵਿੱਚ ਪੂਰੀ ਤਰ੍ਹਾਂ ਫ਼ੇਲ ਸਾਬਤ ਹੋਈ ਹੈ ਅਤੇ ਨਾਗਰਕਾਂ ਦੀ ਮੋਤ ’ਤੇ ਚੁੱਪ ਰਹੀ ਹੈ।

ਇਹ ਵੀ ਪੜ੍ਹੋ: ਨਰਾਤਿਆਂ ਦੇ ਸ਼ੁੱਭ ਮੌਕੇ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਪੁੱਜੇ ਨਵਜੋਤ ਸਿੰਘ ਸਿੱਧੂ

ਸੰਧਵਾਂ ਅਤੇ ਅਮਨ ਅਰੋੜਾ ਨੇ ਕਿਹਾ ਕਿ ਘਾਟੀ ’ਚ ਸੰਪਰਦਾਇਕ ਤਣਾਅ ’ਚ ਵਾਧਾ ਕਰਨ ਤੋਂ ਇਲਾਵਾ ਘੱਟ ਗਿਣਤੀ ਭਾਈਚਾਰੇ ’ਚ ਡਰ ਦਾ ਮਹੌਲ ਪੈਦਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਜੰਮੂ ਕਸ਼ਮੀਰ ’ਚ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਚਹੀਦਾ ਹੈ।


author

Bharat Thapa

Content Editor

Related News