ਪਤਨੀ ਦੇ ਕਾਰਨਾਮਿਆਂ ਤੋਂ ਦੁਖੀ 'ਆਪ' ਆਗੂ ਦੀ ਮੰਤਰੀ ਰੰਧਾਵਾ ਨੂੰ ਚਿਤਾਵਨੀ, ਕਾਰਵਾਈ ਨਾ ਹੋਈ ਤਾਂ ਕਰਾਂਗਾ ਆਤਮਦਾਹ

10/06/2021 11:32:04 AM

ਬਟਾਲਾ (ਬੇਰੀ) - ਜੇਕਰ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੇ ਨਸ਼ਾ ਵੇਚਣ ਵਾਲਿਆਂ ਵਿਰੁੱਧ 72 ਘੰਟੇ ਦੇ ਅੰਦਰ-ਅੰਦਰ ਕੋਈ ਕਾਰਵਾਈ ਨਾ ਕੀਤੀ ਤਾਂ ਮੈਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਅੱਗੇ ਆਤਮਦਾਹ ਕਰਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਬਟਾਲਾ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਮਰਜੀਤ ਸਿੰਘ ਉਦੋਵਾਲੀ ਨੇ ਸਾਥੀਆਂ ਸਮੇਤ ਕੀਤਾ। ਅਮਰਜੀਤ ਉਦੋਵਾਲੀ ਨੇ ਕਿਹਾ ਕਿ ਉਸਦਾ ਵਿਆਹ 2017 ’ਚ ਰੋਪੜ ਵਾਸੀ ਇਕ ਜਨਾਨੀ ਨਾਲ ਹੋਇਆ ਸੀ ਅਤੇ ਕੁਝ ਸਮੇਂ ਬਾਅਦ ਉਨ੍ਹਾਂ ਦੀ ਕਿਸੇ ਕੇਸ ਦੇ ਸਬੰਧ ’ਚ ਇਕ ਪੁਲਸ ਅਧਿਕਾਰੀ ਨਾਲ ਮੁਲਾਕਾਤ ਹੋਈ।

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ

ਉਸ ਨੇ ਦੱਸਿਆ ਕਿ ਉਕਤ ਪੁਲਸ ਅਧਿਕਾਰੀ ਵੱਲੋਂ ਉਸਦੀ ਪਤਨੀ ਨੂੰ ਨਸ਼ੇ ਦੇ ਕਾਰੋਬਾਰ ’ਚ ਫਸਾਇਆ ਗਿਆ ਅਤੇ ਉਸ ਦੇ ਖਾਤੇ ’ਚੋਂ 8 ਲੱਖ ਰੁਪਏ ਕਢਾ ਕੇ ਨਸ਼ਾ ਸਮੱਗਲਰਾਂ ਨੂੰ ਦਿੱਤੇ ਗਏ। ਇਸ ਨਾਲ ਮੇਰੀ ਪਤਨੀ ਨੂੰ ਕਾਫੀ ਕਮਾਈ ਹੋ ਗਈ ਅਤੇ ਉਹ ਉਕਤ ਪੁਲਸ ਅਧਿਕਾਰੀ ਅਤੇ ਇਕ ਹੋਰ ਵਿਅਕਤੀ, ਜੋ ਖੁਦ ਨੂੰ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਰਿਸ਼ਤੇਦਾਰ ਦੱਸਦਾ ਹੈ, ਨਾਲ ਮਿਲ ਕੇ ਨਸ਼ੇ ਦਾ ਕਾਰੋਬਾਰ ਕਰਦੀ ਰਹੀ। ਅਮਰਜੀਤ ਨੇ ਕਿਹਾ ਕਿ ਰੋਕਣ ਦੇ ਬਾਵਜੂਦ ਵੀ ਉਹ ਨਸ਼ਾ ਵੇਚਦੀ ਰਹੀ। ਇਸ ਸਬੰਧੀ ਉਨ੍ਹਾਂ ਸੁਖਜਿੰਦਰ ਸਿੰਘ ਰੰਧਾਵਾ ਨਾਲ ਵੀ ਉਨ੍ਹਾਂ ਦੇ ਦਫ਼ਤਰ ’ਚ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਾਣੂ ਵੀ ਕਰਵਾਇਆ ਸੀ ਪਰ ਰੰਧਾਵਾ ਵਲੋਂ ਇਸ ਮਾਮਲੇ ’ਚ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਕਈ ਦਰਖਾਸਤਾਂ ਵੀ ਦਿੱਤੀਆਂ ਪਰ ਪੁਲਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

ਪੜ੍ਹੋ ਇਹ ਵੀ ਖ਼ਬਰ - CM ਚੰਨੀ ਦੇ ਨਵੇਂ ਫ਼ੈਸਲਿਆਂ ਤੋਂ ਨਵਜੋਤ ਸਿੱਧੂ ਹੀ ਨਹੀਂ ਸਗੋਂ ਮਾਝਾ ਬ੍ਰਿਗੇਡ ਵੀ ਖੁਸ਼ ਨਹੀਂ, ਜਾਣੋ ਕੀ ਹੈ ਕਾਰਨ

ਉਦੋਵਾਲੀ ਨੇ ਕਿਹਾ ਕਿ ਇਸ ਤੋਂ ਬਾਅਦ ਉਨ੍ਹਾਂ ਇਕ ਈ-ਮੇਲ ਮੁੱਖ ਮੰਤਰੀ ਪੰਜਾਬ ਅਤੇ ਡੀ. ਜੀ. ਪੀ. ਪੰਜਾਬ ਨੂੰ ਕੀਤੀ ਸੀ ਪਰ ਅਫਸੋਸ ਫਿਰ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਉਲਟਾ ਪੁਲਸ ਵੱਲੋਂ ਉਨ੍ਹਾਂ ’ਤੇ ਹੀ ਨਸ਼ੇ ਦਾ ਝੂਠਾ ਕੇਸ ਦਰਜ ਕਰ ਦਿੱਤਾ ਗਿਆ। ਇਸ ਦੌਰਾਨ ਸਿਆਸੀ ਸਾਜ਼ਿਸ਼ ਤਹਿਤ ਉਨ੍ਹਾਂ ’ਤੇ ਹਮਲੇ ਵੀ ਹੋਏ ਅਤੇ ਪੁਲਸ ਵੱਲੋਂ ਇਸ ਸਬੰਧੀ ਕੇਸ ਵੀ ਦਰਜ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨ੍ਹਾਂ ਕੋਲ ਇਸ ਵੇਲੇ ਗ੍ਰਹਿ ਮੰਤਰਾਲਾ ਵੀ ਹੈ, ਉਹ ਨਸ਼ਾ ਸਮੱਗਲਰਾਂ ਵਿਰੁੱਧ ਸਖਤ ਕਾਰਵਾਈ ਕਰਨ ਨਹੀਂ ਤਾਂ ਉਹ ਉਨ੍ਹਾਂ ਦੇ ਘਰ ਦੇ ਬਾਹਰ ਆਤਮਦਾਹ ਕਰਨ ਲਈ ਮਜਬੂਰ ਹੋਣਗੇ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਵੱਡੀ ਖ਼ਬਰ: 2 ਪੁੱਤਰਾਂ ਸਣੇ ਗੁਰਸਿੱਖ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ, ਲਾਸ਼ਾਂ ਬਰਾਮਦ (ਵੀਡੀਓ)

ਉਨ੍ਹਾਂ ਇਸ ਸਬੰਧੀ ਬੀਤੇ ਦਿਨ ਐੱਸ. ਐੱਸ. ਪੀ. ਗੁਰਦਾਸਪੁਰ ਨੂੰ ਵੀ ਜਾਣੂ ਕਰਵਾ ਦਿੱਤਾ ਹੈ ਅਤੇ 72 ਘੰਟਿਆਂ ’ਚੋਂ 24 ਘੰਟੇ ਦਾ ਸਮਾਂ ਬੀਤ ਚੁੱਕਾ ਹੈ ਪਰ ਇਸ ਦੇ ਬਾਵਜੂਦ ਵੀ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹ ਆਪਣੇ ਨਿਰਧਾਰਤ ਸਮੇਂ ’ਤੇ ਉਪ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਆਤਮਦਾਹ ਕਰਨਗੇ। ਇਸ ਮੌਕੇ ਸਤਨਾਮ ਸਿੰਘ, ਸ਼ਰਨਜੀਤ ਸਿੰਘ ਆਦਿ ਹਾਜ਼ਰ ਸਨ। ਉਕਤ ਮਾਮਲੇ ਸਬੰਧੀ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਪੱਖ ਜਾਨਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।

ਪੜ੍ਹੋ ਇਹ ਵੀ ਖ਼ਬਰ - ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ,ਅੰਮ੍ਰਿਤਸਰ ਤੋਂ ਜੰਮੂ ਲਈ 10 ਅਕਤੂਬਰ ਤੋਂ ਸ਼ੁਰੂ ਹੋਵੇਗੀ ਫਲਾਈਟ


rajwinder kaur

Content Editor

Related News