''ਆਪ'' ਦੇ ਸ਼ਹਿਰੀ ਰਾਜਪੁਰਾ ਦੇ ਪ੍ਰਧਾਨ ਦਿਨੇਸ਼ ਮਹਿਤਾ ''ਤੇ ਜਾਨਲੇਵਾ ਹਮਲਾ
Friday, Aug 06, 2021 - 09:17 AM (IST)

ਰਾਜਪੁਰਾ (ਇਕਬਾਲ) : ਨਗਰ ਕੌਂਸਲ ਰਾਜਪੁਰਾ ਦੇ ਮੁਲਾਜ਼ਮਾਂ ਵੱਲੋਂ ਟਾਹਲੀ ਵਾਲਾ ਚੌਂਕ ਨੇੜੇ ਅਵਾਰਾ ਪਸ਼ੂਆਂ ਨੂੰ ਫੜ੍ਹਨ ਦੌਰਾਨ ਮੋਕੇ 'ਤੇ ਆਪਣੇ ਸਾਥੀਆਂ ਸਮੇਤ ਪਹੁੰਚੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਰਾਜਪੁਰਾ ਦੇ ਪ੍ਰਧਾਨ ਦਿਨੇਸ਼ ਮਹਿਤਾ 'ਤੇ ਜਾਨਲੇਵਾ ਹਮਲਾ ਕੀਤਾ ਗਿਆ। ਇਸ ਦੇ ਦੋਸ਼ ਵਿੱਚ ਸਿਟੀ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਬੀਬੀ ਰਾਜਿੰਦਰ ਕੌਰ ਭੱਠਲ ਦੇ ਕਾਰਜਕਾਲ 'ਚ ਸਰਕਾਰ ਨੇ ਕੀਤਾ ਵਾਧਾ
ਜਾਣਕਾਰੀ ਅਨੁਸਾਰ ਰਾਜਪੁਰਾ ਦੇ ਟਾਹਲੀ ਵਾਲਾ ਚੌਂਕ 'ਤੇ ਨਗਰ ਕੌਂਸਲਰ ਦੇ ਮੁਲਾਜ਼ਮਾਂ ਵੱਲੋਂ ਰਾਤ ਕਰੀਬ 11 ਵਜੇ ਅਵਾਰਾ ਪਸ਼ੂਆਂ ਨੂੰ ਫੜ੍ਹਿਆ ਜਾ ਰਿਹਾ ਸੀ ਤਾਂ ਇਸ ਦੌਰਾਨ ਆਪ ਦੇ ਸ਼ਹਿਰੀ ਰਾਜਪੁਰਾ ਪ੍ਰਧਾਨ ਦਿਨੇਸ਼ ਮਹਿਤਾ ਆਪਣੇ ਸਾਥੀਆਂ ਸਮੇਤ ਮੌਕੇ 'ਤੇ ਪਹੁੰਚੇ। ਅਵਾਰਾ ਪਸ਼ੂਆਂ ਨੂੰ ਲੈ ਕੇ ਦਿਨੇਸ਼ ਮਹਿਤਾ ਅਤੇ ਮਿੰਟੂ ਪਹਿਲਵਾਨ ਵਿਚਕਾਰ ਬਹਿਸ਼ ਸੁਰੂ ਹੋ ਗਈ, ਜੋ ਕਿ ਲੜਾਈ ਵਿੱਚ ਤਬਦੀਲ ਹੋ ਗਈ। ਇਸ ਵਿੱਚ ਦਿਨੇਸ਼ ਮਹਿਤਾ ਗੰਭੀਰ ਜਖਮੀਂ ਹੋ ਗਏ। ਦਿਨੇਸ਼ ਮਹਿਤਾ ਨੇ ਦੋਸ਼ ਲਾਏ ਹਨ ਕਿ ਉਨ੍ਹਾਂ 'ਤੇ ਕਿਰਪਾਨ ਨਾਲ ਹਮਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ...ਤੇ ਕਿਸੇ ਵੀ ਸਮੇਂ ਖੋਲ੍ਹਣੇ ਪੈ ਸਕਦੇ ਨੇ ਸੁਖਨਾ ਝੀਲ ਦੇ 'ਫਲੱਡ ਗੇਟ'
ਇਸ ਦੌਰਾਨ ਉਨ੍ਹਾਂ ਦੇ ਸਾਥੀਆਂ ਨੇ ਜ਼ਖਮੀ ਹਾਲਤ ਵਿੱਚ ਦਿਨੇਸ਼ ਮਹਿਤਾ ਨੂੰ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ। ਇੱਥੋਂ ਦਿਨੇਸ਼ ਮਹਿਤਾ ਨੂੰ ਸਰਕਾਰੀ ਹਸਪਤਾਲ ਸੈਕਟਰ-32 ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਇਸ ਮੌਕੇ ਸਰਕਾਰੀ ਹਸਪਤਾਲ ਪਹੁੰਚੀ ਆਪ ਦੀ ਹਲਕਾ ਇੰਚਾਰਜ ਨੀਨਾ ਮਿੱਤਲ ਨੇ ਦੋਸ਼ ਲਾਇਆ ਕਿ ਜਾਣ-ਬੁੱਝ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ। ਪੁਲਸ ਨੇ ਮਿੰਟੂ ਪਹਿਲਵਾਨ ਖ਼ਿਲਾਫ਼ ਧਾਰਾ 307 ਤਹਿਤ ਮਾਮਲਾ ਦਰਜ ਕਰ ਲਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ