ਸੁਨੀਲ ਜਾਖੜ ਨੂੰ 'ਆਪ' ਆਗੂ ਦੀਪਕ ਬਾਲੀ ਦੀ ਨਸੀਹਤ, ਆਖੀ ਵੱਡੀ ਗੱਲ

07/06/2023 3:23:12 PM

ਜਲੰਧਰ/ਨਵੀਂ ਦਿੱਲੀ- ਭਾਜਪਾ ਦੇ ਸੀਨੀਅਰ ਆਗੂ ਸੁਨੀਲ ਕੁਮਾਰ ਜਾਖੜ ਹਾਲ ਹੀ ਵਿਚ ਭਾਜਪਾ ਹਾਈਕਮਾਨ ਵੱਲੋਂ ਪੰਜਾਬ ਭਾਜਪਾ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਐਲਾਨੇ ਜਾਣ ਮਗਰੋਂ ਪੰਜਾਬ ਦੀ ਸਿਆਸਤ ਵੀ ਪੂਰੀ ਤਰ੍ਹਾਂ ਗਰਮਾਈ ਪਈ ਹੈ। ਵੱਖ-ਵੱਖ ਆਗੂਆਂ ਵੱਲੋਂ ਜਾਖੜ ਦੇ ਪੰਜਾਬ ਪ੍ਰਧਾਨ ਬਣਨ ਨੂੰ ਲੈ ਕੇ ਆਪਣੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਤਹਿਤ ਆਮ ਆਦਮੀ ਪਾਰਟੀ ਦੇ ਆਗੂ ਦੀਪਕ ਬਾਲੀ ਨੇ ਵੀ ਆਪਣੀ ਪ੍ਰਤਿਕਿਰਿਆ ਦਿੰਦੇ ਹੋਏ ਜਾਖੜ ਨੂੰ ਨਸੀਹਤ ਦਿੱਤੀ ਹੈ ਅਤੇ ਪਿਤਾ ਬਲਰਾਮ ਜਾਖੜ ਦੀ ਵਿਚਾਰ ਧਾਰਾ ਨੂੰ ਨਾਲ ਲੈ ਕੇ ਜਾਣ ਦੀ ਗੱਲ ਕਹੀ ਹੈ। 
ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਦੇ ਮੀਡੀਆ ਇੰਚਾਰਜ ਦੀਪਕ ਬਾਲੀ ਨੇ ਟਵਿੱਟਰ ਜ਼ਰੀਏ ਕਿਹਾ ਹੈ ਕਿ ਇਕ ਵਿਅਕਤੀ ਤਿੰਨ ਪੀੜ੍ਹੀਆਂ ਤੋਂ ਕਾਂਗਰਸ ਵਿਚ ਸਨ। ਆਪਣੇ ਪਿਤਾ ਬਲਰਾਮ ਜਾਖੜ ਵੱਲੋਂ ਦਿੱਤੀ ਗਈ ਹਰ ਚੀਜ਼ (ਪੈਸਾ, ਨਾਮ, ਪ੍ਰਸਿੱਧੀ ਅਤੇ ਸੰਪਰਕ) ਲੈ ਕੇ ਚੱਲ ਰਹੇ ਹਨ ਹੁਣ ਉਹ ਭਾਜਪਾ ਪ੍ਰਧਾਨ ਦੇ ਰੂਪ ਵਿਚ ਭਾਜਪਾ ਵਿਚ ਹਨ। ਉਨ੍ਹਾਂ ਜਾਖੜ 'ਤੇ ਤੰਜ ਕੱਸਦੇ ਕਿਹਾ ਕਿ ਜਾਖੜ ਸਾਬ੍ਹ ਤੁਹਾਡੀ ਵਿਚਾਰਧਾਰਾ ਦੇ ਵਿਚ ਕਿੰਨੀ ਤਬਦੀਲੀ ਆ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਸੁਨੀਲ ਜਾਖੜ ਨੂੰ ਨਸੀਹਤ ਦਿੰਦੇ ਕਿਹਾ ਕਿ ਕ੍ਰਿਪਾ ਕਰਕੇ ਆਪਣੇ ਪਿਤਾ ਦੀ ਵਿਚਾਰ ਧਾਰਾ ਨੂੰ ਵੀ ਆਪਣੇ ਨਾਲ ਲੈ ਕੇ ਚੱਲੋ, ਜੋ ਤੁਸੀਂ ਛੱਡ ਚੁੱਕੇ ਹੋ। 'ਆਪ' ਆਗੂ ਦੀਪਕ ਬਾਲੀ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਲਈ ਕਈ ਜ਼ਿੰਮੇਵਾਰੀਆਂ ਸੰਭਾਲੀਆਂ ਹਨ। ਦੀਪਕ ਬਾਲੀ ਡਾਇਰੈਕਟਰ, ਪਲਾਜ਼ਮਾ ਰਿਕਾਰਡਸ, ਮੌਜੂਦਾ ਵਿਚ ਕਲਾ, ਸੱਭਿਆਚਾਰਕ ਭਾਸ਼ਾ ਵਿਭਾਗ, ਦਿੱਲੀ ਦੇ ਸਲਾਹਕਾਰ ਦੇ ਰੂਪ ਵਿੱਚ ਕੰਮ ਕਰ ਰਹੇ ਹਨ। 

ਇਹ ਵੀ ਪੜ੍ਹੋ- ਪਟਿਆਲਾ: ਗੇਮ ਖੇਡਦਿਆਂ-ਖੇਡਦਿਆਂ ਘਰ 'ਚ ਪੈ ਗਏ ਵੈਣ, 11 ਸਾਲਾ ਬੱਚੇ ਦੀ ਹੋਈ ਸ਼ੱਕੀ ਹਾਲਾਤ 'ਚ ਮੌਤ

ਦੱਸਣਯੋਗ ਹੈ ਕਿ ਸੁਨੀਲ ਜਾਖੜ ਨੂੰ 4 ਜੁਲਾਈ ਨੂੰ ਭਾਜਪਾ ਨੇ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਸੁਨੀਲ ਜਾਖੜ ਦੇ ਕਾਂਗਰਸ ਤੋਂ ਵੱਖ ਹੋਣ ਦੀ ਗੱਲ ਕਰੀਏ ਤਾਂ 2021 ’ਚ ਉਸ ਕੋਲੋਂ ਕਾਂਗਰਸ ਦੀ ਸੂਬਾ ਪ੍ਰਧਾਨਗੀ ਲੈ ਕੇ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਇਆ ਗਿਆ ਸੀ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਸਿਆਸੀ ਪੰਡਿਤਾਂ ਦੀ ਮੰਨੀਏ ਤਾਂ ਉਸ ਵੇਲੇ ਕਾਂਗਰਸ ਨੇ ਜਾਖੜ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਲਿਆ ਸੀ। ਹਾਲਾਂਕਿ ਜਾਖੜ ਉਦੋਂ ਵਿਧਾਇਕ ਵੀ ਨਹੀਂ ਸਨ।

ਜਾਖੜ ਦਾ ਨਾਂ ਆਉਣ ਤੋਂ ਬਾਅਦ ਕਾਂਗਰਸ ਨੇ ਵਿਧਾਇਕਾਂ ਨਾਲ ਗੱਲਬਾਤ ਕੀਤੀ ਤਾਂ 40 ਤੋਂ ਵਧੇਰੇ ਕਾਂਗਰਸੀ ਵਿਧਾਇਕ ਜਾਖੜ ਦੇ ਨਾਲ ਸਨ ਪਰ ਇਸ ਦੇ ਬਾਵਜੂਦ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਕੀਤਾ। ਇਸ ਮਗਰੋਂ ਸੁਨੀਲ ਜਾਖੜ ਨੇ ਕਾਂਗਰਸ ਤੋਂ ਪੈਰ ਪਿੱਛੇ ਖਿੱਚਣੇ ਸ਼ੁਰੂ ਕਰ ਦਿੱਤੇ ਸਨ। ਭਾਜਪਾ 'ਚ ਸ਼ਾਮਲ ਹੋਣ ਮਗਰੋਂ ਵੀ ਸੁਨੀਲ ਜਾਖੜ ਸਰਗਰਮ ਸਿਆਸਤ ਦਾ ਹਿੱਸਾ ਨਹੀਂ ਰਹੇ। ਹੁਣ ਵੇਖਣਾ ਇਹ ਹੋਵੇਗਾ ਕਿ ਪੰਜਾਬ ਭਾਜਪਾ ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਪੰਜਾਬ ਵਿੱਚ ਭਾਜਪਾ ਦੇ ਵਿਸਥਾਰ ਲਈ ਕਿਹੜੇ ਫ਼ੈਸਲਾ ਲੈਂਦੇ ਹਨ।    

ਇਹ ਵੀ ਪੜ੍ਹੋ- ਹੁਸ਼ਿਆਰਪੁਰ ਤੋਂ ਵੱਡੀ ਖ਼ਬਰ, ਮਸ਼ਹੂਰ ਕਬੱਡੀ ਖਿਡਾਰੀ ਦੇ ਪਿਤਾ ਨੇ ਕੀਤੀ ਖ਼ੁਦਕੁਸ਼ੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
 
For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

shivani attri

This news is Content Editor shivani attri