ਆਮ ਆਦਮੀ ਪਾਰਟੀ ਵੱਲੋਂ ਕੁਲਵੰਤ ਸਿੰਘ ਚੰਡੀਗੜ੍ਹ ਦੇ ਸਹਿ-ਪ੍ਰਭਾਰੀ ਨਿਯੁਕਤ
Wednesday, May 11, 2022 - 11:31 AM (IST)

ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਸਾਬਕਾ ਮੇਅਰ ਅਤੇ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਸਨ।
ਚੋਣਾਂ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਹਰਾ ਕੇ ਕੁਲਵੰਤ ਸਿੰਘ ਨੇ ਵੱਡੇ ਮਾਰਜਨ ਨਾਲ ਮੋਹਾਲੀ ਜ਼ਿਲ੍ਹੇ ਤੋਂ ਜਿੱਤ ਹਾਸਲ ਕੀਤੀ ਸੀ। ਹੁਣ ਪਾਰਟੀ ਵੱਲੋਂ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ