ਮਾਲਵਿੰਦਰ ਸਿੰਘ ਕੰਗ ਤੇ ਮੰਤਰੀ ਹਰਜੋਤ ਬੈਂਸ ਸਾਥੀਆਂ ਸਣੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ
Tuesday, Apr 09, 2024 - 01:04 PM (IST)
ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ, ਸੰਧੂ)-ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਬੀਤੇ ਦਿਨ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੱਲੋ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਬਾਰ ਨਤਮਸਤਕ ਹੋਣ ਤੋਂ ਬਾਅਦ ਆਪਣੀ ਚੋਣ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਮੰਤਰੀ ਹਰਜੋਤ ਬੈਂਸ, ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ, ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ, ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ, ਵਿਧਾਇਕ ਸੰਤੋਸ਼ ਕਟਾਰੀਆ, ਜ਼ਿਲਾ ਪ੍ਰਧਾਨ ਅਤੇ ਯੋਜਨਾ ਬੋਰਡ ਦੇ ਚੇਅਰਮੈਨ ਹਰਮਿੰਦਰ ਸਿੰਘ ਢਾਹੇਂ, ਵਪਾਰ ਵਿੰਗ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਜਸਵੀਰ ਸਿੰਘ ਅਰੋੜਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਉਨ੍ਹਾਂ ਨਾਲ ਮੌਜੂਦ ਰਹੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੰਗ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਜ਼ੁਲਮ ਅਤੇ ਜਬਰ ਖ਼ਿਲਾਫ਼ ਲੜਨ ਦੀ ਤਾਕਤ ਦਿੰਦੀ ਹੈ ਅਤੇ ਉਹ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਦਾ ਵਿਸ਼ਵਾਸ ਜਿੱਤ ਕੇ ਸੂਬੇ ਦੇ ਲੋਕਾਂ ਦੀ ਆਵਾਜ਼ ਬਣਕੇ ਲੋਕ ਸਭਾ ਵਿਚ ਪੰਜਾਬ ਦੇ ਮੁੱਦੇ ਬੇਬਾਕੀ ਨਾਲ ਚੁੱਕਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੇ ਅਧਿਕਾਰਾਂ ਨੂੰ ਖੋਰਾ ਲਾਉਣ ਲਈ ਉਨ੍ਹਾਂ ਦੇ ਆਗੂਆਂ ਤੇ ਰਾਜਸੀ ਬਦਲਾਖ਼ੋਰੀ ਤਹਿਤ ਕਾਰਵਾਈ ਕੀਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਜੀ. ਐੱਸ. ਟੀ. ਦੇ ਪੈਸੇ ਪੰਜਾਬ ਨੂੰ ਵਾਪਸ ਨਾ ਕਰਨਾ, ਕਿਸਾਨਾਂ ’ਤੇ ਗੋਲ਼ੀਆਂ ਚਲਾਉਣਾ ਅਤੇ ਪੰਜਾਬ ਦੇ ਵਿਕਾਸ ਦੇ ਰਾਹ ’ਚ ਰੋੜਾ ਬਣਨਾ ਅਜਿਹੇ ਮੁੱਦੇ ਹਨ ਜਿਨ੍ਹਾਂ ਬਾਰੇ ਲੋਕ ਸਭਾ ’ਚ ਖੁੱਲ੍ਹ ਕੇ ਬੋਲਣਾ ਸਮੇਂ ਦੀ ਜ਼ਰੂਰਤ ਹੈ ਅਤੇ ਲੋਕਾਂ ਦੇ ਪਿਆਰ ਤੇ ਵਿਸ਼ਵਾਸ ਨਾਲ ਜਿੱਤ ਹਾਸਲ ਕਰ ਕੇ ਉਹ ਸਾਰੇ ਮੁੱਦੇ ਆਉਣ ਵਾਲੇ ਸਮੇਂ ਵਿਚ ਲੋਕ ਸਭਾ ’ਚ ਚੁੱਕਣਗੇ।
ਇਹ ਵੀ ਪੜ੍ਹੋ: ਹੁਣ ਤੱਕ 12 ਸਾਬਕਾ ਮੁੱਖ ਮੰਤਰੀ ਛੱਡ ਚੁੱਕੇ ਹਨ ਕਾਂਗਰਸ, ਰੁਝਾਨ ਇਸ ਇਸ ਵਾਰ ਵੀ ਜਾਰੀ
ਕੰਗ ਨੇ ਕਿਹਾ ਕਿ ਪਹਿਲਾਂ ਲੋਕ ਸਭਾ ’ਚ ਸ੍ਰੀ ਅਨੰਦਪੁਰ ਸਾਹਿਬ ਦੀ ਨੁਮਾਇੰਦਗੀ ਕਰਨ ਵਾਲੇ ਵੱਖ-ਵੱਖ ਆਗੂਆਂ ਵੱਲੋਂ ਇਥੋਂ ਦਾ ਵਿਕਾਸ ਕਰਨ ਦੀ ਥਾਂ ਸ੍ਰੀ ਅਨੰਦਪੁਰ ਸਾਹਿਬ ਨੂੰ ਮਿਲਣ ਵਾਲੀਆਂ ਗ੍ਰਾਂਟਾਂ ਹੋਰ ਹਲਕਿਆਂ ’ਚ ਲਗਾ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ’ਚ ਆਮ ਆਦਮੀ ਪਾਰਟੀ 13 ਦੀਆਂ 13 ਲੋਕ ਸਭਾ ਸੀਟਾਂ ’ਤੇ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਬਾਬੂ ਚਮਨ ਲਾਲ, ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸ਼ਿੰਦੂ, ਡਾ. ਸੰਜੀਵ ਗੌਤਮ, ਮੀਡੀਆ ਸਲਾਹਕਾਰ ਦੀਪਕ ਸੋਨੀ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਦੇ ਵਰਕਰ ਮੌਜੂਦ ਸਨ।
ਇਹ ਵੀ ਪੜ੍ਹੋ: ਨੂਰਮਹਿਲ 'ਚ ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਵਾਪਰਿਆ ਵੱਡਾ ਹਾਦਸਾ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8